ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਰਾਸ਼ਟਰਪਤੀ ਮੁਰਮੂ ਨੇ ਕੀਤਾ ਨਮਨ
Thursday, Dec 29, 2022 - 10:17 AM (IST)
ਨਵੀਂ ਦਿੱਲੀ- ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਅੱਜ ਯਾਨੀ ਕਿ ਵੀਰਵਾਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਉਨ੍ਹਾਂ ਨੂੰ ਨਮਨ ਕੀਤਾ ਅਤੇ ਵਧਾਈਆਂ ਦਿੱਤੀਆਂ। ਰਾਸ਼ਟਰਪਤੀ ਮੁਰਮੂ ਨੇ ਟਵੀਟ ਕੀਤਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਤੁਹਾਨੂੰ ਸਾਰਿਆਂ ਨੂੰ ਹਾਰਦਿਕ ਵਧਾਈਆਂ। ਖ਼ਾਲਸਾ ਪੰਥ ਦੇ ਸੰਸਥਾਪਕ, 'ਸਰਬੰਸ ਦਾਨੀ' ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਹਮੇਸ਼ਾ ਬਰਾਬਰੀ ਅਤੇ ਨਿਆਂ ਲਈ ਲੜਾਈ ਲੜੀ। ਮਨੁੱਖਤਾ ਦੀ ਸੇਵਾ ਲਈ ਉਨ੍ਹਾਂ ਦੀ ਅਟੁੱਟ ਵਚਨਬੱਧਤਾ ਸਾਨੂੰ ਪ੍ਰੇਰਿਤ ਕਰਦੀ ਰਹਿੰਦੀ ਹੈ।
ਜ਼ਿਕਰੋਯਗ ਹੈ ਕਿ ਅੱਜ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਦੇਸ਼-ਵਿਦੇਸ਼ ਵਿਚ ਮਨਾਇਆ ਜਾ ਰਿਹਾ ਹੈ। ਜਿਸ ਬਹਾਦਰੀ ਨਾਲ ਉਨ੍ਹਾਂ ਨੇ ਧਰਮ ਅਤੇ ਮਨੁੱਖਤਾ ਦੀ ਰੱਖਿਆ ਲਈ ਹਮਲਾਵਰਾਂ ਦਾ ਮੁਕਾਬਲਾ ਕੀਤਾ, ਉਹ ਪ੍ਰੇਰਨਾਦਾਇਕ ਹੈ। ਇਸ ਮੌਕੇ ਰਾਜਧਾਨੀ ਦਿੱਲੀ ਦੇ ਸਾਰੇ ਗੁਰਦੁਆਰਿਆਂ ਵਿਚ ਖ਼ਾਸ ਤਿਆਰੀਆਂ ਕੀਤੀਆਂ ਗਈਆਂ ਹਨ।