ਰਾਸ਼ਟਰਪਤੀ ਜ਼ਰਦਾਰੀ ਨੇ ਪਾਕਿ ਦੀ ਸੰਸਦ 'ਚ ਅਲਾਪਿਆ ਕਸ਼ਮੀਰ ਰਾਗ, ਭਾਰਤ ਨੂੰ ਲੈ ਕੇ ਆਖ਼ੀ ਇਹ ਗੱਲ
Friday, Apr 19, 2024 - 12:11 PM (IST)
ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਨੇ ਵੀਰਵਾਰ ਨੂੰ ਸੰਸਦ ਦੇ ਸਾਂਝੇ ਸੈਸ਼ਨ ਨੂੰ ਸੰਬੋਧਿਤ ਕਰਦੇ ਹੋਏ ਕਸ਼ਮੀਰ ਮੁੱਦਾ ਚੁੱਕਿਆ ਅਤੇ ਦੱਖਣੀ ਏਸ਼ੀਆ ਵਿਚ ਸ਼ਾਂਤੀ ਅਤੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਇਸ ਨੂੰ ਹੱਲ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਜੇਲ੍ਹ ਵਿਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਦੇ ਸੰਸਦ ਮੈਂਬਰਾਂ ਵੱਲੋਂ ਸਰਕਾਰ ਖ਼ਿਲਾਫ਼ ਕੀਤੀ ਜਾ ਰਹੀ ਨਾਅਰੇਬਾਜ਼ੀ ਦਰਮਿਆਨ ਰਾਸ਼ਟਰਪਤੀ ਜ਼ਰਦਾਰੀ ਨੇ ਸਿਆਸੀ ਨੇਤਾਵਾਂ ਨੂੰ ਨਕਦੀ ਸੰਕਟ ਨਾਲ ਜੂਝ ਰਹੇ ਦੇਸ਼ ਨੂੰ ਦਰਪੇਸ਼ ਚੁਣੌਤੀਆਂ ਨਾਲ ਨਜਿੱਠਣ ਲਈ ਧਰੁਵੀਕਰਨ ਦੀ ਸਿਆਸਤ ਛੱਡਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ: ਪਾਕਿਸਤਾਨ ਦੀ ਆਰਥਿਕ ਹਾਲਤ ਸੁਧਾਰਨ ਲਈ ਸਮਰਥਨ ਕਰਨ ਲਈ ਤਿਆਰ IMF
ਜ਼ਰਦਾਰੀ ਨੇ ਕਸ਼ਮੀਰ ਨੂੰ ਲੈ ਕੇ ਕਿਹਾ ਕਿ ਭਾਰਤ ਨੂੰ 5 ਅਗਸਤ 2019 ਦੇ ਬਾਅਦ ਤੋਂ ਚੁੱਕੇ ਗਏ ਸਾਰੇ ਕਦਮਾਂ ਨੂੰ ਵਾਪਸ ਲੈਣਾ ਚਾਹੀਦਾ ਹੈ ਅਤੇ ਕਸ਼ਮੀਰ ਦੇ ਲੋਕਾਂ ਨੂੰ ਆਪਣਾ ਭਵਿੱਖ ਤੈਅ ਕਰਨ ਲਈ ਸਵੈ-ਨਿਰਣੇ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਇਜਾਜ਼ਤ ਦੇਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਦੱਖਣੀ ਏਸ਼ੀਆ ਖੇਤਰ ਵਿਚ ਵਿਕਾਸ ਲਈ ਸ਼ਾਂਤੀ ਦਾ ਮਾਹੌਲ ਜ਼ਰੂਰੀ ਹੈ ਅਤੇ ਕਸ਼ਮੀਰ ਮੁੱਦੇ ਦਾ ਹੱਲ ਸ਼ਾਂਤੀ ਦੀ ਕੁੰਜੀ ਹੈ। ਭਾਰਤ ਨੇ ਪਾਕਿਸਤਾਨ ਨੂੰ ਸਪਸ਼ਟ ਕਰ ਦਿੱਤਾ ਹੈ ਕਿ ਸੰਪੂਰਨ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਅਤੇ ਲੱਦਾਖ ਦੇਸ਼ ਦੇ ਅਟੁੱਟ ਅੰਗ ਹਨ।
ਇਹ ਵੀ ਪੜ੍ਹੋ: ਭਾਰੀ ਮੀਂਹ ਤੇ ਤੂਫ਼ਾਨ ਦਰਮਿਆਨ ਦੁਬਈ ਦਾ ਆਸਮਾਨ ਹੋਇਆ 'ਹਰਾ', ਵੇਖੋ ਵੀਡੀਓ
ਭਾਰਤ ਨੇ ਇਹ ਵੀ ਕਿਹਾ ਹੈ ਕਿ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਵਿੱਚ ਸਮਾਜਿਕ-ਆਰਥਿਕ ਵਿਕਾਸ ਅਤੇ ਚੰਗੇ ਸ਼ਾਸਨ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਵੱਲੋਂ ਚੁੱਕੇ ਗਏ ਸੰਵਿਧਾਨਕ ਕਦਮ ਭਾਰਤ ਦਾ ਅੰਦਰੂਨੀ ਮਾਮਲਾ ਹੈ। ਦੂਜੀ ਵਾਰ ਪਾਕਿਸਤਾਨ ਦੇ ਰਾਸ਼ਟਰਪਤੀ ਚੁਣੇ ਗਏ ਜ਼ਰਦਾਰੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਉਹ ਸਾਰੀਆਂ ਚੁਣੌਤੀਆਂ ਨਾਲ ਇਕਜੁੱਟਤਾ ਨਾਲ ਨਜਿੱਠਣ ਲਈ ਰਾਸ਼ਟਰ ਦੀ ਤਾਕਤ ਵਿਚ ਵਿਸ਼ਵਾਸ ਰੱਖਦੇ ਹਨ। ਜ਼ਰਦਾਰੀ ਨੇ ਕਿਹਾ, 'ਦੇਸ਼ ਨੂੰ ਹੁਣ ਧਰੁਵੀਕਰਨ ਤੋਂ ਦੂਰ ਹੋ ਕੇ ਸਮਕਾਲੀ ਰਾਜਨੀਤੀ ਵੱਲ ਵਧਣ ਦੀ ਲੋੜ ਹੈ। ਇਸ ਸਾਂਝੇ ਸਦਨ ਨੂੰ ਸੰਸਦੀ ਪ੍ਰਕਿਰਿਆ ਵਿਚ ਜਨਤਾ ਦਾ ਭਰੋਸਾ ਬਹਾਲ ਕਰਨ ਵਿਚ ਮੋਹਰੀ ਭੂਮਿਕਾ ਨਿਭਾਉਣੀ ਚਾਹੀਦੀ ਹੈ।'
ਇਹ ਵੀ ਪੜ੍ਹੋ: ਦੁਬਈ 'ਚ ਕੌਂਸਲੇਟ ਜਨਰਲ ਨੇ ਮੋਹਲੇਧਾਰ ਮੀਂਹ ਤੋਂ ਪ੍ਰਭਾਵਿਤ ਭਾਰਤੀਆਂ ਲਈ ਜਾਰੀ ਕੀਤਾ 'ਹੈਲਪਲਾਈਨ ਨੰਬਰ'
ਪਾਕਿਸਤਾਨ ਪੀਪਲਜ਼ ਪਾਰਟੀ (ਪੀ.ਪੀ.ਪੀ.) ਦੇ ਸਹਿ-ਚੇਅਰਮੈਨ ਜ਼ਰਦਾਰੀ ਗੱਠਜੋੜ ਸਰਕਾਰ ਦੇ ਉਮੀਦਵਾਰ ਸਨ ਅਤੇ ਉਨ੍ਹਾਂ ਨੇ ਪਿਛਲੇ ਮਹੀਨੇ 14ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ ਸੀ। ਜ਼ਰਦਾਰੀ ਨੇ ਸਾਰੇ ਸੂਬਿਆਂ ਲਈ ਮੌਕਿਆਂ ਦੀ ਬਰਾਬਰੀ 'ਤੇ ਆਧਾਰਿਤ ਇੱਕ ਸਮਾਵੇਸ਼ੀ ਵਿਕਾਸ ਮਾਡਲ ਵਿਕਸਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵਿਦੇਸ਼ੀ ਨਿਵੇਸ਼ ਨੂੰ ਆਕਰਸ਼ਿਤ ਕਰਨਾ ਦੇਸ਼ ਦਾ ਮੁੱਢਲਾ ਉਦੇਸ਼ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਸਰਕਾਰ ਨੂੰ ਮੌਜੂਦਾ ਨਿਯਮਾਂ ਨੂੰ ਸਰਲ ਬਣਾਉਣ ਅਤੇ ਘਰੇਲੂ ਅਤੇ ਵਿਦੇਸ਼ੀ ਨਿਵੇਸ਼ਕਾਂ ਲਈ ਯੋਗ ਮਾਹੌਲ ਬਣਾਉਣ ਲਈ ਕਿਹਾ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਸੰਸਦ ਮੈਂਬਰਾਂ ਨੇ ਰਾਸ਼ਟਰਪਤੀ ਦੇ ਸੰਬੋਧਨ ਦੌਰਾਨ ਵਿਰੋਧ ਪ੍ਰਦਰਸ਼ਨ ਕੀਤਾ ਅਤੇ ‘ਜ਼ਰਦਾਰੀ ਗੋ’ ਦੇ ਨਾਅਰੇ ਲਾਏ ਪਰ ਰਾਸ਼ਟਰਪਤੀ ਨੇ ਆਤਮ-ਵਿਸ਼ਵਾਸ ਨਾਲ ਆਪਣਾ ਸੰਬੋਧਨ ਜਾਰੀ ਰੱਖਿਆ।
ਇਹ ਵੀ ਪੜ੍ਹੋ: ਅਣਖ ਦੀ ਖ਼ਾਤਰ ਮਾਂ ਨੇ ਰਿਸ਼ਤੇਦਾਰਾਂ ਨਾਲ ਮਿਲ ਮਾਰੀ ਧੀ, ਚੁੱਪ-ਚੁਪੀਤੇ ਦਫ਼ਨਾਈ ਲਾਸ਼, ਗ੍ਰਿਫ਼ਤਾਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।