ਜੰਮੂ-ਕਸ਼ਮੀਰ : ਰਾਸ਼ਟਰਪਤੀ ਵਲੋਂ ਗਰੀਬਾਂ ਨੂੰ ਰਾਖਵਾਂਕਰਨ ਦਾ ਹੁਕਮ ਜਾਰੀ
Saturday, Mar 02, 2019 - 01:42 AM (IST)

ਨਵੀਂ ਦਿੱਲੀ— ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਜੰਮੂ-ਕਸ਼ਮੀਰ ਦੇ ਸਧਾਰਨ ਵਰਗ ਦੇ ਗਰੀਬਾਂ ਲਈ ਰਾਖਵੇਂਕਰਨ ਦਾ ਲਾਭ ਦੇਣ ਬਾਰੇ ਹੁਕਮ ਸ਼ੁੱਕਰਵਾਰ ਰਾਤ ਨੂੰ ਜਾਰੀ ਕੀਤਾ। ਗ੍ਰਹਿ ਮੰਤਰਾਲਾ ਦੇ ਇਕ ਅਧਿਕਾਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ 'ਚ ਕੇਂਦਰੀ ਕੈਬਨਿਟ ਦੀ ਵੀਰਵਾਰ ਨੂੰ ਹੋਈ ਮੀਟਿੰਗ 'ਚ ਇਹ ਹੁਕਮ ਜਾਰੀ ਕਰਨ ਦਾ ਫੈਸਲਾ ਹੋਣ ਤੋਂ ਬਾਅਦ ਇਸ ਸਬੰਧ 'ਚ ਸੂਚਨਾ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਸਧਾਰਨ ਵਰਗ ਦੇ ਆਰਥਿਕ ਤੌਰ 'ਤੇ ਪੱਛੜਿਆਂ ਲਈ 10 ਫੀਸਦੀ ਰਾਖਵੇਂਕਰਨ ਦੀ ਵਿਵਸਥਾ ਜੰਮੂ-ਕਸ਼ਮੀਰ 'ਚ ਵੀ ਲਾਗੂ ਹੋ ਗਈ ਹੈ।