ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਦੇਸ਼ਵਾਸੀਆਂ ਨੂੰ ਦਿੱਤੀਆਂ ਕ੍ਰਿਸਮਸ ਦੀਆਂ ਸ਼ੁਭਕਾਮਨਾਵਾਂ
Monday, Dec 25, 2023 - 12:28 AM (IST)

ਜੈਤੋ (ਪਰਾਸ਼ਰ)- ਰਾਸ਼ਟਰਪਤੀ ਸਕੱਤਰੇਤ ਨੇ ਐਤਵਾਰ ਨੂੰ ਕਿਹਾ ਕਿ ਭਾਰਤ ਦੀ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਨੇ ਕ੍ਰਿਸਮਸ ਦੀ ਪੂਰਵ ਸੰਧਿਆ 'ਤੇ ਸਾਰੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਰਾਸ਼ਟਰਪਤੀ ਨੇ ਇਕ ਸੰਦੇਸ਼ 'ਚ ਕਿਹਾ,''ਕ੍ਰਿਸਮਸ ਦੇ ਸ਼ੁਭ ਮੌਕੇ 'ਤੇ ਮੈਂ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ। ਸਾਰੇ ਸਾਥੀ ਨਾਗਰਿਕਾਂ, ਖਾਸ ਤੌਰ 'ਤੇ ਈਸਾਈ ਭਰਾਵਾਂ ਅਤੇ ਭੈਣਾਂ ਨੂੰ ਮੈਂ ਦਿਲੋਂ ਸ਼ੁਭਕਾਮਨਾਵਾਂ ਦਿੰਦੀ ਹਾਂ।''
ਉਨ੍ਹਾਂ ਅੱਗੇ ਕਿਹਾ, ''ਯਿਸੂ ਮਸੀਹ ਦੇ ਜਨਮ ਦਿਨ 'ਤੇ ਮਨਾਇਆ ਜਾਣ ਵਾਲਾ ਕ੍ਰਿਸਮਸ ਦਾ ਤਿਉਹਾਰ ਪਿਆਰ ਅਤੇ ਹਮਦਰਦੀ ਦਾ ਸੰਦੇਸ਼ ਦਿੰਦਾ ਹੈ। ਇਹ ਤਿਉਹਾਰ ਸਾਨੂੰ ਮਨੁੱਖਤਾ ਦੀ ਨਿਸਵਾਰਥ ਸੇਵਾ ਲਈ ਵੀ ਪ੍ਰੇਰਿਤ ਕਰਦਾ ਹੈ। ਯਿਸੂ ਮਸੀਹ ਦੀਆਂ ਸਿੱਖਿਆਵਾਂ ਸਮਾਜ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਹਮੇਸ਼ਾਂ ਪ੍ਰਸੰਗਿਕ ਹੁੰਦੀਆਂ ਹਨ। ਇਸ ਪਵਿੱਤਰ ਤਿਉਹਾਰ 'ਤੇ ਸਾਰੇ ਲੋਕ ਦਿਆਲਤਾ ਅਤੇ ਹਮਦਰਦੀ ਦੀ ਭਾਵਨਾ ਨੂੰ ਮੁੜ ਜਗਾਉਣ ਅਤੇ ਆਪਣੇ ਜੀਵਨ ਵਿੱਚ ਯਿਸੂ ਮਸੀਹ ਦੀਆਂ ਸਿੱਖਿਆਵਾਂ ਦੀ ਪਾਲਣਾ ਕਰਨ।''
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8