ਜਸਟਿਸ ਵਾਈ. ਚੰਦਰਚੂੜ ਬਣੇ ਭਾਰਤ ਦੇ 50ਵੇਂ CJI, ਰਾਸ਼ਟਰਪਤੀ ਮੁਰਮੂ ਨੇ ਚੁਕਾਈ ਸਹੁੰ

Wednesday, Nov 09, 2022 - 10:38 AM (IST)

ਜਸਟਿਸ ਵਾਈ. ਚੰਦਰਚੂੜ ਬਣੇ ਭਾਰਤ ਦੇ 50ਵੇਂ CJI, ਰਾਸ਼ਟਰਪਤੀ ਮੁਰਮੂ ਨੇ ਚੁਕਾਈ ਸਹੁੰ

ਨਵੀਂ ਦਿੱਲੀ- ਜਸਟਿਸ ਧਨੰਜੈ ਵਾਈ. ਚੰਦਰਚੂੜ ਨੇ ਭਾਰਤ ਦੇ 50ਵੇਂ ਚੀਫ਼ ਜਸਟਿਸ (CJI) ਵਜੋਂ ਬੁੱਧਵਾਰ ਯਾਨੀ ਕਿ ਅੱਜ ਅਹੁਦੇ ਦੀ ਸਹੁੰ ਚੁੱਕ ਲਈ ਹੈ। ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ’ਚ ਇਕ ਸਮਾਰੋਹ ਦੌਰਾਨ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁੱਕਾਈ। ਦੱਸ ਦੇਈਏ ਕਿ ਜਸਟਿਸ ਚੰਦਰਚੂੜ ਨੇ ਜਸਟਿਸ ਉਦੈ ਉਮੇਸ਼ ਲਲਿਤ ਦੀ ਥਾਂ ਲਈ ਹੈ, ਜਿਨ੍ਹਾਂ ਦਾ ਕਾਰਜਕਾਲ 8 ਨਵੰਬਰ ਨੂੰ ਪੂਰਾ ਹੋਇਆ। ਜਸਟਿਸ ਚੰਦਰਚੂੜ 10 ਨਵੰਬਰ 2024 ਤੱਕ ਦੋ ਸਾਲ ਲਈ ਇਸ ਅਹੁਦੇ ’ਤੇ ਬਣੇ ਰਹਿਣਗੇ।

ਇਹ ਵੀ ਪੜ੍ਹੋ- SC ਦੀ ਦੋ-ਟੁੱਕ; ਸਿੱਖਿਆ ਮੁਨਾਫ਼ਾ ਕਮਾਉਣ ਦਾ ਕਾਰੋਬਾਰ ਨਹੀਂ, ਟਿਊਸ਼ਨ ਫ਼ੀਸ ਹੋਣੀ ਚਾਹੀਦੀ ਸਸਤੀ

PunjabKesari

ਕੌਣ ਨੇ ਜਸਟਿਸ ਚੰਦਰਚੂੜ-

ਜਸਟਿਸ ਚੰਦਰਚੂੜ ਦਾ ਜਨਮ 11 ਨਵੰਬਰ 1959 ਨੂੰ ਹੋਇਆ ਸੀ। ਉਨ੍ਹਾਂ ਨੂੰ 13 ਮਈ 2016 ਨੂੰ ਸੁਪਰੀਮ ਕੋਰਟ ਦਾ ਜੱਜ ਬਣਾਇਆ ਗਿਆ ਸੀ। ਉਹ 29 ਮਾਰਚ 2000 ਤੋਂ 31 ਅਕਤੂਬਰ 2013 ਤੱਕ ਬੰਬੇ ਹਾਈ ਕੋਰਟ ਦੇ ਜੱਜ ਰਹੇ। ਇਸ ਤੋਂ ਬਾਅਦ ਉਨ੍ਹਾਂ ਨੂੰ ਇਲਾਹਾਬਾਦ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ। ਜਸਟਿਸ ਚੰਦਰਚੂੜ ਨੂੰ ਜੂਨ 1998 ’ਚ ਬੰਬੇ ਹਾਈ ਕੋਰਟ ਵੱਲੋਂ ਇਕ ਸੀਨੀਅਰ ਵਕੀਲ ਨਿਯੁਕਤ ਕੀਤਾ ਗਿਆ ਸੀ ਅਤੇ ਉਸੇ ਸਾਲ ਵਧੀਕ ਸਾਲਿਸਟਰ ਜਨਰਲ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਦਿੱਲੀ ਦੇ ਸੇਂਟ ਸਟੀਫਨ ਕਾਲਜ ਤੋਂ ਅਰਥ ਸ਼ਾਸਤਰ ਵਿਚ ਬੀ.ਏ ਆਨਰਜ਼, ਦਿੱਲੀ ਯੂਨੀਵਰਸਿਟੀ ਦੇ ਕੈਂਪਸ ਲਾਅ ਸੈਂਟਰ ਤੋਂ ਐੱਲ. ਐੱਲ. ਬੀ ਅਤੇ ਅਮਰੀਕਾ ਦੇ ਹਾਰਵਰਡ ਲਾਅ ਸਕੂਲ ਤੋਂ  ਐੱਲ. ਐੱਲ. ਐੱਮ ਅਤੇ ਨਿਆਇਕ ਵਿਗਿਆਨ ’ਚ ਡਾਕਟਰੇਟ ਕੀਤੀ।

ਇਹ ਵੀ ਪੜ੍ਹੋ- ਗੁਜਰਾਤ ’ਚ ਵਿਆਹ ਅਤੇ ਚੋਣਾਂ ਇਕੱਠੇ: ਲੋਕਾਂ ਨੂੰ ਵੋਟ ਪਾਉਣ ਲਈ ਮਨਾਉਣਗੇ ਨੇਤਾ

ਇਤਿਹਾਸਕ ਫ਼ੈਸਲੇ ਦੇਣ ਵਾਲੀਆਂ ਕਈ ਬੈਂਚਾਂ ਦਾ ਹਿੱਸਾ ਰਹੇ-

ਜਸਟਿਸ ਚੰਦਰਚੂੜ ਇਤਿਹਾਸਕ ਫ਼ੈਸਲੇ ਦੇਣ ਵਾਲੇ ਕਈ ਸੰਵਿਧਾਨਕ ਬੈਂਚਾਂ ਅਤੇ ਸੁਪਰੀਮ ਕੋਰਟ ਦੇ ਬੈਂਚਾਂ ਦਾ ਹਿੱਸਾ ਰਹੇ ਹਨ। ਇਨ੍ਹਾਂ ਵਿਚ ਅਯੁੱਧਿਆ ਜ਼ਮੀਨੀ ਵਿਵਾਦ, ਆਈ. ਪੀ. ਸੀ ਦੀ ਧਾਰਾ 377 ਤਹਿਤ ਸਮਲਿੰਗੀ ਸਬੰਧਾਂ ਨੂੰ ਅਪਰਾਧਿਕ ਸ਼੍ਰੇਣੀ ਤੋਂ ਬਾਹਰ ਕਰਨ, ਆਧਾਰ ਸਕੀਮ ਦੀ ਵੈਧਤਾ ਨਾਲ ਸਬੰਧਤ ਮਾਮਲੇ, ਸਬਰੀਮਾਲਾ ਮੁੱਦਾ, ਫ਼ੌਜ ਵਿਚ ਮਹਿਲਾ ਅਧਿਕਾਰੀਆਂ ਨੂੰ ਸਥਾਈ ਕਮਿਸ਼ਨ ਦੇਣ, ਭਾਰਤੀ ਜਲ ਸੈਨਾ ਵਿਚ ਮਹਿਲਾ ਅਧਿਕਾਰੀਆਂ ਨੂੰ ਸਥਾਈ ਕਮਿਸ਼ਨ ਦੇਣ ਵਰਗੇ ਫੈਸਲੇ ਸ਼ਾਮਲ ਹਨ।

ਇਹ ਵੀ ਪੜ੍ਹੋ- 95 ਸਾਲ ਦੇ ਹੋਏ ਲਾਲ ਕ੍ਰਿਸ਼ਨ ਅਡਵਾਨੀ, ਜਨਮ ਦਿਨ ਦੀ ਵਧਾਈ ਦੇਣ ਪਹੁੰਚੇ PM ਮੋਦੀ ਅਤੇ ਰਾਜਨਾਥ


author

Tanu

Content Editor

Related News