ਰਾਸ਼ਟਰਪਤੀ ਕੋਵਿੰਦ ਅਤੇ ਪੀ.ਐੱਮ. ਮੋਦੀ ਨੇ ਮਣੀਪੁਰ ਹਮਲੇ ਦੀ ਕੀਤੀ ਨਿੰਦਾ
Saturday, Nov 13, 2021 - 09:01 PM (IST)
ਨਵੀਂ ਦਿੱਲੀ - ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਣੀਪੁਰ ਵਿਚ ਅਸਾਮ ਰਾਈਫਲਜ਼ ਦੇ ਕਾਫਲੇ 'ਤੇ ਹੋਏ ਹਮਲੇ ਵਿਚ ਜਵਾਨਾਂ ਦੀ ਮੌਤ 'ਤੇ ਦੁੱਖ ਜ਼ਾਹਿਰ ਕਰਦੇ ਹੋਏ ਸਖ਼ਤ ਨਿੰਦਾ ਕੀਤੀ ਹੈ।
ਰਾਸ਼ਟਰਪਤੀ ਕੋਵਿੰਦ ਨੇ ਇੱਕ ਸੁਨੇਹਾ ਵਿੱਚ ਕਿਹਾ, ‘‘ਅਸਾਮ ਰਾਈਫਲਜ਼ ਦੇ ਕਾਫਲੇ 'ਤੇ ਹਮਲਾ ਬਹੁਤ ਹੀ ਨਿੰਦਣਯੋਗ ਹੈ, ਜਿਸ ਵਿੱਚ ਜਵਾਨਾਂ ਦੀ ਸ਼ਹਾਦਤ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਾਂ ਦੀ ਮੌਤ ਹੋਈ ਹੈ। ਇਸ ਕਾਇਰਾਨਾ ਹਮਲੇ ਕਾਰਨ ਹਰ ਤਰ੍ਹਾਂ ਦੇ ਅੱਤਵਾਦ ਅਤੇ ਇਸ ਦੇ ਰੂਪਾਂ ਨੂੰ ਖਤਮ ਕਰਨ ਦਾ ਸਾਡਾ ਸੰਕਲਪ ਹੋਰ ਮਜ਼ਬੂਤ ਹੁੰਦਾ ਹੈ। ਅਸੀਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਇੱਕ ਜੁੱਟਤਾ ਨਾਲ ਖੜ੍ਹੇ ਹਾਂ।''
ਪੀ.ਐੱਮ. ਮੋਦੀ ਨੇ ਆਪਣੇ ਸੁਨੇਹਾ ਵਿੱਚ ਕਿਹਾ, ‘‘ਮਣੀਪੁਰ ਵਿੱਚ ਅਸਾਮ ਰਾਈਫਲਜ਼ ਦੇ ਕਾਫਿਲੇ 'ਤੇ ਹਮਲੇ ਦੀ ਸਖ਼ਤ ਨਿੰਦਾ ਕਰਦਾ ਹਾਂ। ਮੈਂ ਉਨ੍ਹਾਂ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰ ਦੇ ਮੈਬਰਾਂ ਨੂੰ ਸ਼ਰਧਾਂਜਲੀ ਦਿੰਦਾ ਹਾਂ ਜੋ ਅੱਜ ਸ਼ਹੀਦ ਹੋਏ ਹਨ। ਉਨ੍ਹਾਂ ਦੀ ਕੁਰਬਾਨੀ ਨੂੰ ਕਦੇ ਨਹੀਂ ਭੁਲਾਇਆ ਜਾ ਸਕੇਗਾ। ਦੁੱਖ ਦੀ ਇਸ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਦੇ ਨਾਲ ਹਨ।
ਜ਼ਿਕਰਯੋਗ ਹੈ ਕਿ ਮਣੀਪੁਰ ਵਿੱਚ ਚੂੜਾਚੰਦਪੁਰ ਜ਼ਿਲ੍ਹੇ ਦੇ ਸੇਹਕੇਨ ਪਿੰਡ ਦੇ ਕੋਲ ਸ਼ਨੀਵਾਰ ਨੂੰ ਘਾਤ ਲਗਾ ਕੇ ਕੀਤੇ ਗਏ ਅੱਤਵਾਦੀ ਹਮਲੇ ਵਿੱਚ 46 ਅਸਾਮ ਰਾਈਫਲਜ਼ ਦੇ ਕਮਾਂਡਿੰਗ ਅਫ਼ਸਰ, ਦੇ ਪਰਿਵਾਰ ਦੇ ਦੋ ਮੈਂਬਰ ਅਤੇ ਚਾਰ ਜਵਾਨ ਸ਼ਹੀਦ ਹੋ ਗਏ ਸਨ। ਹਮਲੇ ਵਿੱਚ ਚਾਰ ਹੋਰ ਲੋਕਾਂ ਦੇ ਜ਼ਖ਼ਮੀ ਹੋਣ ਦੀ ਵੀ ਖ਼ਬਰ ਹੈ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।