ਰਾਸ਼ਟਰਪਤੀ ਨੂੰ ਸੰਸਦ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਨਾ ਚਾਹੀਦਾ ਹੈ, PM ਨੂੰ ਨਹੀਂ: ਰਾਹੁਲ

Sunday, May 21, 2023 - 03:21 PM (IST)

ਨਵੀਂ ਦਿੱਲੀ- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਐਤਵਾਰ ਨੂੰ ਕਿਹਾ ਕਿ ਰਾਸ਼ਟਰਪਤੀ ਨੂੰ ਸੰਸਦ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ ਕਰਨਾ ਚਾਹੀਦਾ ਹੈ, ਨਾ ਕਿ ਪ੍ਰਧਾਨ ਮੰਤਰੀ ਨੂੰ। ਪ੍ਰਧਾਨ ਮੰਤਰੀ ਮੋਦੀ 28 ਮਈ ਨੂੰ ਸੰਸਦ ਦੀ ਨਵੇਂ ਬਣੇ ਭਵਨ ਦਾ ਉਦਘਾਟਨ ਕਰਨ ਵਾਲੇ ਹਨ। ਲੋਕ ਸਭਾ ਸਕੱਤਰੇਤ ਨੇ ਦੱਸਿਆ ਸੀ ਕਿ ਨਵੇਂ ਬਣੇ ਭਵਨ ਦਾ ਨਿਰਮਾਣ ਕੰਮ ਪੂਰਾ ਹੋਣ ਮਗਰੋਂ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਇਸ ਦਾ ਉਦਘਾਟਨ ਕਰਨ ਦੀ ਬੇਨਤੀ ਕੀਤੀ ਸੀ। 

ਰਾਹੁਲ ਗਾਂਧੀ ਨੇ ਟਵੀਟ ਕੀਤਾ ਕਿ ਨਵੇਂ ਸੰਸਦ ਭਵਨ ਦਾ ਉਦਘਾਟਨ ਰਾਸ਼ਟਰਪਤੀ ਜੀ ਨੂੰ ਕਰਨਾ ਚਾਹੀਦਾ ਹੈ, ਪ੍ਰਧਾਨ ਮੰਤਰੀ ਨੂੰ ਨਹੀਂ। ਸੰਸਦ ਦੇ ਨਵੇਂ ਭਵਨ ਦੇ ਉਦਘਾਟਨ ਲਈ 28 ਮਈ ਦੀ ਤਾਰੀਖ਼ ਤੈਅ ਕੀਤੀ ਗਈ ਹੈ। ਉਸੇ ਦਿਨ ਹਿੰਦੂਤਵ ਵਿਚਾਰਕ ਵੀ. ਡੀ. ਸਾਵਰਕਰ ਦੀ ਜਯੰਤੀ ਹੈ ਅਤੇ ਕਈ ਵਿਰੋਧੀ ਧਿਰ ਦੀਆਂ ਪਾਰਟੀਆਂ ਨੇ ਇਸ ਨੂੰ ਲੈ ਕੇ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਕਾਂਗਰਸ ਨੇ ਇਸ ਨੂੰ ਰਾਸ਼ਟਰ ਨਿਰਮਾਤਾਵਾਂ ਦਾ ਅਪਮਾਨ ਕਰਾਰ ਦਿੱਤਾ ਹੈ। 

PunjabKesari

ਲੋਕ ਸਭਾ ਸਕੱਤਰੇਤ ਵਲੋਂ ਕਿਹਾ ਗਿਆ ਕਿ ਸੰਸਦ ਭਵਨ ਦੇ ਲੋਕ ਸਭਾ ਰੂਮ ਵਿਚ 888 ਮੈਂਬਰਾਂ ਦੇ ਬੈਠਣ ਦੀ ਵਿਵਸਥਾ ਹੋਵੇਗੀ ਅਤੇ ਰਾਜ ਸਭਾ ਵਿਚ 384 ਮੈਂਬਰ ਬੈਠ ਸਕਣਗੇ। ਸਾਂਝੇ ਸੈਸ਼ਨ ਦੌਰਾਨ ਸਦਨ ਵਿਚ 1,272 ਮੈਂਬਰਾਂ ਦੇ ਬੈਠਣ ਦੀ ਵਿਵਸਥਾ ਹੋਵੇਗੀ। ਪ੍ਰਧਾਨ ਮੰਤਰੀ ਨੇ 10 ਦਸੰਬਰ 2020 ਨੂੰ ਸੰਸਦ ਦੇ ਨਵੇਂ ਭਵਨ ਦਾ ਨੀਂਹ ਪੱਥਰ ਰੱਖਿਆ ਸੀ।


Tanu

Content Editor

Related News