ਰਾਸ਼ਟਰਪਤੀ ਮੁਰਮੂ ਅਤੇ PM ਮੋਦੀ ਨੇ ਦੇਸ਼ ਵਾਸੀਆਂ ਨੂੰ ਈਦ ਦੀਆਂ ਦਿੱਤੀਆਂ ਮੁਬਾਰਕਾਂ

06/17/2024 11:35:15 AM

ਨਵੀਂ ਦਿੱਲੀ- ਰਾਸ਼ਟਰਪਤੀ ਦ੍ਰੌਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਯਾਨੀ ਕਿ ਅੱਜ ਈਦ-ਅਲ-ਅਜ਼ਹਾ ਮੌਕੇ ਦੇਸ਼ ਵਾਸੀਆਂ ਨੂੰ ਮੁਬਾਰਕਾਂ ਦਿੱਤੀਆਂ। ਆਪਣੇ-ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਦੋਹਾਂ ਨੇਤਾਵਾਂ ਨੇ ਇਸ ਖ਼ਾਸ ਮੌਕੇ ਦੇਸ਼ ਵਾਸੀਆਂ ਨੂੰ ਮੁਬਾਰਕਾਂ ਦਿੱਤੀਆਂ। ਰਾਸ਼ਟਰਪਤੀ ਮੁਰਮੂ ਨੇ ਆਪਣੇ ਸੰਦੇਸ਼ ਵਿਚ ਸਾਰੇ ਦੇਸ਼ ਵਾਸੀਆਂ ਦੇ ਹਿੱਤ ਵਿਚ ਮਿਲ ਕੇ ਕੰਮ ਕਰਨ ਦਾ ਸੰਕਲਪ ਲੈਣ ਦੀ ਅਪੀਲ ਕੀਤੀ। ਉਨ੍ਹਾਂ ਨੇ ਲਿਖਿਆ- ਸਾਰੇ ਦੇਸ਼ ਵਾਸੀਆਂ, ਖ਼ਾਸ ਕਰ ਕੇ ਭਾਰਤ ਅਤੇ ਵਿਦੇਸ਼ ਵਿਚ ਰਹਿਣ ਵਾਲੇ ਮੁਸਲਿਮ ਭਰਾਵਾਂ ਅਤੇ ਭੈਣਾਂ ਨੂੰ ਈਦ-ਅਲ-ਅਜ਼ਹਾ ਦੀਆਂ ਦਿਲੋਂ ਮੁਬਾਰਕਾਂ। ਤਿਆਗ ਅਤੇ ਕੁਰਬਾਨੀ ਦਾ ਇਹ ਤਿਉਹਾਰ ਸਾਡੇ ਸਾਰਿਆਂ ਦੇ ਸਾਥ, ਖ਼ਾਸ ਕਰ ਕੇ ਲੋੜਵੰਦਾਂ ਨਾਲ ਆਪਣੀਆਂ ਖੁਸ਼ੀਆਂ ਵੰਡਣ ਦਾ ਸੰਦੇਸ਼ ਦਿੰਦਾ ਹੈ। ਇਸ ਮੌਕੇ ਆਓ ਅਸੀਂ ਸਾਰੇ ਦੇਸ਼ ਵਾਸੀ ਖ਼ਾਸ ਕਰ ਕੇ ਵਾਂਝੇ ਵਰਗ ਦੇ ਲੋਕਾਂ ਦੇ ਹਿੱਤ ਵਿਚ ਮਿਲ ਕੇ ਕੰਮ ਕਰਨ ਦਾ ਸੰਕਲਪ ਲਈਏ। 

 

ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਮੌਕੇ ਹਾਰਦਿਕ ਮੁਬਾਰਕਾਂ ਸਾਂਝਾ ਕਰਦਿਆਂ ਕਿਹਾ ਕਿ ਈਦ-ਅਲ-ਅਜ਼ਹਾ ਦੀ ਮੁਬਾਰਕ। ਇਹ ਵਿਸ਼ੇਸ਼ ਮੌਕੇ ਸਾਡੇ ਸਮਾਜ ਵਿਚ ਸਦਭਾਵਨਾ ਅਤੇ ਇਕਜੁੱਟਤਾ ਦੇ ਬੰਧਨ ਨੂੰ ਹੋਰ ਮਜ਼ਬੂਤ ਕਰੇ। ਸਾਰੇ ਲੋਕ ਖੁਸ਼ ਅਤੇ ਸਿਹਤਮੰਦ ਰਹਿਣ। ਦੱਸ ਦੇਈਏ ਕਿ ਈਦ ਮੌਕੇ ਪੂਰੇ ਦੇਸ਼ ਵਿਚ ਜਸ਼ਨ ਦਾ ਮਾਹੌਲ ਹੈ। ਇਸ ਮੌਕੇ ਨਮਾਜ਼ ਅਦਾ ਕਰਨ ਲਈ ਸੈਂਕੜੇ ਸ਼ਰਧਾਲੂ ਦੇਸ਼ ਭਰ ਦੀਆਂ ਮਸਜਿਦਾਂ ਅਤੇ ਕਈ ਧਾਰਮਿਕ ਸਥਾਨਾਂ 'ਤੇ ਪਹੁੰਚੇ। ਦਿੱਲੀ ਦੀ ਇਤਿਹਾਸਕ ਜਾਮਾ ਮਸਜਿਦ ਵਿਚ  ਵੀ ਨਮਾਜ਼ ਲਈ ਲੋਕ ਇਕੱਠੇ ਹੋਏ।

 

 


Tanu

Content Editor

Related News