ਰਾਸ਼ਟਰਪਤੀ ਦ੍ਰੌਪਦੀ ਮੁਰਮੂ ਤੇ ਉਪ ਰਾਸ਼ਟਰਪਤੀ ਧਨਖੜ ਵੱਲੋਂ ਓਡੀਸ਼ਾ ਰੇਲ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ

06/02/2023 11:05:12 PM

ਨੈਸ਼ਨਲ ਡੈਸਕ: ਓਡੀਸ਼ਾ ਵਿਚ ਵਾਪਰੇ ਭਿਆਨਕ ਰੇਲ ਹਾਦਸੇ ਵਿਚ ਹੁਣ ਤਕ ਤਕਰੀਬਨ 50 ਲੋਕਾਂ ਦੇ ਮੌਤ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਜਦਕਿ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ। ਇਸ ਘਟਨਾ 'ਤੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਅਤੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਓਡੀਸ਼ਾ ਰੇਲ ਹਾਦਸੇ 'ਤੇ PM ਮੋਦੀ ਦਾ ਪਹਿਲਾ ਬਿਆਨ, ਟਵੀਟ ਕਰ ਕਹੀ ਇਹ ਗੱਲ

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਟਵੀਟ ਕੀਤਾ, "ਓਡੀਸ਼ਾ ਦੇ ਬਾਲਾਸੋਰ 'ਚ ਵਾਪਰੇ ਰੇਲ ਹਾਦਸੇ ਵਿਚ ਹੋਈਆਂ ਮੌਤਾਂ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ। ਮੇਰਾ ਦਿਲ ਦੁਖੀ ਪਰਿਵਾਰਾਂ ਨਾਲ ਹਮਦਰਦੀ ਰੱਖਦਾ ਹੈ। ਮੈਂ ਰਾਹਤ ਕਾਰਜਾਂ ਦੀ ਸਫ਼ਲਤਾ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰਦੀ ਹਾਂ।"

ਇਹ ਖ਼ਬਰ ਵੀ ਪੜ੍ਹੋ - ਓਡੀਸ਼ਾ ਰੇਲ ਹਾਦਸਾ: ਰੇਲ ਮੰਤਰੀ ਦਿੱਲੀ ਤੋਂ ਹੋਏ ਰਵਾਨਾ, ਸਰਕਾਰ ਵੱਲੋਂ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ

ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਟਵੀਟ ਲਿਖਿਆ, "ਓਡੀਸ਼ਾ ਦੇ ਬਾਲਾਸੋਰ ਵਿਚ ਵਾਪਰੇ ਰੇਲ ਹਾਦਸੇ ਵਿਚ ਹੋਈਆਂ ਮੌਤਾਂ 'ਤੇ ਬਹੁਤ ਦੁੱਖ ਹੋਇਆ। ਇਸ ਔਖੀ ਘੜੀ ਵਿਚ ਮੇਰੀਆਂ ਅਰਦਾਸਾਂ ਦੁਖੀ ਪਰਿਵਾਰਾਂ ਦੇ ਨਾਲ ਹਨ। ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕਰਦਾ ਹਾਂ।"

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Anmol Tagra

Content Editor

Related News