ਜਨਮਾਸ਼ਟਮੀ ਮੌਕੇ ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਨੇ ਸਾਰਿਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

Sunday, Aug 25, 2024 - 07:33 PM (IST)

ਜੈਤੋ (ਰਘੁਨੰਦਨ ਪਰਾਸ਼ਰ) : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਜਨਮਾਸ਼ਟਮੀ ਦੇ ਮੌਕੇ 'ਤੇ ਸਮੂਹ ਦੇਸ਼ ਵਾਸੀਆਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਜਨਮਾਸ਼ਟਮੀ ਦਾ ਪਵਿੱਤਰ ਤਿਉਹਾਰ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਜਨਮ ਦਿਨ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ। ਆਪਣੇ ਸੰਦੇਸ਼ ਵਿੱਚ ਰਾਸ਼ਟਰਪਤੀ ਨੇ ਕਿਹਾ ਕਿ ਇਹ ਤਿਉਹਾਰ ਭਗਵਾਨ ਸ਼੍ਰੀ ਕ੍ਰਿਸ਼ਨ ਦੀਆਂ ਜੀਵਨ ਸਿੱਖਿਆਵਾਂ ਤੋਂ ਸਿੱਖਣ ਦਾ ਮੌਕਾ ਵੀ ਹੈ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਲੋਕਾਂ ਵਿੱਚ ਪਿਆਰ ਅਤੇ ਸ਼ਰਧਾ ਦੀ ਭਾਵਨਾ ਨੂੰ ਪ੍ਰਫੁੱਲਤ ਕਰਦਾ ਹੈ। ਰਾਸ਼ਟਰਪਤੀ ਮੁਰਮੂ ਨੇ ਕਿਹਾ ਕਿ ਭਗਵਾਨ ਸ਼੍ਰੀ ਕ੍ਰਿਸ਼ਨ ਨੇ ਧਰਮ ਅਤੇ ਨਿਆਂ ਦੇ ਮਾਰਗ 'ਤੇ ਚੱਲ ਕੇ ਅਨਿਆਂ ਵਿਰੁੱਧ ਲੜ ਕੇ ਆਦਰਸ਼ ਸਮਾਜ ਦੀ ਸਥਾਪਨਾ ਦਾ ਰਸਤਾ ਦਿਖਾਇਆ ਹੈ | 

ਇਸ ਦੌਰਾਨ, ਉਪ ਰਾਸ਼ਟਰਪਤੀ ਸਕੱਤਰੇਤ ਨੇ ਐਤਵਾਰ ਨੂੰ ਕਿਹਾ ਕਿ ਉਪ ਰਾਸ਼ਟਰਪਤੀ ਸ਼੍ਰੀ ਜਗਦੀਪ ਧਨਖੜ ਨੇ ਜਨਮਾਸ਼ਟਮੀ ਦੀ ਪੂਰਵ ਸੰਧਿਆ 'ਤੇ ਲੋਕਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਭ ਦੇਸ਼ਵਾਸੀਆਂ ਨੂੰ ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ਦੀਆਂ ਹਾਰਦਿਕ ਵਧਾਈਆਂ! ਅਧਿਆਤਮਿਕ ਦ੍ਰਿਸ਼ਟੀਕੋਣ ਤੋਂ ਮਹੱਤਵਪੂਰਨ ਇਹ ਤਿਉਹਾਰ ਧਰਮ ਦੀਆਂ ਕਦਰਾਂ-ਕੀਮਤਾਂ ਨੂੰ ਉਜਾਗਰ ਕਰਦਾ ਹੈ। ਇਹ ਬੁਰਾਈ 'ਤੇ ਚੰਗਿਆਈ ਦੀ ਜਿੱਤ ਦਾ ਸੰਦੇਸ਼ ਦਿੰਦਾ ਹੈ ਅਤੇ ਸਾਨੂੰ ਸੱਚਾਈ ਅਤੇ ਦਇਆ 'ਤੇ ਅਧਾਰਤ ਜੀਵਨ ਜਿਊਣ ਦੀ ਮਹੱਤਤਾ ਦਾ ਅਹਿਸਾਸ ਕਰਾਉਂਦਾ ਹੈ। ਜਨਮਾਸ਼ਟਮੀ ਦੇ ਇਸ ਪਵਿੱਤਰ ਮੌਕੇ 'ਤੇ ਭਗਵਾਨ ਸ਼੍ਰੀ ਕ੍ਰਿਸ਼ਨ ਦੀ ਅਨਾਦਿ ਬੁੱਧੀ ਨੂੰ ਗ੍ਰਹਿਣ ਕਰਕੇ ਜੀਵਨ ਬਤੀਤ ਕਰਨ ਦਾ ਯਤਨ ਕਰੀਏ ਤਾਂ ਜੋ ਸਾਡੇ ਸਮਾਜ ਵਿੱਚ ਏਕਤਾ, ਸ਼ਾਂਤੀ ਅਤੇ ਭਾਈਚਾਰਾ ਬਣਿਆ ਰਹੇ। ਆਓ ਇਸ ਮੌਕੇ ਅਸੀਂ ਧਰਮ ਦੇ ਰਸਤੇ ਨੂੰ ਅਪਣਾਈਏ ਤੇ ਸਾਰਿਆਂ ਦੀ ਭਲਾਈ ਦੇ ਲਈ ਕੰਮ ਕਰਨ ਦੀ ਸਹੁੰ ਲਈਏ। ਜੈ ਸ਼੍ਰੀ ਕਿਸ਼ਨ।


Baljit Singh

Content Editor

Related News