ਰਾਸ਼ਟਰਪਤੀ ਮੁਰਮੂ ਨੂੰ ਅਗਵਾਈ 'ਚ ਮਨਾਇਆ ਜਾਵੇਗਾ ਸੰਵਿਧਾਨ ਦਿਵਸ

Monday, Nov 25, 2024 - 06:15 PM (IST)

ਨਵੀਂ ਦਿੱਲੀ (ਭਾਸ਼ਾ)- ਰਾਸ਼ਟਰਪਤੀ ਦ੍ਰੋਪਦੀ ਮੁਰਮੂ ਭਾਰਤੀ ਸੰਵਿਧਾਨ ਨੂੰ ਅਪਣਾਉਣ ਦੇ 75 ਸਾਲ  ਪੂਰੇ ਹੋਣ ਮੌਕੇ ਪੁਰਾਣੇ ਸੰਸਦ ਭਵਨ ਦੇ ਇਤਿਹਾਸਕ ਕੇਂਦਰੀ ਰੂਮ 'ਚ 26 ਨਵੰਬਰ ਨੂੰ ਹੋਣ ਵਾਲੇ ਮੁੱਖ ਪ੍ਰੋਗਰਾਮ ਦੀ ਅਗਵਾਈ ਕਰਨਗੇ। ਸਰਕਾਰ ਨੇ ਸੋਮਵਾਰ ਨੂੰ ਇਹ ਐਲਾਨ ਕੀਤਾ। ਇਸ ਪ੍ਰੋਗਰਾਮ 'ਚ ਉੱਪ ਰਾਸ਼ਟਰਪਤੀ ਜਗਦੀਪ ਧਨਖੜ, ਲੋਕ ਸਭਾ ਸਪੀਕਰ ਓਮ ਬਿਰਲਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਹਿੱਸਾ ਲੈਣਗੇ।

ਕੇਂਦਰੀ ਸੰਸਕ੍ਰਿਤੀ ਸਕੱਤਰ ਅਰੂਣੀਸ਼ ਚਾਵਲਾ ਨੇ ਇੱਥੇ ਨੈਸ਼ਨਲ ਮੀਡੀਆ ਸੈਂਟਰ 'ਚ ਦੱਸਿਆ ਕਿ ਇਕ ਸਾਲ ਤੱਕ ਚੱਲਣ ਵਾਲੇ ਪ੍ਰੋਗਰਾਮਾਂ ਦੇ ਅਧੀਨ ਇਕ ਵਿਸ਼ੇਸ਼ ਵੈੱਬਸਾਈਟ ਵੀ ਬਣਾਈ ਗਈ ਸੀ। ਇਸ ਸਮਾਰਕ ਵੈੱਬਸਾਈਟ 'ਚ ਲੋਕਾਂ ਤੋਂ ਸੰਵਿਧਾਨ ਦੀ ਪ੍ਰਸਤਾਵਤਾ ਦਾ ਪਾਠ ਕਰਦੇ ਹੋਏ ਇਕ ਵੀਡੀਓ ਰਿਕਾਰਡ ਕਰਨ ਅਤੇ ਇਸ ਨੂੰ ਵੈੱਬਸਾਈਟ 'ਤੇ ਅਪਲੋਡ ਕਰਨ ਦੀ ਅਪੀਲ ਕੀਤੀ ਗਈ ਹੈ। ਅਜਿਹਾ ਕਰਨ ਵਾਲੇ ਨਾਗਰਿਕਾਂ ਨੂੰ ਇਕ ਪ੍ਰਮਾਣ ਪੱਤਰ ਮਿਲੇਗਾ। ਚਾਵਲਾ ਨੇ ਕਿਹਾ ਕਿ ਸੰਵਿਧਾਨ ਦੀ ਪ੍ਰਸਤਾਵਨਾ ਦਾ ਸਮੂਹਿਕ ਪਾਠ ਦੇਸ਼ ਭਰ ਦੇ ਸਕੂਲਾਂ 'ਚ ਵੀ ਕਰਵਾਇਆ ਜਾਵੇਗਾ। ਇਸ ਮੌਕੇ ਸਰਕਾਰ ਇਕ ਸਮਾਰਕ ਡਾਕ ਟਿਕਟ ਅਤੇ ਸਿੱਕਾ ਵੀ ਜਾਰੀ ਕਰੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News