ਅਧਿਆਪਕ ਦਿਵਸ ਮੌਕੇ ਰਾਸ਼ਟਰਪਤੀ ਮਰਮੂ ਅੱਜ 75 ਅਧਿਆਪਕਾਂ ਨੂੰ ਪੁਰਸਕਾਰ ਨਾਲ ਕਰੇਗੀ ਸਨਮਾਨਿਤ

Tuesday, Sep 05, 2023 - 11:47 AM (IST)

ਅਧਿਆਪਕ ਦਿਵਸ ਮੌਕੇ ਰਾਸ਼ਟਰਪਤੀ ਮਰਮੂ ਅੱਜ 75 ਅਧਿਆਪਕਾਂ ਨੂੰ ਪੁਰਸਕਾਰ ਨਾਲ ਕਰੇਗੀ ਸਨਮਾਨਿਤ

ਨਵੀਂ ਦਿੱਲੀ- ਰਾਸ਼ਟਰਪਤੀ ਦ੍ਰੌਪਦੀ ਅੱਜ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਸਕੂਲਾਂ ਅਤੇ ਕਾਲਜਾਂ ਦੇ 75 ਅਧਿਆਪਕਾਂ ਨੂੰ ਰਾਸ਼ਟਰੀ ਅਧਿਆਪਕ ਪੁਰਸਕਾਰ ਨਾਲ ਸਨਮਾਨਿਤ ਕਰੇਗੀ। ਪੁਰਸਕਾਰ ਸਮਾਰੋਹ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿਖੇ ਹੋਵੇਗਾ। ਹਰੇਕ ਪੁਰਸਕਾਰ ਵਿਚ ਇਕ ਯੋਗਤਾ ਸਰਟੀਫਿਕੇਟ, 50,000 ਰੁਪਏ ਦਾ ਨਕਦ ਇਨਾਮ ਅਤੇ ਇਕ ਚਾਂਦੀ ਦਾ ਤਗਮਾ ਦਿੱਤਾ ਜਾਵੇਗਾ। ਪੁਰਸਕਾਰ ਜੇਤੂਆਂ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਦੀ ਵੀ ਉਮੀਦ ਹੈ।

ਇਹ ਵੀ ਪੜ੍ਹੋ- ਦਰਦਨਾਕ ਹਾਦਸਾ: ਡੰਪਰ ਨਾਲ ਟੱਕਰ ਮਗਰੋਂ ਦੋ ਸਕੀਆਂ ਭੈਣਾਂ ਦੀ ਮੌਤ, ਘਰ 'ਚ ਪਸਰਿਆ ਮਾਤਮ

ਸਿੱਖਿਆ ਮੰਤਰੀ ਅਨੁਸਾਰ ਇਸ ਸਾਲ 50 ਸਕੂਲੀ ਅਧਿਆਪਕਾਂ, ਉੱਚ ਸਿੱਖਿਆ ਦੇ 13 ਅਧਿਆਪਕਾਂ ਅਤੇ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਦੇ 12 ਅਧਿਆਪਕਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਰਾਸ਼ਟਰੀ ਅਧਿਆਪਕ ਪੁਰਸਕਾਰਾਂ ਦਾ ਉਦੇਸ਼ ਦੇਸ਼ 'ਚ ਅਧਿਆਪਕਾਂ ਦੇ ਵਿਲੱਖਣ ਯੋਗਦਾਨ ਦਾ ਜਸ਼ਨ ਮਨਾਉਣਾ ਅਤੇ ਉਨ੍ਹਾਂ ਅਧਿਆਪਕਾਂ ਨੂੰ ਸਨਮਾਨਿਤ ਕਰਨਾ ਹੈ, ਜਿਨ੍ਹਾਂ ਨੇ ਆਪਣੀ ਵਚਨਬੱਧਤਾ ਅਤੇ ਸਮਰਪਣ ਨਾਲ ਨਾ ਸਿਰਫ ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਕੀਤਾ ਹੈ ਸਗੋਂ ਕਿ ਆਪਣੇ ਵਿਦਿਆਰਥੀਆਂ ਦੇ ਜੀਵਨ ਨੂੰ ਵੀ ਖੁਸ਼ਹਾਲ ਬਣਾਇਆ ਹੈ। 

ਇਹ ਵੀ ਪੜ੍ਹੋ-  ਮੋਬਾਇਲ ਬਣੇ ਵੱਡੀ ਮੁਸੀਬਤ, ਟੋਕਣ 'ਤੇ ਔਰਤਾਂ ਘਰ ਤੋੜਨ ਤੱਕ ਤਿਆਰ

ਹਰ ਸਾਲ ਦੇਸ਼ ਡਾ: ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜਨਮ ਦਿਨ 5 ਸਤੰਬਰ ਨੂੰ ਰਾਸ਼ਟਰੀ ਅਧਿਆਪਕ ਦਿਵਸ ਵਜੋਂ ਮਨਾਉਂਦਾ ਹੈ। ਦੱਸ ਦੇਈਏ ਕਿ ਸਿੱਖਿਆ ਮੰਤਰਾਲੇ ਦੇ ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਵੱਲੋਂ ਸਖ਼ਤ, ਪਾਰਦਰਸ਼ੀ ਚੋਣ ਪ੍ਰਕਿਰਿਆ ਰਾਹੀਂ ਚੁਣੇ ਗਏ ਦੇਸ਼ ਦੇ ਸਰਵੋਤਮ ਅਧਿਆਪਕਾਂ ਨੂੰ ਰਾਸ਼ਟਰੀ ਪੁਰਸਕਾਰ ਪ੍ਰਦਾਨ ਕਰਨ ਲਈ ਹਰ ਸਾਲ ਅਧਿਆਪਕ ਦਿਵਸ 'ਤੇ ਰਾਸ਼ਟਰੀ ਪੱਧਰ ਦਾ ਸਮਾਗਮ ਆਯੋਜਿਤ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ- ਬ੍ਰਿਟਿਸ਼ ਮੀਡੀਆ ਨੇ ਕੀਤੀ PM ਮੋਦੀ ਸਰਕਾਰ ਦੇ ਵਿਕਾਸ ਕੰਮਾਂ ਦੀ ਤਾਰੀਫ਼

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News