ਰਾਸ਼ਟਰਪਤੀ ਬਣਨ ਮਗਰੋਂ ਪਹਿਲੀ ਵਾਰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੇ ਦ੍ਰੌਪਦੀ ਮੁਰਮੂ

Monday, Mar 06, 2023 - 11:37 AM (IST)

ਰਾਸ਼ਟਰਪਤੀ ਬਣਨ ਮਗਰੋਂ ਪਹਿਲੀ ਵਾਰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੇ ਦ੍ਰੌਪਦੀ ਮੁਰਮੂ

ਨਵੀਂ ਦਿੱਲੀ- ਰਾਸ਼ਟਰਪਤੀ ਦ੍ਰੌਪਦੀ ਮੁਰਮੂ 9 ਮਾਰਚ ਨੂੰ ਅੰਮ੍ਰਿਤਸਰ ਦਾ ਦੌਰਾ ਕਰਨਗੇ। ਰਾਸ਼ਟਰਪਤੀ ਇਕ ਦਿਨ ਅੰਮ੍ਰਿਤਸਰ ਵਿਚ ਰਹਿਣਗੇ। ਦੱਸ ਦੇਈਏ ਕਿ ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਮੁਰਮੂ ਦੀ ਇਹ ਪਹਿਲੀ ਅੰਮ੍ਰਿਤਸਰ ਫੇਰੀ ਹੈ। 

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ G20 ਬੈਠਕ ਰੱਦ ਹੋਣ ਦੀ ਖ਼ਬਰਾਂ ਦਰਮਿਆਨ ਵਿਕਰਮ ਸਾਹਨੀ ਦਾ ਬਿਆਨ ਆਇਆ ਸਾਹਮਣੇ

ਇਸ ਦੌਰਾਨ ਉਹ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਨਤਮਸਤਕ ਹੋਣ ਤੋਂ ਇਲਾਵਾ ਜਲ੍ਹਿਆਂਵਾਲਾ ਬਾਗ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਰਾਮ ਤੀਰਥ ਵਿਖੇ ਵੀ ਮੱਥਾ ਟੇਕਣਗੇ। ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਦ੍ਰੌਪਦੀ ਮੁਰਮੂ ਦੇਸ਼ ਦੀ ਪਹਿਲੀ ਆਦਿਵਾਸੀ ਮਹਿਲਾ ਰਾਸ਼ਟਰਪਤੀ ਹੈ। ਉਨ੍ਹਾਂ ਨੇ ਪਿਛਲੇ ਸਾਲ ਜੁਲਾਈ ਮਹੀਨੇ 'ਚ ਸਹੁੰ ਚੁੱਕੀ ਸੀ। ਰਾਸ਼ਟਰਪਤੀ ਦੀ ਨਿੱਜੀ ਸੁਰੱਖਿਆ ਨੂੰ ਲੈ ਕੇ ਪੁਲਿਸ ਵਿਭਾਗ ਦੀ ਮੀਟਿੰਗ ਵੀ ਹੋਈ ਹੈ। 

ਇਹ ਵੀ ਪੜ੍ਹੋ- 'ਮਾਨ' ਸਰਕਾਰ ਦਾ ਅਹਿਮ ਫ਼ੈਸਲਾ; ਪੰਜਾਬ ਦੇ ਸਰਕਾਰੀ ਸਕੂਲਾਂ ’ਚ ਲੱਗਣਗੇ CCTV ਕੈਮਰੇ

ਦੂਜੇ ਪਾਸੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮਾਰਚ ਵਿਚ ਅੰਮ੍ਰਿਤਸਰ ਤੋਂ ‘ਨਸ਼ਾ ਮੁਕਤੀ ਯਾਤਰਾ’ ਦੀ ਸ਼ੁਰੂਆਤ ਕਰਨਗੇ। ਇਹ ਜਾਣਕਾਰੀ ਪੰਜਾਬ ਭਾਜਪਾ ਦੇ ਇੰਚਾਰਜ ਵਿਜੇ ਰੂਪਾਨੀ ਨੇ ਅੰਮ੍ਰਿਤਸਰ ਵਿਖੇ ਦਿੱਤੀ। ਰੁਪਾਨੀ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਮਾਰਚ 'ਚ ਪੰਜਾਬ ਆ ਰਹੇ ਹਨ। ਇਹ ਯਾਤਰਾ ਸੂਬੇ ਦੇ 117 ਵਿਧਾਨ ਸਭਾ ਹਲਕਿਆਂ 'ਚ ਪੈਂਦੇ ਕਸਬਿਆਂ ਅਤੇ ਪਿੰਡਾਂ 'ਚੋਂ ਲੰਘ ਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਜਾਗਰੂਕ ਕਰੇਗੀ।


author

Tanu

Content Editor

Related News