ਰਾਸ਼ਟਰਪਤੀ ਰਾਮਨਾਥ ਕੋਵਿੰਦ ਦਾ ਪ੍ਰਯਾਗਰਾਜ ਦੌਰਾ ਕੱਲ੍ਹ, ਇਲਾਹਾਬਾਦ HC ਦੇ ਪ੍ਰੋਗਰਾਮ ''ਚ ਹੋਣਗੇ ਸ਼ਾਮਲ

Friday, Sep 10, 2021 - 08:05 PM (IST)

ਨੈਸ਼ਨਲ ਡੈਸਕ : ਰਾਸ਼ਟਰਪਤੀ ਰਾਮਨਾਥ ਕੋਵਿੰਦ ਸ਼ਨੀਵਾਰ 11 ਸਤੰਬਰ ਨੂੰ ਉੱਤਰ ਪ੍ਰਦੇਸ਼ (ਪ੍ਰਯਾਗਰਾਜ) ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਉੱਤਰ ਪ੍ਰਦੇਸ਼ ਨੈਸ਼ਨਲ ਲਾਅ ਯੂਨੀਵਰਸਿਟੀ ਅਤੇ ਇਲਾਹਾਬਾਦ ਹਾਈ ਕੋਰਟ ਦੇ ਨਵੇਂ ਭਵਨ ਦੀ ਨੀਂਹ ਪੱਥਰ ਰੱਖਣਗੇ। ਰਾਸ਼ਟਰਪਤੀ ਦਾ ਪ੍ਰਯਾਗਰਾਜ ਵਿੱਚ ਤਕਰੀਬਨ 6 ਘੰਟੇ ਤੱਕ ਰਹਿਣ ਦਾ ਪ੍ਰੋਗਰਾਮ ਹੈ। ਪਿਛਲੇ ਕੁੱਝ ਮਹੀਨਿਆਂ ਵਿੱਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਦਾ ਲਗਾਤਾਰ ਇਹ ਤੀਜਾ ਯੂ.ਪੀ. ਦੌਰਾ ਹੋਵੇਗਾ। ਇਸ ਤੋਂ ਪਹਿਲਾਂ ਉਹ ਜੂਨ ਵਿੱਚ ਟ੍ਰੇਨ ਦੇ ਜ਼ਰੀਏ ਆਪਣੇ ਗ੍ਰਹਿ ਜ਼ਿਲ੍ਹਾ ਕਾਨਪੁਰ ਪੁੱਜੇ ਸਨ। ਇਸ ਤੋਂ ਬਾਅਦ ਹਾਲ ਹੀ ਵਿੱਚ ਉਨ੍ਹਾਂ ਨੇ ਲਖਨਊ, ਗੋਰਖਪੁਰ ਅਤੇ ਅਯੁੱਧਿਆ ਦਾ ਦੌਰਾ ਕੀਤਾ ਸੀ।

ਇਹ ਵੀ ਪੜ੍ਹੋ - 'ਮੈਂ ਕਸ਼ਮੀਰੀ ਪੰਡਿਤ ਹਾਂ, ਮੇਰਾ ਪਰਿਵਾਰ ਕਸ਼ਮੀਰੀ ਪੰਡਿਤ ਹੈ', ਜੰਮੂ 'ਚ ਰਾਹੁਲ ਗਾਂਧੀ ਦਾ ਬਿਆਨ

ਇਲਾਹਾਬਾਦ ਹਾਈ ਕੋਰਟ ਦੇ ਇਸ ਪ੍ਰੋਗਰਾਮ ਵਿੱਚ ਸੁਪਰੀਮ ਕੋਰਟ ਦੇ ਸੀ.ਜੇ.ਆਈ. ਐੱਨ.ਵੀ. ਰਮਨਾ ਵੀ ਸ਼ਾਮਲ ਹੋਣਗੇ। ਉਥੇ ਹੀ, ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਅਨਾਥ ਅਤੇ ਰਾਜਪਾਲ ਆਨੰਦੀਬੇਨ ਪਟੇਲ ਵੀ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ। ਪ੍ਰੋਗਰਾਮ ਖ਼ਤਮ ਹੋਣ ਤੋਂ ਬਾਅਦ ਸ਼ਨੀਵਾਰ ਨੂੰ ਹੀ ਰਾਸ਼ਟਰਪਤੀ ਕੋਵਿੰਦ ਵਾਪਸ ਰਾਜਧਾਨੀ ਦਿੱਲੀ ਪਰਤ ਜਾਣਗੇ। 

ਪ੍ਰਯਾਗਰਾਜ ਵਿੱਚ ਰਾਸ਼ਟਰਪਤੀ ਕੋਵਿੰਦ ਦੇ ਆਉਣ ਦੀ ਵਜ੍ਹਾ ਨਾਲ ਪੁਲਸ ਪ੍ਰਸ਼ਾਸਨ ਨੇ ਜ਼ਬਰਦਸਤ ਤਿਆਰੀਆਂ ਕੀਤੀਆਂ ਹਨ। ਸੁਰੱਖਿਆ ਨੂੰ ਲੈ ਕੇ ਵੀ ਪੁਖਤਾ ਤਿਆਰੀ ਕੀਤੀ ਗਈ ਹੈ। ਹਾਈ ਕੋਰਟ, ਸਰਕਿਟ ਹਾਉਸ, ਬਮਰੌਲੀ, ਪੋਲੋਗ੍ਰਾਉਂਡ ਅਤੇ ਉਸਦੇ ਨੇੜਲੇ ਪਤੰਗਾਂ ਅਤੇ ਡਰੋਨਾਂ ਦੇ ਉਡਾਣ 'ਤੇ ਰੋਕ ਲਗਾ ਦਿੱਤੀ ਗਈ ਹੈ। ਜੇਕਰ ਇਸ ਦੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਉਸ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ। ਪ੍ਰੋਗਰਾਮ ਵਿੱਚ ਕੇਂਦਰੀ ਕਾਨੂੰਨ ਮੰਤਰੀ  ਕਿਰਨ ਰਿਜਿਜੂ ਵੀ ਸ਼ਾਮਲ ਹੋਣਗੇ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


Inder Prajapati

Content Editor

Related News