ਈਦ-ਉਲ-ਫ਼ਿਤਰ ਦੇ ਮੌਕੇ: ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
Friday, May 14, 2021 - 11:02 AM (IST)
ਨਵੀਂ ਦਿੱਲੀ– ਅੱਜ ਦੇਸ਼ ਭਰ ’ਚ ਈਦ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਈਦ ਮੌਕੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਰੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਈਦ ਮੌਕੇ ਲੋਕਾਂ ਨੂੰ ਵਧਾਈ ਦਿੰਦੇ ਹੋਏ ਲਿਖਿਆ- ‘ਸਾਰੇ ਦੇਸ਼ ਵਾਸੀਆਂ ਨੂੰ ਈਦ ਮੁਬਾਰਕ।’ ਉਨ੍ਹਾਂ ਅੱਗੇ ਲਿਖਿਆ ਕਿ ਇਹ ਤਿਉਹਾਰ, ਆਪਸੀ ਭਾਈਚਾਰੇ ਅਤੇ ਮੇਲ-ਜੇਲ ਦੀ ਭਾਵਨਾ ਨੂੰ ਮਜਬੂਤ ਕਰਨ ਅਤੇ ਖੁਦ ਨੂੰ ਮਨੁੱਖਤਾ ਦੀ ਸੇਵਾ ਕਰਨ ਲਈ ਫਿਰ ਤੋਂ ਸਮਰਪਿਤ ਕਰਨ ਦਾ ਮੌਕਾ ਹੈ। ਆਓ, ਅਸੀਂ ਕੋਵਿਡ-19 ਨਾਲ ਨਜਿੱਠਣ ਲਈ ਸਾਰੇ ਨਿਯਮਾਂ ਦਾ ਪਾਲਣ ਕਰਨ ਦਾ ਅਤੇ ਸਮਾਜ ਤੇ ਦੇਸ਼ ਦੀ ਭਲਾਈ ਲਈ ਕੰਮ ਕਰਨ ਦਾ ਸੰਕਲਪ ਲਈਏ।
ਪੀ.ਐੱਮ. ਮੋਦ ਨੇ ਦਿੱਤੀ ਈਦ ਦੀ ਵਧਾਈ
ਈਦ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਦੇਸ਼ ਵਾਲੀਆਂ ਨੂੰ ਈਦ ਦੀ ਵਧਾਈ ਦਿੱਤੀ ਹੈ। ਪੀ.ਐੱਮ. ਮੋਦੀ ਨੇ ਟਵੀਟ ਕਰਕੇ ਲਿਖਿਆ ਕਿ ਈਦ-ਉਲ-ਫ਼ਿਤਰ ਦੇ ਇਸ ਪਵਿੱਤਰ ਤਿਉਹਾਰ ਮੌਕੇ ਸਾਰੇ ਦੇਸ਼ ਵਾਸੀਆਂ ਨੂੰ ਵਧਾਈ। ਇਸ ਤਿਉਹਾਰ ਮੌਕੇ ਸਾਰੇ ਨਾਗਰਿਕਾਂ ਦੀ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ। ਪੀ.ਐੱਮ. ਮੋਦੀ ਨੇ ਆਪਣੇ ਟਵੀਟ ’ਚ ਕਿਹਾ ਕਿ ਆਪਣੀਆਂ ਸਮੂਹਿਕ ਕੋਸ਼ਿਸ਼ਾਂ ਨਾਲ ਹੀ ਅਸੀੰ ਇਸ ਗਲੋਬਲ ਮਹਾਮਾਰੀ ਨੂੰ ਜਿੱਤ ਸਕਦੇ ਹਾਂ ਅਤੇ ਮਨੁੱਖੀ ਕਲਿਆਣ ਲਈ ਅੱਗੇ ਕੰਮ ਕਰ ਸਕਦੇ ਹਾਂ। ਈਦ ਮੁਬਾਰਕ।