ਰਾਸ਼ਟਰਪਤੀ ਕੋਵਿੰਦ ਨੇ ਪ੍ਰਸਿੱਧ ਹਸਤੀਆਂ ਨੂੰ ਦਿੱਤੇ ਪਦਮ ਪੁਰਸਕਾਰ

Monday, Mar 21, 2022 - 08:21 PM (IST)

ਰਾਸ਼ਟਰਪਤੀ ਕੋਵਿੰਦ ਨੇ ਪ੍ਰਸਿੱਧ ਹਸਤੀਆਂ ਨੂੰ ਦਿੱਤੇ ਪਦਮ ਪੁਰਸਕਾਰ

ਨਵੀਂ ਦਿੱਲੀ : ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸੋਮਵਾਰ ਨੂੰ ਰਾਸ਼ਟਰਪਤੀ ਭਵਨ 'ਚ ਆਯੋਜਿਤ ਇਕ ਸ਼ਾਨਦਾਰ ਸਮਾਰੋਹ ਵਿੱਚ ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਪਾਉਣ ਵਾਲੇ 60 ਤੋਂ ਵੱਧ ਲੋਕਾਂ ਨੂੰ ਸਾਲ 2022 ਲਈ ਪਦਮ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ। ਰਾਸ਼ਟਰਪਤੀ ਦੇ ਹੱਥੋਂ ਪਦਮ ਪੁਰਸਕਾਰ ਪ੍ਰਾਪਤ ਕਰਨ ਵਾਲਿਆਂ 'ਚ ਸਾਬਕਾ ਰੱਖਿਆ ਮੁਖੀ (ਸੀ. ਡੀ. ਐੱਸ.) ਜਨਰਲ ਬਿਪਿਨ ਰਾਵਤ (ਮਰਨ ਉਪਰੰਤ) ਅਤੇ ਮਰਹੂਮ ਗੀਤਾ ਪ੍ਰੈੱਸ ਦੇ ਚੇਅਰਮੈਨ ਰਾਧੇ ਸ਼ਿਆਮ ਖੇਮਕਾ, ਕਾਂਗਰਸ ਆਗੂ ਗੁਲਾਮ ਨਬੀ ਆਜ਼ਾਦ, ਟਾਟਾ ਸੰਨਜ਼ ਦੇ ਚੇਅਰਮੈਨ ਐੱਨ. ਚੰਦਰਸ਼ੇਖਰਨ, ਭਾਰਤੀ ਪ੍ਰਸ਼ਾਸਨਿਕ ਸੇਵਾ (ਆਈ. ਏ. ਐੱਸ.) ਦੇ ਸਾਬਕਾ ਅਧਿਕਾਰੀ ਅਤੇ ਕੈਗ ਰਾਜੀਵ ਮਹਾਰਿਸ਼ੀ, ਕੋਵੀਸ਼ੀਲਡ ਵੈਕਸੀਨ ਬਣਾਉਣ ਵਾਲੀ ਪੁਣੇ ਦੀ ਕੰਪਨੀ ਸੀਰਮ ਇੰਸਟੀਚਿਊਟ ਆਫ ਇੰਡੀਆ ਦੇ ਸਾਈਰਸ ਪੂਨਾਵਾਲਾ ਸ਼ਾਮਲ ਹਨ।

ਇਹ ਵੀ ਪੜ੍ਹੋ : 'ਆਪ' ਨੇ ਬਦਲਿਆ ਪਾਰਟੀ ਦਾ ਪੰਜਾਬ ਸਹਿ-ਇੰਚਾਰਜ, ਜਾਣੋ ਹੁਣ ਕਿਸ ਨੂੰ ਸੌਂਪੀ ਜ਼ਿੰਮੇਵਾਰੀ

ਸਮਾਰੋਹ 'ਚ 2 ਹਸਤੀਆਂ ਨੂੰ ਪਦਮ ਵਿਭੂਸ਼ਣ, 8 ਨੂੰ ਪਦਮ ਭੂਸ਼ਣ ਅਤੇ 54 ਨੂੰ ਪਦਮ ਸ਼੍ਰੀ ਨਾਲ ਨਿਵਾਜਿਆ ਗਿਆ ਹੈ। ਸੀ. ਡੀ. ਐੱਸ. ਰਾਵਤ ਅਤੇ ਸ਼੍ਰੀ ਖੇਮਕਾ ਨੂੰ ਮਰਨ ਉਪਰੰਤ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ ਹੈ। ਆਜ਼ਾਦ, ਮਹਾਰਿਸ਼ੀ, ਪੂਨਾਵਾਲਾ, ਚੰਦਰਸ਼ੇਖਰਨ, ਪੰਜਾਬੀ ਲੋਕ ਗਾਇਕ ਗੁਰਮੀਤ ਬਾਵਾ (ਮਰਨ ਉਪਰੰਤ) ਸਮੇਤ 8 ਵਿਅਕਤੀਆਂ ਨੂੰ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ। ਜਨਰਲ ਰਾਵਤ ਦਾ ਪ੍ਰਸ਼ੰਸਾ ਪੱਤਰ ਅਤੇ ਸਨਮਾਨ ਉਨ੍ਹਾਂ ਦੀਆਂ ਬੇਟੀਆਂ ਕ੍ਰਿਤਿਕਾ ਅਤੇ ਤਾਰਿਣੀ ਤੇ ਸ਼੍ਰੀ ਖੇਮਕਾ ਪੁਰਸਕਾਰ ਉਨ੍ਹਾਂ ਦੇ ਪੁੱਤਰ ਕ੍ਰਿਸ਼ਨ ਕੁਮਾਰ ਨੇ ਰਾਸ਼ਟਰਪਤੀ ਦੇ ਹੱਥੋਂ ਪ੍ਰਾਪਤ ਕੀਤਾ।


author

Harnek Seechewal

Content Editor

Related News