ਆਦਿਵਾਸੀ ਹੋਣ ਕਾਰਨ ਰਾਸ਼ਟਰਪਤੀ ਨੂੰ ਮੰਦਰ ਦੇ ‘ਪ੍ਰਾਣ ਪ੍ਰਤਿਸ਼ਠਾ’ ਸਮਾਰੋਹ ਲਈ ਨਹੀਂ ਸੱਦਿਆ ਗਿਆ : ਰਾਹੁਲ
Sunday, Mar 17, 2024 - 01:19 PM (IST)
ਠਾਣੇ, (ਭਾਸ਼ਾ)- ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਆਪਣਾ ਹਮਲਾ ਤੇਜ਼ ਕਰਦੇ ਹੋਏ ਚੋਣ ਬਾਂਡ ਸਕੀਮ ਨੂੰ ਸਰਕਾਰਾਂ ਨੂੰ ਡੇਗਣ ਅਤੇ ਸਿਆਸੀ ਪਾਰਟੀਆਂ ’ਚ ਫੁੱਟ ਪਾਉਣ ਲਈ ਵਰਤਿਆ ਜਾਣ ਵਾਲਾ ਜਬਰੀ ਵਸੂਲੀ ਗਿਰੋਹ ਕਰਾਰ ਦਿੱਤਾ।
ਉਨ੍ਹਾਂ ਇਹ ਗੱਲ ‘ਭਾਰਤ ਜੋੜੋ ਨਿਆਏ ਯਾਤਰਾ’ ਦੇ ਮੁੰਬਈ ਲਈ ਰਵਾਨਾ ਹੋਣ ਤੋਂ ਪਹਿਲਾਂ ਮਹਾਰਾਸ਼ਟਰ ਦੇ ਠਾਣੇ ਦੇ ਜੰਭਾਲੀ ਨਾਕੇ ’ਤੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਹੀ।
ਗਾਂਧੀ ਨੇ ਦੋਸ਼ ਲਾਇਆ ਕਿ ਚੋਣ ਬਾਂਡ ਸਕੀਮ ਅੰਤਰਰਾਸ਼ਟਰੀ ਪੱਧਰ ਦਾ ਇਕ ਜਬਰੀ ਵਸੂਲੀ ਗਿਰੋਹ । ਹੈ। ਜੋ ਇਸ ਦਾ ਵਿਰੋਧ ਕਰਦੇ ਹਨ, ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.), ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਅਤੇ ਆਮਦਨ ਕਰ ਵਿਭਾਗ ਵਾਲੇ ਉਨ੍ਹਾਂ ਦੇ ਪਿੱਛੇ ਲੱਗ ਜਾਂਦੇ ਹਨ।
ਏਕਨਾਥ ਸ਼ਿੰਦੇ ਦੀ ਅਗਵਾਈ ਵਾਲੀ ਸ਼ਿਵ ਸੈਨਾ ਅਤੇ ਅਜੀਤ ਪਵਾਰ ਦੀ ਅਗਵਾਈ ਵਾਲੀ ਐੱਨ. ਸੀ. ਪੀ. ’ਚ ਬਗਾਵਤ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਕੀ ਤੁਹਾਨੂੰ ਲੱਗਦਾ ਹੈ ਕਿ ਸ਼ਿਵ ਸੈਨਾ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਵਿਧਾਇਕ ਮੁਫਤ ਵਿੱਚ ਭੱਜ ਗਏ ਹਨ?
ਉਨ੍ਹਾਂ ਦੋਸ਼ ਲਾਇਆ ਕਿ ਅਯੁੱਧਿਆ ’ਚ ਰਾਮ ਮੰਦਰ ਦੇ ‘ਪ੍ਰਾਣ ਪ੍ਰਤਿਸ਼ਠਾ’ ਸਮਾਰੋਹ ’ਚ ਸਿਰਫ਼ ਫ਼ਿਲਮੀ ਸਿਤਾਰੇ ਅਤੇ ਚੋਟੀ ਦੇ ਉਦਯੋਗਪਤੀ ਮਹਿਮਾਨਾਂ ਵਜੋਂ ਸ਼ਾਮਲ ਹੋਏ ਸਨ। ਕੋਈ ਗਰੀਬ ਨਹੀਂ ਆਇਆ ਸੀ। ਇਥੋਂ ਤੱਕ ਕਿ ਭਾਰਤ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੂੰ ਵੀ ਇਸ ਸਮਾਗਮ ’ਚ ਅਾਉਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਕਿਉਂਕਿ ਉਹ ਇੱਕ ਆਦਿਵਾਸੀ ਹੈ।