PM ਮੋਦੀ ਤੇ ਰਾਸ਼ਟਰਪਤੀ ਕੋਵਿੰਦ ਨੇ ਦਿੱਤੀਆਂ ਦੁਸਹਿਰੇ ਦੀਆਂ ਵਧਾਈਆਂ

Tuesday, Oct 08, 2019 - 09:14 AM (IST)

PM ਮੋਦੀ ਤੇ ਰਾਸ਼ਟਰਪਤੀ ਕੋਵਿੰਦ ਨੇ ਦਿੱਤੀਆਂ ਦੁਸਹਿਰੇ ਦੀਆਂ ਵਧਾਈਆਂ

ਨਵੀਂ ਦਿੱਲੀ— ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪੀ. ਐੱਮ. ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦੁਸਹਿਰੇ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਇਹ ਬੁਰਾਈ 'ਤੇ ਚੰਗਿਆਈ ਦੀ ਜਿੱਤ ਦਾ ਦਿਨ ਹੈ। ਇਸ ਤੋਂ ਸਾਨੂੰ ਸਿੱਖਿਆ ਮਿਲਦੀ ਹੈ ਕਿ ਸਾਨੂੰ ਈਮਾਨਦਾਰੀ ਤੇ ਸੱਚਾਈ ਨਾਲ ਜ਼ਿੰਦਗੀ ਬਤੀਤ ਕਰਨੀ ਚਾਹੀਦੀ ਹੈ। ਰਾਸ਼ਟਰਪਤੀ ਨੇ ਟਵੀਟ ਕਰਦਿਆਂ ਕਿਹਾ ਕਿ ਮੈਂ ਆਸ ਕਰਦਾ ਹਾਂ ਕਿ ਇਹ ਦਿਨ ਸਾਰੇ ਦੇਸ਼ ਵਾਸੀਆਂ ਲਈ ਖੁਸ਼ੀਆਂ ਤੇ ਖੁਸ਼ਹਾਲੀ ਲੈ ਕੇ ਆਵੇਗਾ।

दशहरा पर्व पर देशवासियों को बधाई और शुभकामनाएं।

यह पर्व असत्य पर सत्य की विजय का उत्सव है। इस पर्व के माध्यम से हमें जीवन में ईमानदारी और सच्चाई के मार्ग पर चलने की प्रेरणा मिलती है।

मेरी कामना है कि यह त्योहार देश के लोगों के लिए खुशियां और समृद्धि लेकर आए
—राष्ट्रपति कोविन्द

— President of India (@rashtrapatibhvn) October 8, 2019

 

ਪੀ. ਐੱਮ. ਮੋਦੀ ਨੇ ਵੀ ਦੇਸ਼ ਵਾਸੀਆਂ ਨੂੰ ਦੁਸਹਿਰੇ ਦੀਆਂ ਵਧਾਈਆਂ ਦਿੱਤੀਆਂ ।

 

 

विजयादशमी के पावन पर्व पर आप सभी को हार्दिक शुभकामनाएं।

Greetings on the auspicious occasion of #VijayaDashami. pic.twitter.com/V0xjMuzUSL

— Narendra Modi (@narendramodi) October 8, 2019

ਜ਼ਿਕਰਯੋਗ ਹੈ ਕਿ ਅੱਜ ਦੇਸ਼ ਭਰ 'ਚ ਦੁਸਹਿਰਾ ਮਨਾਇਆ ਜਾ ਰਿਹਾ ਹੈ ਤੇ ਸ਼ਾਮ ਨੂੰ ਰਾਵਣ, ਮੇਘਨਾਥ ਤੇ ਕੁੰਭਕਰਨ ਦੇ ਪੁਤਲੇ ਸਾੜੇ ਜਾਣੇ ਹਨ। ਬਦੀ 'ਤੇ ਨੇਕੀ ਦੀ ਜਿੱਤ ਸਾਨੂੰ ਇਹ ਹੀ ਸਿੱਖਿਆ ਦਿੰਦੀ ਹੈ ਕਿ ਧਰਮ, ਸੱਚ ਅਤੇ ਈਮਾਨਦਾਰੀ ਹਮੇਸ਼ਾ ਜਿੱਤਦੇ ਹਨ।

 


Related News