ਰਾਸ਼ਟਰਪਤੀ ਨੇ ਅਕਬਰ ਦਾ ਅਸਤੀਫਾ ਕੀਤਾ ਸਵੀਕਾਰ

10/18/2018 2:19:17 AM

ਨਵੀਂ ਦਿੱਲੀ— ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਲਾਹ 'ਤੇ ਬੁੱਧਵਾਰ ਨੂੰ ਕੇਂਦਰੀ ਮੰਤਰੀ ਪਰੀਸ਼ਦ ਤੋਂ ਐੱਮ.ਜੇ. ਅਕਬਰ ਦਾ ਅਸਤੀਫਾ ਸਵੀਕਾਰ ਕਰ ਲਿਆ। ਰਾਸ਼ਟਰਪਤੀ ਭਵਨ ਨੇ ਇਸ ਦੀ ਜਾਣਕਾਰੀ ਦਿੱਤੀ। ਰਾਸ਼ਟਰਪਤੀ ਭਵਨ ਵੱਲੋਂ ਜਾਰੀ ਇਕ ਬਿਆਨ 'ਚ ਦੱਸਿਆ ਗਿਆ, ''ਭਾਰਤ ਦੇ ਰਾਸ਼ਟਰਪਤੀ ਨੇ ਸੰਵਿਧਾਨ ਦੀ ਧਾਰਾ 75 (2) ਦੇ ਤਹਿਤ ਪ੍ਰਧਾਨ ਮੰਤਰੀ ਦੀ ਸਲਾਹ 'ਤੇ ਕੇਂਦਰੀ ਮੰਤਰੀ ਪਰੀਸ਼ਦ ਤੋਂ ਐੱਮ.ਜੇ. ਅਕਬਰ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ।'' ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਅਕਬਰ ਦਾ ਅਸਤੀਫਾ ਸਵੀਕਾਰ ਕਰ ਮਨਜ਼ੂਰ ਕਰ ਲਿਆ ਸੀ। ਸਥਾਪਿਤ ਪ੍ਰਕਿਰਿਆ ਦੇ ਅਨੁਰੂਪ ਉਸ ਨੂੰ ਰਾਸ਼ਟਰਪਤੀ ਕੋਲ ਭੇਜਿਆ ਗਿਆ। ਅਕਬਰ 'ਤੇ ਕਈ ਦੋਸ਼ ਲਗਾਏ ਗਏ ਕਿ ਜਦੋਂ ਉਹ ਵੱਖ-ਵੱਖ ਪ੍ਰਕਾਸ਼ਨਾਂ ਦੇ ਅਹੁਦਿਆਂ 'ਤੇ ਤਾਇਨਾਤ ਸਨ ਤਾਂ ਉਨ੍ਹਾਂ ਨੇ ਕਈ ਔਰਤਾਂ ਦਾ ਯੌਨ ਸ਼ੋਸ਼ਣ ਕੀਤਾ ਸੀ।