ਲਾਗੂ ਹੋਇਆ ਨਾਗਰਿਕਤਾ ਸੋਧ ਬਿੱਲ, ਰਾਸ਼ਟਰਪਤੀ ਕੋਵਿੰਦ ਨੇ ਦਿੱਤੀ ਮਨਜ਼ੂਰੀ

12/13/2019 12:14:41 AM

ਨਵੀਂ ਦਿੱਲੀ — ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਲੋਕ ਸਭਾ ਅਤੇ ਰਾਜ ਸਭਾ ਤੋਂ ਪਾਸ ਨਾਗਰਿਕਤਾ ਸੋਧ ਬਿੱਲ 2019 ਨੂੰ ਆਪਣੀ ਮਨਜ਼ੂਰੀ ਦੇ ਦਿੱਤੀ ਹੈ। ਰਾਸ਼ਟਰਪਤੀ ਦੀ ਮਨਜ਼ੂਰੀ ਦੇ ਨਾਲ ਹੀ ਬਿੱਲ ਤਤਕਾਲ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ।

ਇਸ ਕਾਨੂੰਨ ਮੁਤਾਬਕ ਹਿੰਦੂ, ਸਿੱਖ, ਬੌਧ, ਜੈਨ, ਪਾਰਸੀ ਅਤੇ ਈਸਾਈ ਭਾਈਚਾਰੇ ਦੇ ਜੋ ਮੈਂਬਰ 31 ਦਸੰਬਰ 2014 ਤਕ ਪਾਕਿਸਤਾਨ, ਬੰਗਲਾਦੇਸ਼ ਅਤੇ ਅਫਗਾਨਿਸਤਾਨ ਤੋਂ ਭਾਰਤ ਆਏ ਹਨ ਅਤੇ ਜਿਨ੍ਹਾਂ ਨੂੰ ਉਨ੍ਹਾਂ ਦੇ ਦੇਸ਼ 'ਚ ਧਾਰਮਿਕ ਉਤਪੀੜਨ ਦਾ ਸਾਹਮਣਾ ਕਰਨਾ ਪਿਆ ਹੈ, ਉਨ੍ਹਾਂ ਨੂੰ ਗੈਰ-ਕਾਨੂੰਨੀ ਪ੍ਰਵਾਸੀ ਨਹੀਂ ਮੰਨਿਆ ਜਾਵੇਗਾ, ਸਗੋਂ ਭਾਰਤੀ ਨਾਗਰਿਕਤਾ ਦਿੱਤੀ ਜਾਵੇਗੀ।

ਦੱਸ ਦਈਏ ਕਿ ਰਾਜ ਸਭਾ 'ਚ ਨਾਗਰਿਕਤਾ ਸੋਧ ਬਿੱਲ 2019 'ਤੇ ਵੋਟਿੰਗ ਤੋਂ ਬਾਅਦ ਮਨਜ਼ੂਰੀ ਮਿਲੀ ਸੀ। ਰਾਜ ਸਭਾ 'ਚ ਵੋਟਿੰਗ ਦੌਰਾਨ ਪ੍ਰਸਤਾਵ ਦੇ ਪੱਖ 'ਚ 125 ਤੇ ਵਿਰੋਧ 'ਚ 105 ਵੋਟ ਪਏ ਸੀ। ਵੋਟਿੰਗ ਤੋਂ ਪਹਿਲਾਂ ਕਾਂਗਰਸ ਨੇ ਸਦਨ 'ਚ ਇਸ ਬਿੱਲ ਨੂੰ ਸਿਲੈਕਟ ਕਮੇਟੀ 'ਚ ਭੇਜੇ ਜਾਣ ਦਾ ਪ੍ਰਸਤਾਵ ਰੱਖਿਆ ਸੀ ਜੋ ਖਾਰਿਜ ਹੋ ਗਿਆ ਸੀ।


Inder Prajapati

Content Editor

Related News