ਰਾਸ਼ਟਰਪਤੀ ਮੁਰਮੂ ਦੇ BodyGuard ਨੂੰ ਗੋਲੀ ਮਾਰਨ ਦੇ ਮਾਮਲੇ ''ਚ 2 ਮੁਲਜ਼ਮ ਗ੍ਰਿਫ਼ਤਾਰ
Friday, Nov 13, 2026 - 11:37 AM (IST)
ਬਾਗਪਤ (ਏਜੰਸੀ)- ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ ਦੇ ਰਾਮਾਲਾ ਥਾਣਾ ਖੇਤਰ 'ਚ ਦੀਵਾਲੀ ਦੀ ਰਾਤ ਨੂੰ ਗੁਆਂਢੀਆਂ ਵਿਚਕਾਰ ਹੋਈ ਗੋਲੀਬਾਰੀ ਦੌਰਾਨ ਰਾਸ਼ਟਰਪਤੀ ਭਵਨ 'ਚ ਤਾਇਨਾਤ ਸੁਰੱਖਿਆ ਗਾਰਡ ਸੌਰਭ ਕੁਮਾਰ ਨੂੰ ਗੋਲੀ ਮਾਰਨ ਦੇ ਮਾਮਲੇ 'ਚ ਪੁਲਸ ਨੇ ਸ਼ੁੱਕਰਵਾਰ ਨੂੰ 2 ਇਨਾਮੀ ਦੋਸ਼ੀਆਂ ਨੂੰ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ।
ਇਹ ਵੀ ਪੜ੍ਹੋ : ਵੱਡੀ ਖ਼ਬਰ ; ਰਾਸ਼ਟਰਪਤੀ ਮੁਰਮੂ ਦੇ BodyGuard ਦੇ ਸਿਰ 'ਚ ਮਾਰ'ਤੀ ਗੋਲ਼ੀ
ਪੁਲਸ ਸੁਪਰਡੈਂਟ ਪੂਰਨੇਂਦੂ ਸਿੰਘ ਨੇ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਧੀਰਜ ਅਤੇ ਮੋਨੂੰ ਉਰਫ਼ ਪ੍ਰਵੀਨ ਵਜੋਂ ਹੋਈ ਹੈ। ਦੋਵੇਂ ਗੋਪਾਲਪੁਰ ਖਡਾਨਾ ਪਿੰਡ ਦੇ ਰਹਿਣ ਵਾਲੇ ਹਨ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ 'ਤੇ 10,000-10,000 ਰੁਪਏ ਦਾ ਇਨਾਮ ਐਲਾਨਿਆ ਸੀ। ਉਨ੍ਹਾਂ ਦੱਸਿਆ ਕਿ 9 ਨਵੰਬਰ ਨੂੰ ਜਨਕ ਰਾਜ ਨੇ ਰਾਮਾਲਾ ਪੁਲਸ ਸਟੇਸ਼ਨ 'ਚ ਸ਼ਿਕਾਇਤ ਦਰਜ ਕਰਵਾਈ ਸੀ ਕਿ ਧੀਰਜ ਅਤੇ ਮੋਨੂੰ ਨੇ ਉਨ੍ਹਾਂ ਦੇ ਪੁੱਤਰ ਸੌਰਭ ਕੁਮਾਰ ਨੂੰ ਗੋਲੀ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ ਹੈ ਅਤੇ ਉਨ੍ਹਾਂ ਦੇ ਦੂਜੇ ਪੁੱਤਰ ਵਿਨੀਤ ਨੂੰ ਵੀ ਡੰਡੇ ਨਾਲ ਸਿਰ 'ਤੇ ਹਮਲਾ ਕਰਕੇ ਜ਼ਖਮੀ ਕਰ ਦਿੱਤਾ ਸੀ।
ਉਨ੍ਹਾਂ ਦੱਸਿਆ ਕਿ ਸ਼ੁੱਕਰਵਾਰ ਨੂੰ ਪੁਲਸ ਨੂੰ ਸੂਚਨਾ ਮਿਲੀ ਕਿ ਦੋਵੇਂ ਮੁਲਜ਼ਮ ਬੂਢਪੁਰ ਰੇਲਵੇ ਸਟੇਸ਼ਨ ਜਾਂਦੇ ਸਮੇਂ ਇਕ ਟਿਊਬਵੈੱਲ ਦੇ ਪਿੱਛੇ ਮੌਜੂਦ ਹਨ। ਪੁਲਸ ਟੀਮ ਮੌਕੇ 'ਤੇ ਪਹੁੰਚ ਕੇ ਉਨ੍ਹਾਂ ਦੀ ਘੇਰਾਬੰਦੀ ਕੀਤੀ ਤਾਂ ਮੁਲਜ਼ਮਾਂ ਨੇ ਪੁਲਸ 'ਤੇ ਗੋਲੀਬਾਰੀ ਕਰ ਦਿੱਤੀ। ਪੁਲਸ ਦੀ ਜਵਾਬੀ ਕਾਰਵਾਈ 'ਚ ਧੀਰਜ ਜ਼ਖਮੀ ਹੋ ਗਿਆ, ਜਦੋਂ ਕਿ ਮੋਨੂੰ ਗੰਨੇ ਦੇ ਖੇਤ 'ਚ ਭੱਜ ਗਿਆ। ਬਾਅਦ 'ਚ ਪੁਲਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ। ਜ਼ਖਮੀ ਧੀਰਜ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ। ਪੁਲਸ ਨੇ ਮੁਲਜ਼ਮਾਂ ਤੋਂ 2 ਗੈਰ-ਕਾਨੂੰਨੀ ਪਿਸਤੌਲ, 2 ਕਾਰਤੂਸ ਅਤੇ ਤਿੰਨ ਖੋਲ ਬਰਾਮਦ ਕੀਤੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
