ਹਿਮਾਚਲ ''ਚ ਮੋਹਲੇਧਾਰ ਮੀਂਹ ਕਾਰਨ ਹੋਈਆਂ ਮੌਤਾਂ ''ਤੇ ਰਾਸ਼ਟਰਪਤੀ ਪ੍ਰਗਟਾਇਆ ਦੁੱਖ

08/14/2023 5:12:20 PM

ਨਵੀਂ ਦਿੱਲੀ- ਰਾਸ਼ਟਰਪਤੀ ਦ੍ਰੌਪਦੀ ਮਰਮੂ ਨੇ ਹਿਮਾਚਲ ਪ੍ਰਦੇਸ਼ ਵਿਚ ਮੋਹਲੇਧਾਰ ਮੀਂਹ ਕਾਰਨ ਹੋਏ ਹਾਦਸਿਆਂ ਵਿਚ ਕਈ ਲੋਕਾਂ ਦੀ ਮੌਤ 'ਤੇ ਸੋਮਵਾਰ ਨੂੰ ਡੂੰਘਾ ਸੋਗ ਜ਼ਾਹਰ ਕੀਤਾ ਅਤੇ ਜ਼ਖ਼ਮੀਆਂ ਦੇ ਛੇਤੀ ਠੀਕ ਹੋਣ ਦੀ ਕਾਮਨਾ ਕੀਤੀ। ਰਾਸ਼ਟਰਪਤੀ ਭਵਨ ਨੇ ਰਾਸ਼ਟਰਪਤੀ ਮੁਰਮੂ ਦੇ ਹਵਾਲੇ ਤੋਂ ਐਕਸ (ਜੋ ਪਹਿਲਾਂ ਟਵਿੱਟਰ ਸੀ) 'ਤੇ ਪੋਸਟ ਕੀਤਾ ਕਿ ਹਿਮਾਚਲ ਪ੍ਰਦੇਸ਼ 'ਚ ਮੋਹਲੇਧਾਰ ਮੀਂਹ ਕਾਰਨ ਹੋਈ ਬਦਕਿਸਮਤੀਪੂਰਨ ਹਾਦਸਿਆਂ 'ਚ ਕਈ ਲੋਕਾਂ ਦੀ ਮੌਤ ਦੀ ਖ਼ਬਰ ਨਾਲ ਮੈਨੂੰ ਬਹੁਤ ਦੁੱਖ ਹੋਇਆ ਹੈ। ਰਾਸ਼ਟਰਪਤੀ ਨੇ ਕਿਹਾ ਕਿ ਮੈਂ ਦੁਖੀ ਪਰਿਵਾਰਾਂ ਪ੍ਰਤੀ ਡੂੰਘੀ ਹਮਦਰਦੀ ਪ੍ਰਗਟ ਕਰਦੀ ਹਾਂ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੀ ਹਾਂ।

ਇਹ ਵੀ ਪੜ੍ਹੋ- ਹਿਮਾਚਲ 'ਚ ਆਸਮਾਨ ਤੋਂ ਵਰ੍ਹ ਰਹੀ ਆਫ਼ਤ, ਬੱਦਲ ਫਟਣ ਨਾਲ 7 ਲੋਕਾਂ ਦੀ ਮੌਤ

PunjabKesari

ਦੱਸ ਦੇਈਏ ਕਿ ਹਿਮਾਚਲ ਪ੍ਰਦੇਸ਼ 'ਚ ਲਗਾਤਾਰ ਮੋਹਲੇਧਾਰ ਮੀਂਹ ਕਾਰਨ ਘੱਟ ਤੋਂ ਘੱਟ 29 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ਵਿਚੋਂ 9 ਲੋਕਾਂ ਦੀ ਮੌਤ ਸ਼ਿਮਲਾ ਵਿਚ ਜ਼ਮੀਨ ਖਿਸਕਣ ਮਗਰੋਂ ਮਲਬੇ ਹੇਠਾਂ ਦੱਬਣ ਕਾਰਨ ਹੋਈ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਸ਼ਿਮਲਾ ਦੇ ਸਮਰ ਹਿੱਲ ਇਲਾਕੇ 'ਚ ਸ਼ਿਵ ਮੰਦਰ ਦੇ ਮਲਬੇ 'ਚ 15 ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ ਹੈ। 

ਇਹ ਵੀ ਪੜ੍ਹੋ- ਸ਼ਿਮਲਾ 'ਚ ਵੱਡਾ ਹਾਦਸਾ, ਡਿੱਗਿਆ ਸ਼ਿਵ ਮੰਦਰ, 9 ਲੋਕਾਂ ਦੀ ਦਰਦਨਾਕ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Tanu

Content Editor

Related News