ਦ੍ਰੌਪਦੀ ਮੁਰਮੂ ਹੋਵੇਗੀ ਰਾਸ਼ਟਰਪਤੀ ਚੋਣ 'ਚ NDA ਦੀ ਉਮੀਦਵਾਰ, ਭਾਜਪਾ ਪ੍ਰਧਾਨ ਜੇ.ਪੀ. ਨੱਡਾ ਨੇ ਕੀਤਾ ਐਲਾਨ

Tuesday, Jun 21, 2022 - 09:52 PM (IST)

ਦ੍ਰੌਪਦੀ ਮੁਰਮੂ ਹੋਵੇਗੀ ਰਾਸ਼ਟਰਪਤੀ ਚੋਣ 'ਚ NDA ਦੀ ਉਮੀਦਵਾਰ, ਭਾਜਪਾ ਪ੍ਰਧਾਨ ਜੇ.ਪੀ. ਨੱਡਾ ਨੇ ਕੀਤਾ ਐਲਾਨ

ਨਵੀਂ ਦਿੱਲੀ : ਰਾਸ਼ਟਰਪਤੀ ਚੋਣ 'ਚ ਭਾਜਪਾ ਦੀ ਅਗਵਾਈ ਵਾਲੇ ਐੱਨ.ਡੀ.ਏ. ਗਠਜੋੜ ਦੇ ਉਮੀਦਵਾਰ ਦੇ ਨਾਂ 'ਤੇ ਵਿਚਾਰ ਕਰਨ ਲਈ ਮੰਗਲਵਾਰ ਨੂੰ ਇੱਥੇ ਪਾਰਟੀ ਹੈੱਡਕੁਆਰਟਰ 'ਤੇ ਭਾਜਪਾ ਦੀ ਸਰਵਉੱਚ ਨੀਤੀ ਬਣਾਉਣ ਵਾਲੀ ਸੰਸਥਾ ਸੰਸਦੀ ਬੋਰਡ ਦੀ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਜੇ.ਪੀ. ਨੱਡਾ ਨੇ ਐਲਾਨ ਕੀਤਾ ਕਿ ਝਾਰਖੰਡ ਦੀ ਸਾਬਕਾ ਰਾਜਪਾਲ ਦ੍ਰੌਪਦੀ ਮੁਰਮੂ ਐੱਨ.ਡੀ.ਏ. ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਹੋਣਗੇ। ਨੱਡਾ ਨੇ ਦੱਸਿਆ ਕਿ ਸੰਸਦੀ ਬੋਰਡ ਦੀ ਬੈਠਕ 'ਚ ਕਰੀਬ 20 ਨਾਵਾਂ 'ਤੇ ਚਰਚਾ ਹੋਈ ਅਤੇ ਆਦਿਵਾਸੀ ਮਹਿਲਾ ਨੇਤਾ ਮੁਰਮੂ 'ਤੇ ਮੋਹਰ ਲਗਾਈ ਗਈ।

ਖ਼ਬਰ ਇਹ ਵੀ : ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਗੈਂਗਸਟਰ ਕਰ ਰਹੇ ਧਮਾਕੇਦਾਰ ਖੁਲਾਸੇ, ਪੜ੍ਹੋ TOP 10

PunjabKesari

ਮੀਟਿੰਗ 'ਚ ਪ੍ਰਧਾਨ ਨੱਡਾ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਕੇਂਦਰੀ ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਅਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਤੇ ਸੰਸਦੀ ਬੋਰਡ ਦੇ ਹੋਰ ਮੈਂਬਰ ਮੌਜੂਦ ਹਨ। ਜੇਕਰ ਦ੍ਰੋਪਦੀ ਮੁਰਮੂ ਚੋਣ ਜਿੱਤ ਜਾਂਦੀ ਹੈ ਤਾਂ ਉਹ ਭਾਰਤ ਦੇ ਇਤਿਹਾਸ ਵਿੱਚ ਪਹਿਲੀ ਕਬਾਇਲੀ ਰਾਸ਼ਟਰਪਤੀ ਹੋਵੇਗੀ, ਨਾਲ ਹੀ ਜੇਕਰ ਉਹ ਚੋਣ ਜਿੱਤ ਜਾਂਦੀ ਹੈ ਤਾਂ ਉਹ ਪ੍ਰਤਿਭਾ ਪਾਟਿਲ ਤੋਂ ਬਾਅਦ ਦੇਸ਼ ਦੀ ਦੂਜੀ ਮਹਿਲਾ ਰਾਸ਼ਟਰਪਤੀ ਬਣ ਜਾਵੇਗੀ। ਜੇਕਰ ਉਹ ਜਿੱਤ ਜਾਂਦੀ ਹੈ ਤਾਂ ਉਹ ਓਡਿਸ਼ਾ ਰਾਜ ਤੋਂ ਆਉਣ ਵਾਲੀ ਪਹਿਲੀ ਰਾਸ਼ਟਰਪਤੀ ਹੋਵੇਗੀ। ਦ੍ਰੌਪਦੀ ਮੁਰਮੂ ਝਾਰਖੰਡ ਦੀ ਪਹਿਲੀ ਮਹਿਲਾ ਰਾਜਪਾਲ ਸੀ। ਉਹ ਓਡਿਸ਼ਾ ਦੀ ਪਹਿਲੀ ਔਰਤ ਤੇ ਕਬਾਇਲੀ ਨੇਤਾ ਹੈ, ਜਿਸ ਨੂੰ ਕਿਸੇ ਭਾਰਤੀ ਰਾਜ ਵਿੱਚ ਰਾਜਪਾਲ ਬਣਾਇਆ ਗਿਆ ਹੈ ਅਤੇ ਉਨ੍ਹਾਂ ਨੇ ਆਪਣਾ ਕਾਰਜਕਾਲ ਪੂਰਾ ਕੀਤਾ ਹੈ।

ਇਹ ਵੀ ਪੜ੍ਹੋ : ਛੱਤੀਸਗੜ੍ਹ: ਨੌਪਾੜਾ 'ਚ CRPF ਦੀ ROP ਪਾਰਟੀ 'ਤੇ ਨਕਸਲੀ ਹਮਲਾ, 3 ਜਵਾਨ ਸ਼ਹੀਦ

ਇਸ ਤੋਂ ਪਹਿਲਾਂ ਭਾਜਪਾ ਹੈੱਡਕੁਆਰਟਰ ਪਹੁੰਚਣ 'ਤੇ ਨੱਡਾ ਨੇ ਪ੍ਰਧਾਨ ਮੰਤਰੀ ਮੋਦੀ ਦਾ ਸਵਾਗਤ ਕੀਤਾ। ਸਾਬਕਾ ਕੇਂਦਰੀ ਮੰਤਰੀ ਯਸ਼ਵੰਤ ਸਿਨਹਾ ਨੂੰ ਰਾਸ਼ਟਰਪਤੀ ਚੋਣ ਲਈ ਵਿਰੋਧੀ ਪਾਰਟੀਆਂ ਨੇ ਸਾਂਝੇ ਉਮੀਦਵਾਰ ਵਜੋਂ ਮੈਦਾਨ 'ਚ ਉਤਾਰਿਆ ਹੈ। ਮੌਜੂਦਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦਾ ਕਾਰਜਕਾਲ 24 ਜੁਲਾਈ ਨੂੰ ਖਤਮ ਹੋ ਰਿਹਾ ਹੈ। ਵਿਰੋਧੀ ਧਿਰ ਦੇ ਉਮੀਦਵਾਰ ਵਜੋਂ ਸਿਨਹਾ ਦੇ ਨਾਂ ਦੇ ਐਲਾਨ ਤੋਂ ਬਾਅਦ ਹੁਣ ਅਗਲੇ ਰਾਸ਼ਟਰਪਤੀ ਦੀ ਚੋਣ ਲਈ 18 ਜੁਲਾਈ ਨੂੰ ਵੋਟਿੰਗ ਹੋਣਾ ਹੁਣ ਤੈਅ ਮੰਨਿਆ ਜਾ ਰਿਹਾ ਹੈ। ਰਾਸ਼ਟਰਪਤੀ ਚੋਣ ਲਈ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਜਾਰੀ ਹੈ। 29 ਜੂਨ ਨਾਮਜ਼ਦਗੀ ਦਾਖ਼ਲ ਕਰਨ ਦੀ ਆਖ਼ਰੀ ਤਰੀਕ ਹੈ।

ਇਹ ਵੀ ਪੜ੍ਹੋ : ਤੇਂਦੂਏ ਦਾ ਕਹਿਰ, 2 ਪਸ਼ੂਆਂ ਨੂੰ ਉਤਾਰਿਆ ਮੌਤ ਦੇ ਘਾਟ

PunjabKesari

ਨੱਡਾ ਨੇ ਦੱਸਿਆ ਕਿ ਸੰਸਦੀ ਬੋਰਡ ਦੀ ਬੈਠਕ 'ਚ ਕਰੀਬ 20 ਨਾਵਾਂ 'ਤੇ ਚਰਚਾ ਹੋਈ ਅਤੇ ਆਦਿਵਾਸੀ ਮਹਿਲਾ ਨੇਤਾ ਮੁਰਮੂ ਦੇ ਨਾਂ 'ਤੇ ਮੋਹਰ ਲਗਾਈ ਗਈ। ਨੱਡਾ ਨੇ ਦ੍ਰੌਪਦੀ ਮੁਰਮੂ ਬਾਰੇ ਦੱਸਦਿਆਂ ਕਿਹਾ ਕਿ ਮੁਰਮੂ ਦਾ ਜਨਮ 20 ਜੂਨ 1958 ਨੂੰ ਹੋਇਆ ਸੀ। ਮੁਰਮੂ ਲੰਬੇ ਸਮੇਂ ਤੋਂ ਭਾਜਪਾ ਨਾਲ ਜੁੜੇ ਹੋਏ ਹਨ। ਦ੍ਰੌਪਦੀ ਮੁਰਮੂ ਆਦਿਵਾਸੀ ਮੂਲ ਦੀ ਹੈ, ਜਿਨ੍ਹਾਂ ਨੇਨੇ ਗਰਾਊਂਡ ਜ਼ੀਰੋ ਤੋਂ ਰਾਜਨੀਤੀ ਵਿੱਚ ਕੰਮ ਸ਼ੁਰੂ ਕੀਤਾ। ਉਹ ਪਹਿਲੀ ਵਾਰ 1997 ਵਿੱਚ ਰਾਏਰੰਗਪੁਰ ਤੋਂ ਨਗਰ ਪੰਚਾਇਤ ਕੌਂਸਲਰ ਬਣੀ। ਇਸ ਤੋਂ ਬਾਅਦ ਉਹ 2 ਵਾਰ ਓਡਿਸ਼ਾ ਦੇ ਰਾਏਰੰਗਪੁਰ ਤੋਂ ਵਿਧਾਇਕ ਵੀ ਰਹਿ ਚੁੱਕੀ ਹੈ। ਉਹ ਭਾਜਪਾ ਅਤੇ ਬੀਜੂ ਜਨਤਾ ਦਲ (ਬੀ.ਜੇ.ਡੀ.) ਦੀ ਗੱਠਜੋੜ ਸਰਕਾਰ ਵਿੱਚ ਮੰਤਰੀ ਵੀ ਰਹੇ। ਦ੍ਰੌਪਦੀ ਮੁਰਮੂ ਦੇ ਨਾਂ ਕਈ ਰਿਕਾਰਡ ਦਰਜ ਹਨ। ਮੁਰਮੂ ਝਾਰਖੰਡ ਦੀ ਪਹਿਲੀ ਮਹਿਲਾ ਰਾਜਪਾਲ ਰਹਿ ਚੁੱਕੀ ਹੈ, ਜਿਨ੍ਹਾਂ ਨੇ ਸਾਲ 2000 ਵਿੱਚ ਇਸ ਦੇ ਗਠਨ ਤੋਂ ਬਾਅਦ 5 ਸਾਲ ਦਾ ਕਾਰਜਕਾਲ ਪੂਰਾ ਕੀਤਾ ਹੈ। ਉਹ ਓਡੀਆ ਦੀ ਪਹਿਲੀ ਨੇਤਾ ਹੈ, ਜਿਸ ਨੂੰ ਰਾਜਪਾਲ ਬਣਾਇਆ ਗਿਆ ਸੀ।

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Mukesh

Content Editor

Related News