ਸਵਾਮੀ ਵਿਵੇਕਾਨੰਦ ਦੇ ਜਨਮ ਦਿਵਸ 'ਤੇ ਰਾਸ਼ਟਰਪਤੀ ਮੁਰਮੂ ਨੇ ਦਿੱਤੀ ਸ਼ਰਧਾਂਜਲੀ, ਨੌਜਵਾਨਾਂ ਨੂੰ ਕੀਤਾ ਪ੍ਰੇਰਿਤ
Monday, Jan 12, 2026 - 10:22 AM (IST)
ਨਵੀਂ ਦਿੱਲੀ - ਅੱਜ ਸਵਾਮੀ ਵਿਵੇਕਾਨੰਦ ਦੇ ਜਨਮ ਦਿਵਸ 'ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਭਾਰਤੀਆਂ ਵਿਚ ਰਾਸ਼ਟਰੀ ਮਾਣ ਪੈਦਾ ਕੀਤਾ ਅਤੇ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਦੱਸ ਦਈਏ ਕਿ ਉਨ੍ਰਾਂ ਦਾ ਜਨਮ 12 ਜਨਵਰੀ, 1863 ਨੂੰ ਉਸ ਸਮੇਂ ਦੇ ਕਲਕੱਤਾ ਵਿਚ ਹੋਇਆ ਸੀ ਤੇ ਉਨ੍ਹਾਂ ਦਾ ਬਚਪਨ ਦਾ ਨਾਮ ਨਰਿੰਦਰਨਾਥ ਦੱਤਾ ਸੀ। ਉਨ੍ਹਾਂ ਦੀ ਜਨਮ ਵਰ੍ਹੇਗੰਢ ਨੂੰ ਰਾਸ਼ਟਰੀ ਯੁਵਾ ਦਿਵਸ ਵਜੋਂ ਮਨਾਇਆ ਜਾਂਦਾ ਹੈ। "ਸਵਾਮੀ ਵਿਵੇਕਾਨੰਦ ਇਕ ਸਦੀਵੀ ਦੂਰਦਰਸ਼ੀ ਅਤੇ ਅਧਿਆਤਮਿਕ ਪ੍ਰਤੀਕ ਹਨ।
ਇਸ ਦੌਰਾਨ ਉਨ੍ਹਾਂ ਨੇ ਇਹ ਉਪਦੇਸ਼ ਦਿੱਤਾ ਕਿ ਅੰਦਰੂਨੀ ਤਾਕਤ ਅਤੇ ਮਨੁੱਖਤਾ ਦੀ ਸੇਵਾ ਇਕ ਅਰਥਪੂਰਨ ਜੀਵਨ ਦੀ ਨੀਂਹ ਹੈ। ਉਨ੍ਹਾਂ ਨੇ ਭਾਰਤ ਦੀ ਸਦੀਵੀ ਬੁੱਧੀ ਨੂੰ ਦੁਨੀਆ ਵਿੱਚ ਲਿਆਂਦਾ," ਮੁਰਮੂ ਨੇ X 'ਤੇ ਇੱਕ ਪੋਸਟ ਵਿੱਚ ਕਿਹਾ। ਰਾਸ਼ਟਰਪਤੀ ਨੇ ਕਿਹਾ ਕਿ ਵਿਵੇਕਾਨੰਦ ਨੇ ਭਾਰਤੀਆਂ ਵਿਚ ਰਾਸ਼ਟਰੀ ਮਾਣ ਦੀ ਭਾਵਨਾ ਪੈਦਾ ਕੀਤੀ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਮਨੁੱਖਤਾ ਨੂੰ ਪ੍ਰੇਰਿਤ ਕਰਦੀਆਂ ਰਹਿਣਗੀਆਂ।
