ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਨੇਪਾਲ ਦੇ ਹਮਰੁਤਬਾ ਰਾਮ ਚੰਦਰ ਨਾਲ ਕੀਤੀ ਗੱਲਬਾਤ, ਇਨ੍ਹਾਂ ਮੁੱਦਿਆਂ ''ਤੇ ਹੋਈ ਚਰਚਾ
03/18/2023 1:25:29 AM

ਨਵੀਂ ਦਿੱਲੀ (ਭਾਸ਼ਾ): ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਸ਼ੁੱਕਰਵਾਰ ਨੂੰ ਨੇਪਾਲ ਦੇ ਰਾਸ਼ਟਰਪਤੀ ਰਾਮ ਚੰਦਰ ਪੌਡੇਲ ਨਾਲ ਟੈਲੀਫ਼ੋਨ 'ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਅਹੁਦਾ ਸੰਭਾਲਣ 'ਤੇ ਵਧਾਈ ਦਿੱਤੀ। ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਇਕ ਬਿਆਨ ਮੁਤਾਬਕ ਦੋਵੇਂ ਦੇਸ਼ਾਂ ਦੇ ਰਾਸ਼ਟਰਪਤੀਆਂ ਨੇ ਭਾਰਤ ਤੇ ਨੇਪਾਲ ਵਿਚਾਲੇ ਵਿਲੱਖਣ ਅਤੇ ਬਹੁਪੱਖੀ ਸਬੰਧਾਂ 'ਤੇ ਵਿਚਾਰ ਚਰਚਾ ਕੀਤੀ। ਉਨ੍ਹਾਂ ਨੇ ਦੁਵੱਲੇ ਸਹਿਯੋਗ ਨੂੰ ਅੱਗੇ ਲੈ ਜਾਣ ਅਤੇ ਦੋਵਾਂ ਦੇਸ਼ਾਂ ਦੇ ਨਾਗਰਿਕਾਂ ਵਿਚਾਲੇ ਦੋਸਤੀਪੂਰਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਤਰੀਕਿਆਂ 'ਤੇ ਚਰਚਾ ਕੀਤੀ।
ਇਹ ਖ਼ਬਰ ਵੀ ਪੜ੍ਹੋ - ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਅੰਦਰੋਂ ਇੰਟਰਵਿਊ ਦਾ ਮਾਮਲਾ ਪੁੱਜਾ ਹਾਈ ਕੋਰਟ
ਵਿਦੇਸ਼ ਮੰਤਰਾਲੇ ਮੁਤਾਬਕ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਇਸ ਸਮੇਂ ਕੇਰ ਦੌਰੇ 'ਤੇ ਹਨ। ਉਨ੍ਹਾਂ ਨੇ ਉੱਥੋਂ ਪੌਡੇਲ ਨੂੰ ਟੈਲੀਫ਼ੋਨ ਕੀਤਾ ਤੇ ਉਨ੍ਹਾਂ ਨੂੰ ਨੇਪਾਲ ਦੇ ਰਾਸ਼ਟਰਪਤੀ ਵਜੋਂ ਅਹੁਦਾ ਸੰਭਾਲਣ 'ਤੇ ਵਧਾਈ ਦਿੱਤੀ। ਰਾਸ਼ਟਰਪਤੀ ਮੁਰਮੂ ਨੇ ਵਿਸ਼ਵਾਸ ਜਤਾਇਆ ਕਿ ਭਾਰਤ ਤੇ ਨੇਪਾਲ ਵਿਚਾਲੇ ਚਲਦੇ ਆ ਰਹੇ ਦੁਵੱਲੇ ਸਬੰਧ ਰਾਸ਼ਟਰਪਤੀ ਪੌਡੇਲ ਦੇ ਮਾਰਗਦਰਸ਼ਨ ਵਿਚ ਹੋਰ ਵਧੇਰੇ ਸਿਖਰਾਂ 'ਤੇ ਪਹੁੰਚਣਗੇ। ਪੌਡੇਲ ਨੇ 13 ਮਾਰਚ ਨੂੰ ਨੇਪਾਲ ਦੇ ਤੀਜੇ ਰਾਸ਼ਟਰਤੀ ਵਜੋਂ ਹਲਫ਼ ਲਈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।