ਰਾਸ਼ਟਰਪਤੀ ਰਾਮਨਾਥ ਕੋਵਿੰਦ ਪੁੱਜੇ ਪਟਨਾ

11/15/2018 11:06:31 AM

ਪਟਨਾ (ਵਾਰਤਾ)— ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਭਾਵ ਵੀਰਵਾਰ ਨੂੰ ਇਕ ਦਿਨਾ ਦੌਰੇ 'ਤੇ ਪਟਨਾ ਪਹੁੰਚ ਗਏ ਹਨ। ਰਾਸ਼ਟਰਪਤੀ ਸਮਸਤੀਪੁਰ ਜ਼ਿਲੇ ਦੇ ਪੂਸਾ ਸਥਿਤ ਡਾ. ਰਾਜਿੰਦਰ ਪ੍ਰਸਾਦ ਖੇਤੀਬਾੜੀ ਯੂਨੀਵਰਸਿਟੀ ਦੇ ਪਹਿਲੇ ਅਤੇ ਰਾਸ਼ਟਰੀ ਤਕਨਾਲੋਜੀ ਸੰਸਥਾ (ਐੱਨ. ਆਈ. ਟੀ.) ਪਟਨਾ ਦੇ 8ਵੇਂ ਦੀਸ਼ਾਂਤ ਸਮਾਰੋਹ ਵਿਚ ਸ਼ਿਰਕਤ ਕਰਨ ਲਈ ਪੁੱਜੇ ਹਨ। ਰਾਸ਼ਟਰਪਤੀ ਕੋਵਿੰਦ ਨਵੀਂ ਦਿੱਲੀ ਤੋਂ ਵਿਸ਼ੇਸ਼ ਜਹਾਜ਼ ਤੋਂ ਇੱਥੇ ਜੈਪ੍ਰਕਾਸ਼ ਨਾਰਾਇਣ ਕੌਮਾਂਤਰੀ ਹਵਾਈ ਅੱਡੇ ਪਹੁੰਚੇ, ਜਿੱਥੇ ਬਿਹਾਰ ਦੇ ਰਾਜਪਾਲ ਲਾਲਜੀ ਟੰਡਨ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨਿਤਿਸ਼ ਕੁਮਾਰ, ਵਿਧਾਨ ਸਭਾ ਸਪੀਕਰ ਵਿਜੇ ਕੁਮਾਰ ਚੌਧਰੀ ਅਤੇ ਵਿਧਾਨ ਪਰੀਸ਼ਦ ਦੇ ਕਾਰਜਕਾਰੀ ਸਭਾਪਤੀ ਹਾਰੂਨ ਰਸ਼ੀਦ ਤੋਂ ਇਲਾਵਾ ਮੁੱਖ ਸਕੱਤਰ ਦੀਪਕ ਕੁਮਾਰ, ਪੁਲਸ ਜਨਰਲ ਡਾਇਰੈਕਟਰ ਕੇ. ਐੱਸ. ਦ੍ਰਿਵੇਦੀ ਸਮੇਤ ਸੂਬਾ ਸਰਕਾਰ ਦੇ ਹੋਰ ਅਧਿਕਾਰੀ ਮੌਜੂਦ ਸਨ।

ਇਸ ਤੋਂ ਬਾਅਦ ਰਾਸ਼ਟਰਪਤੀ ਹੈਲੀਕਾਪਟਰ ਤੋਂ ਡਾ. ਰਾਜਿੰਦਰ ਪ੍ਰਸਾਦ ਖੇਤੀਬਾੜੀ ਯੂਨੀਵਰਸਿਟੀ ਦੇ ਪਹਿਲੇ ਦੀਸ਼ਾਂਤ ਸਮਾਰੋਹ 'ਚ ਸ਼ਾਮਲ ਹੋਣ ਲਈ ਸਮਸਤੀਪੁਰ ਰਵਾਨਾ ਹੋ ਗਏ। ਉਨ੍ਹਾਂ ਨਾਲ ਮੁੱਖ ਮੰਤਰੀ ਨਿਤਿਸ਼ ਕੁਮਾਰ ਵੀ ਹਨ। ਰਾਸ਼ਟਰਪਤੀ ਸਮਸਤੀਪੁਰ ਤੋਂ ਪਰਤਣ ਮਗਰੋਂ ਰਾਜਭਵਨ 'ਚ ਦੁਪਹਿਰ ਦਾ ਭੋਜਨ ਕਰਨਗੇ। ਇਸ ਤੋਂ ਬਾਅਦ ਸ਼ਾਮ 4 ਵਜੇ ਉਹ ਰਾਜਧਾਨੀ ਪਟਨਾ ਦੇ ਗਾਂਧੀ ਮੈਦਾਨ ਦੇ ਨੇੜੇ ਗਿਆਨ ਭਵਨ ਵਿਚ ਰਾਸ਼ਟਰੀ ਤਕਨਾਲੋਜੀ ਸੰਸਥਾ ਦੇ ਵਿਦਿਆਰਥੀਆਂ ਨੂੰ ਸੋਨ ਤਮਗੇ ਅਤੇ ਸਰਟੀਫਿਕੇਟ ਦੇਣਗੇ। ਰਾਸ਼ਟਰਪਤੀ ਦੀਸ਼ਾਂਤ ਸਮਾਰੋਹ ਨੂੰ ਸੰਬੋਧਿਤ ਕਰਨ ਮਗਰੋਂ ਸ਼ਾਮ 5 ਵਜੇ ਨਵੀਂ ਦਿੱਲੀ ਲਈ ਰਵਾਨਾ ਹੋਣਗੇ।


Related News