PM ਮੋਦੀ ਵੱਲੋਂ ਨਵੇਂ ਸੰਸਦ ਭਵਨ ਦਾ ਉਦਘਾਟਨ ਕੀਤੇ ਜਾਣ ''ਤੇ ਸਾਹਮਣੇ ਆਇਆ ਰਾਸ਼ਟਰਪਤੀ ਦਾ ਬਿਆਨ, ਜਾਣੋ ਕੀ ਕਿਹਾ

Sunday, May 28, 2023 - 06:04 PM (IST)

PM ਮੋਦੀ ਵੱਲੋਂ ਨਵੇਂ ਸੰਸਦ ਭਵਨ ਦਾ ਉਦਘਾਟਨ ਕੀਤੇ ਜਾਣ ''ਤੇ ਸਾਹਮਣੇ ਆਇਆ ਰਾਸ਼ਟਰਪਤੀ ਦਾ ਬਿਆਨ, ਜਾਣੋ ਕੀ ਕਿਹਾ

ਨਵੀਂ ਦਿੱਲੀ- ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਐਤਵਾਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਨਵੇਂ ਸੰਸਦ ਭਵਨ ਦਾ ਉਦਘਾਟਨ ਕੀਤੇ ਜਾਣ ਦਾ ਸਵਾਗ ਕੀਤਾ ਅਤੇ ਕਿਹਾ ਕਿ ਇਹ ਪੂਰੇ ਦੇਸ਼ ਲਈ ਮਾਣ ਅਤੇ ਖੁਸ਼ੀ ਦੀ ਗੱਲ ਹੈ। ਰਾਸ਼ਟਰਪਤੀ ਨੇ ਉਦਘਾਟਨ ਮੌਕੇ ਆਪਣੇ ਸੰਦੇਸ਼ 'ਚ ਕਿਹਾ ਕਿ ਨਵੇਂ ਸੰਸਦ ਭਵਨ ਦਾ ਉਦਘਾਟਨ ਦੇਸ਼ ਦੇ ਇਤਿਹਾਸ 'ਚ ਸੁਨਹਿਰੀ ਸ਼ਬਦਾਂ 'ਚ ਲਿਖਿਆ ਜਾਵੇਗਾ।

ਪੂਰੇ ਦੇਸ਼ ਲਈ ਮਾਣ ਦੀ ਗੱਲ

ਉਨ੍ਹਾਂ ਆਪਣੇ ਸੰਦੇਸ਼ 'ਚ ਕਿਹਾ ਕਿ ਨਵੇਂ ਸੰਸਦ ਭਵਨ ਦਾ ਉਦਘਾਟਨ ਭਾਰਤ ਦੇ ਸਾਰੇ ਲੋਕਾਂ ਲਈ ਮਾਣ ਅਤੇ ਖੁਸ਼ੀ ਦੀ ਗੱਲ ਹੈ। ਰਾਜ ਸਭਾ ਦੇ ਉਪ ਸਭਾਪਤੀ ਹਰੀਵੰਸ਼ ਨੇ ਰਾਸ਼ਟਪਤੀ ਦਾ ਸੰਦੇਸ਼ ਪੜ੍ਹ ਕੇ ਸੁਣਾਇਆ। ਰਾਸ਼ਟਰਪਤੀ ਮੁਰਮੂ ਨੇ ਸੰਸਦ ਨੂੰ ਦੇਸ਼ ਲਈ ਇਕ ਮਾਰਗਦਰਸ਼ਨ ਪ੍ਰਕਾਸ਼ ਕਰਾਰ ਦਿੰਦੇ ਹੋਏ ਕਿਹਾ ਕਿ ਨਵਾਂ ਸੰਸਦ ਭਵਨ ਸਾਡੀ ਲੋਕਤਾਂਤਰਿਕ ਯਾਤਰਾ 'ਚ ਇਕ ਮਹੱਤਵਪੂਰਨ ਮੀਲ ਦਾ ਪੱਥਰ ਹੈ। ਮੁਰਮੂ ਨੇ ਕਿਹਾ ਕਿ ਨਵੇਂ ਸੰਸਦ ਭਵਨ ਦੇ ਉਦਘਾਟਨ ਦਾ ਮੌਕਾ ਭਾਰਤ ਦੇ ਇਤਿਹਾਸ 'ਚ ਸੁਨਹਿਰੀ ਸ਼ਬਦਾਂ 'ਚ ਲਿਖਿਆ ਜਾਵੇਗਾ।


author

Rakesh

Content Editor

Related News