ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ''ਤੇ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੇ ਖਿਡਾਰੀਆਂ ਨਾਲ ਰਾਸ਼ਟਰਪਤੀ ਨੇ ਕੀਤੀ ਮੁਲਾਕਾਤ

Saturday, Dec 09, 2023 - 03:35 AM (IST)

ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ''ਤੇ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੇ ਖਿਡਾਰੀਆਂ ਨਾਲ ਰਾਸ਼ਟਰਪਤੀ ਨੇ ਕੀਤੀ ਮੁਲਾਕਾਤ

ਜੈਤੋ (ਪਰਾਸ਼ਰ)- ਖਿਡਾਰੀਆਂ ਦੇ ਇਕ ਗਰੁੱਪ ਨੇ ਸ਼ੁੱਕਰਵਾਰ ਨੂੰ ਰਾਸ਼ਟਰਪਤੀ ਭਵਨ ਵਿਖੇ ਦੇਸ਼ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੁ ਨਾਲ ਮੁਲਾਕਾਤ ਕੀਤੀ। ਉਹ 'ਦਿ ਪ੍ਰੈਜ਼ੀਡੈਂਟ ਵਿਦ ਪੀਪਲ' ਪ੍ਰੋਗਰਾਮ ਤਹਿਤ ਰਾਸ਼ਟਰਪਤੀ ਭਵਨ ਆਏ ਸਨ। ਇਸ ਮੁਲਾਕਾਤ ਦਾ ਮੰਤਵ ਖਿਡਾਰੀਆਂ ਨਾਲ ਗੱਲਬਾਤ ਕਰਨਾ ਤੇ ਉਨ੍ਹਾਂ ਦੇ ਯੋਗਦਾਨ ਨੂੰ ਸਵੀਕਾਰ ਕਰਨਾ ਸੀ। 

ਇਹ ਵੀ ਪੜ੍ਹੋ- ਆਦਿਤਿਆ ਐੱਲ-1 ਵੱਲੋਂ ਖਿੱਚੀਆਂ ਗਈਆਂ ਸੂਰਜ ਦੀ ਫੁੱਲ ਡਿਸਕ ਦੀਆਂ ਤਸਵੀਰਾਂ ਇਸਰੋ ਨੇ ਕੀਤੀਆਂ ਸਾਂਝੀਆਂ

ਖਿਡਾਰੀਆਂ ਨਾਲ ਗੱਲਬਾਤ ਕਰਦਿਆਂ ਰਾਸ਼ਟਰਪਤੀ ਨੇ ਕਿਹਾ ਕਿ ਖਿਡਾਰੀਆਂ ਨੇ ਅੰਤਰਰਾਸ਼ਟਰੀ ਪੱਧਰ 'ਤੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਹਾਲ ਹੀ 'ਚ ਆਯੋਜਿਤ ਹੋਈਆਂ ਏਸ਼ੀਆਈ ਖੇਡਾਂ 'ਚ ਭਾਰਤੀ ਖਿਡਾਰੀਆਂ ਨੇ 107, ਜਦਕਿ ਪੈਰਾ ਏਸ਼ੀਆਈ ਖੇਡਾਂ 'ਚ 111 ਤਮਗੇ ਜਿੱਤੇ ਹਨ। ਇਸ ਦੌਰਾਨ ਖਿਡਾਰੀਆਂ ਦਾ ਪ੍ਰਦਰਸ਼ਨ ਬਹੁਤ ਸ਼ਾਨਦਾਰ ਰਿਹਾ ਹੈ। 

ਇਹ ਵੀ ਪੜ੍ਹੋ- PM ਮੋਦੀ ਬਣੇ ਦੁਨੀਆ ਦੇ ਸਭ ਤੋਂ ਮਸ਼ਹੂਰ ਨੇਤਾ, ਅਮਰੀਕੀ ਰਾਸ਼ਟਰਪਤੀ ਨੂੰ ਮਿਲਿਆ 8ਵਾਂ ਸਥਾਨ

ਉਨ੍ਹਾਂ ਕਿਹਾ ਕਿ ਹੁਣ ਪੂਰੀ ਦੁਨੀਆ ਦਾ ਧਿਆਨ ਸਾਲ 2024 'ਚ ਹੋਣ ਵਾਲੀਆਂ ਪੈਰਿਸ ਓਲੰਪਿਕ ਅਤੇ ਪੈਰਾਲੰਪਿਕ 'ਤੇ ਹੋਵੇਗਾ ਤੇ ਸਾਰੇ ਭਾਰਤੀਆਂ ਦੀਆਂ ਨਜ਼ਰਾਂ ਭਾਰਤੀ ਖਿਡਾਰੀਆਂ 'ਤੇ ਹੋਣਗੀਆਂ। ਉਨ੍ਹਾਂ ਕਿਹਾ ਕਿ ਅਸੀਂ ਦੇਸ਼ ਦੀ ਖੁਸ਼ੀ ਅਤੇ ਮਾਣ ਲਈ ਇਨ੍ਹਾਂ ਖਿਡਾਰੀਆਂ ਦੇ ਹੁਨਰ ਅਤੇ ਸਮਰਪਣ 'ਤੇ ਭਰੋਸਾ ਕਰਦੇ ਹਾਂ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Harpreet SIngh

Content Editor

Related News