ਸਕੂਲ ਦੀ ਇਮਾਰਤ ਢਹਿਣ ਨਾਲ ਵਿਦਿਆਰਥੀਆਂ ਦੀ ਮੌਤ, ਰਾਸ਼ਟਰਪਤੀ ਮੁਰਮੂ ਨੇ ਜਤਾਇਆ ਦੁੱਖ
Friday, Jul 25, 2025 - 01:19 PM (IST)

ਨਵੀਂ ਦਿੱਲੀ- ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਰਾਜਸਥਾਨ 'ਚ ਇਕ ਸਕੂਲ ਦੀ ਇਮਾਰਤ ਡਿੱਗਣ ਕਾਰਨ ਕਈ ਵਿਦਿਆਰਥੀਆਂ ਦੀ ਮੌਤ ਬਹੁਤ ਦੁਖਦਾਈ ਹੈ। ਉਨ੍ਹਾਂ ਨੇ ਸੋਗ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ। ਪੁਲਸ ਨੇ ਕਿਹਾ ਕਿ ਸ਼ੁੱਕਰਵਾਰ ਨੂੰ ਰਾਜਸਥਾਨ ਦੇ ਝਾਲਾਵਾੜ ਜ਼ਿਲ੍ਹੇ 'ਚ ਇਕ ਸਰਕਾਰੀ ਸਕੂਲ ਦੀ ਛੱਤ ਡਿੱਗਣ ਨਾਲ 6 ਬੱਚਿਆਂ ਦੀ ਮੌਤ ਹੋ ਗਈ ਅਤੇ 29 ਬੱਚੇ ਜ਼ਖਮੀ ਹੋ ਗਏ। ਇਹ ਘਟਨਾ ਜ਼ਿਲ੍ਹੇ ਦੇ ਮਨੋਹਰ ਥਾਣਾ ਬਲਾਕ ਦੇ ਪਿਪਲੋਡੀ ਸਰਕਾਰੀ ਸਕੂਲ ਵਿੱਚ ਉਸ ਸਮੇਂ ਵਾਪਰੀ ਜਦੋਂ ਬੱਚੇ ਸਵੇਰ ਦੀ ਪ੍ਰਾਰਥਨਾ ਲਈ ਇਕੱਠੇ ਹੋ ਰਹੇ ਸਨ।
ਪੁਲਸ ਨੂੰ ਇਸ ਬਾਰੇ ਸਵੇਰੇ 7:45 ਵਜੇ ਦੇ ਕਰੀਬ ਸੂਚਿਤ ਕੀਤਾ ਗਿਆ। ਰਾਸ਼ਟਰਪਤੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇਕ ਪੋਸਟ 'ਚ ਕਿਹਾ,"ਰਾਜਸਥਾਨ ਦੇ ਝਾਲਾਵਾੜ 'ਚ ਇਕ ਸਕੂਲ ਦੀ ਛੱਤ ਡਿੱਗਣ ਕਾਰਨ ਕਈ ਵਿਦਿਆਰਥੀਆਂ ਦੀ ਮੌਤ ਅਤੇ ਜ਼ਖਮੀ ਹੋਣ ਦੀ ਖ਼ਬਰ ਬਹੁਤ ਦੁਖਦਾਈ ਹੈ। ਮੈਂ ਪ੍ਰਾਰਥਨਾ ਕਰਦੀ ਹਾਂ ਕਿ ਪਰਮਾਤਮਾ ਦੁਖੀ ਪਰਿਵਾਰਾਂ ਨੂੰ ਇਸ ਦਰਦ ਨੂੰ ਸਹਿਣ ਦੀ ਤਾਕਤ ਦੇਵੇ।" ਉਨ੍ਹਾਂ ਕਿਹਾ,"ਮੈਂ ਇਸ ਹਾਦਸੇ 'ਚ ਜ਼ਖਮੀ ਹੋਏ ਵਿਦਿਆਰਥੀਆਂ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕਰਦੀ ਹਾਂ।"
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e