ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਡਾ. ਰਾਜਿੰਦਰ ਪ੍ਰਸਾਦ ਨੂੰ ਉਨ੍ਹਾਂ ਦੀ ਜਯੰਤੀ ''ਤੇ ਸ਼ਰਧਾ ਦੇ ਫੁੱਲ ਕੀਤੇ ਭੇਟ

12/04/2023 3:09:01 AM

ਜੈਤੋ (ਰਘੂਨੰਦਨ ਪਰਾਸ਼ਰ) : ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਐਤਵਾਰ ਨੂੰ ਰਾਸ਼ਟਰਪਤੀ ਭਵਨ ਵਿਖੇ ਭਾਰਤ ਦੇ ਪਹਿਲੇ ਰਾਸ਼ਟਰਪਤੀ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਭਾਰਤ ਦੇ ਪਹਿਲੇ ਰਾਸ਼ਟਰਪਤੀ ਡਾ. ਰਾਜਿੰਦਰ ਪ੍ਰਸਾਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

ਇਹ ਵੀ ਪੜ੍ਹੋ : ਰਾਜਸਥਾਨ ਚੋਣਾਂ : ਹਾਰ ਤੋਂ ਬਾਅਦ ਅਸ਼ੋਕ ਗਹਿਲੋਤ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਪ੍ਰਧਾਨ ਮੰਤਰੀ ਨੇ 'ਐਕਸ' 'ਤੇ ਪੋਸਟ ਕਰਦਿਆਂ ਲਿਖਿਆ, "ਸਾਡੇ ਇਤਿਹਾਸ ਦੇ ਮਹੱਤਵਪੂਰਨ ਪਲਾਂ ਦੌਰਾਨ ਡਾ. ਰਾਜਿੰਦਰ ਪ੍ਰਸਾਦ ਦਾ ਗੂੜ੍ਹ ਗਿਆਨ ਤੇ ਅਗਵਾਈ ਬੇਹੱਦ ਮਾਣ ਦਾ ਸਰੋਤ ਹੈ। ਲੋਕਤੰਤਤਰ ਅਤੇ ਏਕਤਾ ਦੇ ਸਮਰਥਕ ਦੇ ਰੂਪ 'ਚ ਉਨ੍ਹਾਂ ਦੀਆਂ ਕੋਸ਼ਿਸ਼ਾਂ ਪੀੜ੍ਹੀਆਂ ਤੱਕ ਗੂੰਜਦੀਆਂ ਰਹਿਣਗੀਆਂ। ਉਨ੍ਹਾਂ ਦੇ ਜਨਮ ਦਿਨ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ।''

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

Mukesh

This news is Content Editor Mukesh