ਰਾਸ਼ਟਰਪਤੀ ਮੁਰਮੂ ਵੱਲੋਂ ਭਾਰਤੀ ਓਲੰਪਿਕ ਦਲ ਨਾਲ ਮੁਲਾਕਾਤ, ਖਿਡਾਰੀਆਂ ਦੇ ਪ੍ਰਦਰਸ਼ਨ ਦੀ ਕੀਤੀ ਤਾਰੀਫ਼

Wednesday, Aug 14, 2024 - 09:31 PM (IST)

ਰਾਸ਼ਟਰਪਤੀ ਮੁਰਮੂ ਵੱਲੋਂ ਭਾਰਤੀ ਓਲੰਪਿਕ ਦਲ ਨਾਲ ਮੁਲਾਕਾਤ, ਖਿਡਾਰੀਆਂ ਦੇ ਪ੍ਰਦਰਸ਼ਨ ਦੀ ਕੀਤੀ ਤਾਰੀਫ਼

ਨੈਸ਼ਨਲ ਡੈਸਕ : ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਬੁੱਧਵਾਰ ਨੂੰ ਭਾਰਤੀ ਓਲੰਪਿਕ ਦਲ ਨਾਲ ਮੁਲਾਕਾਤ ਕੀਤੀ ਅਤੇ ਪੈਰਿਸ ਓਲੰਪਿਕ 'ਚ ਖਿਡਾਰੀਆਂ ਦੇ ਪ੍ਰਦਰਸ਼ਨ ਦੀ ਤਾਰੀਫ਼ ਕੀਤੀ। ਰਾਸ਼ਟਰਪਤੀ ਭਵਨ ਨੇ ਤਸਵੀਰਾਂ ਦੇ ਨਾਲ ਟਵਿੱਟਰ 'ਤੇ ਪੋਸਟ ਕੀਤਾ, "ਰਾਸ਼ਟਰਪਤੀ ਮੁਰਮੂ ਨੇ ਪੈਰਿਸ ਓਲੰਪਿਕ ਵਿਚ ਹਿੱਸਾ ਲੈ ਕੇ ਪਰਤੇ ਭਾਰਤੀ ਦਲ ਨਾਲ ਗਣਤੰਤਰ ਮੰਡਪ, ਰਾਸ਼ਟਰਪਤੀ ਭਵਨ ਵਿਚ ਮੁਲਾਕਾਤ ਕੀਤੀ।''

ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਰਾਸ਼ਟਰਪਤੀ ਨੇ ਕਿਹਾ ਕਿ ਉਹ ਦੇਸ਼ ਦੇ ਨੌਜਵਾਨਾਂ ਖਾਸ ਕਰਕੇ ਨੌਜਵਾਨ ਖਿਡਾਰੀਆਂ ਲਈ ਪ੍ਰੇਰਨਾਸਰੋਤ ਹਨ। ਪੈਰਿਸ ਓਲੰਪਿਕ ਵਿਚ ਭਾਰਤ ਨੇ ਇਕ ਚਾਂਦੀ ਅਤੇ 5 ਕਾਂਸੀ ਦੇ ਤਗਮੇ ਜਿੱਤੇ ਸਨ। 26 ਜੁਲਾਈ ਤੋਂ 11 ਅਗਸਤ ਤੱਕ ਖੇਡੇ ਗਏ ਪੈਰਿਸ ਓਲੰਪਿਕ ਵਿਚ ਭਾਰਤ ਦੇ 117 ਖਿਡਾਰੀਆਂ ਨੇ ਹਿੱਸਾ ਲਿਆ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Sandeep Kumar

Content Editor

Related News