ਦੋ ਦਿਨਾਂ ਭਾਰਤੀ ਦੌਰੇ ਤੋਂ ਬਾਅਦ ਅਮਰੀਕਾ ਰਵਾਨਾ ਹੋਏ ਰਾਸ਼ਟਰਪਤੀ ਡੋਨਾਲਡ ਟਰੰਪ

Tuesday, Feb 25, 2020 - 11:05 PM (IST)

ਦੋ ਦਿਨਾਂ ਭਾਰਤੀ ਦੌਰੇ ਤੋਂ ਬਾਅਦ ਅਮਰੀਕਾ ਰਵਾਨਾ ਹੋਏ ਰਾਸ਼ਟਰਪਤੀ ਡੋਨਾਲਡ ਟਰੰਪ

ਨਵੀਂ ਦਿੱਲੀ—ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਆਪਣੀ ਪਤਨੀ ਮੇਲਾਨੀਆ, ਧੀ ਇਵਾਂਕਾ, ਜਵਾਈ ਜੇਰੇਡ ਕੁਸ਼ਨਰ ਨਾਲ ਦੋ ਦਿਨਾਂ ਦੇ ਭਾਰਤੀ ਦੌਰੇ 'ਤੇ ਆਏ ਸਨ ਅਤੇ ਅੱਜ 25 ਫਰਵਰੀ ਨੂੰ ਦੇਰ ਰਾਤ ਉਹ ਅਮਰੀਕਾ ਲਈ ਰਵਾਨਾ ਹੋ ਗਏ। ਤੁਹਾਨੂੰ ਦੱਸ ਦੇਈਏ ਕਿ ਕੱਲ ਅਹਿਮਦਾਬਾਦ ਹਵਾਈ ਅੱਡੇ 'ਤੇ ਪੁੱਜਣ 'ਤੇ ਟਰੰਪ ਸਮੇਤ ਉਨ੍ਹਾਂ ਦੇ ਪਰਿਵਾਰ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿੱਘਾ ਸਵਾਗਤ ਵੀ ਕੀਤਾ ਸੀ।

ਦੱਸਣਯੋਗ ਹੈ ਕਿ ਟਰੰਪ ਨੇ ਪਹਿਲੀ ਵਾਰ ਤਾਜ ਮਹੱਲ ਦਾ ਦੀਦਾਰ ਵੀ ਕੀਤਾ। ਤਾਜ ਮਹੱਲ ਦਾ ਦੀਦਾਰ ਕਰਨ ਤੋਂ ਬਾਅਦ ਟਰੰਪ-ਮੇਲਾਨੀਆ ਨੇ ਤਸਵੀਰਾਂ ਵੀ ਖਿਚਵਾਈਆਂ। ਉੱਥੇ ਟਰੰਪ ਦੀ ਬੇਟੀ ਇਵਾਂਕਾ ਨੇ ਆਪਣੇ ਪਤੀ ਜੇਰੇਡ ਕੁਸ਼ਨਰ ਨਾਲ ਤਾਜ ਮਹੱਲ ਦਾ ਦੀਦਾਰ ਕੀਤਾ।


author

Karan Kumar

Content Editor

Related News