ਸੰਯੁਕਤ ਕਿਸਾਨ ਮੋਰਚਾ ਅੱਜ ਕਰੇਗਾ ਪ੍ਰੈੱਸ ਕਾਨਫਰੰਸ, ਲਖੀਮਪੁਰ ਖੀਰੀ ਹਿੰਸਾ ’ਤੇ ਲੈ ਸਕਦੈ ਵੱਡਾ ਫ਼ੈਸਲਾ

10/09/2021 11:22:18 AM

ਨਵੀਂ ਦਿੱਲੀ— ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਵਾਪਰੀ ਹਿੰਸਾ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ। ਇਸ ਹਿੰਸਾ ’ਚ 4 ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋਈ ਸੀ।  ਲਖੀਮਪੁਰ ਖੀਰੀ ਹਿੰਸਾ ਦੇ ਮਾਮਲੇ ’ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਪੁੱਤਰ ਆਸ਼ੀਸ਼ ਟੇਨੀ ਮੁੱਖ ਦੋਸ਼ੀ ਹੈ। ਮੰਨਿਆ ਜਾ ਰਿਹਾ ਹੈ ਕਿ ਜਿਸ ਗੱਡੀ ਤੋਂ ਕਿਸਾਨਾਂ ਨੂੰ ਕੁਚਲਿਆ ਗਿਆ ਸੀ, ਉਸ ’ਚ ਆਸ਼ੀਸ਼ ਮਿਸ਼ਰਾ ਸਵਾਰ ਸਨ। ਇਸ ਪੂਰੇ ਘਟਨਾਕ੍ਰਮ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਅੱਜ ਯਾਨੀ ਕਿ ਸ਼ਨੀਵਾਰ ਨੂੰ ਦੁਪਹਿਰ ਬਾਅਦ 1 ਵਜੇ ਪ੍ਰੈੱਸ ਕਲੱਬ ਦਿੱਲੀ ਵਿਖੇ ਪ੍ਰੈੱਸ ਕਾਨਫਰੰਸ ਕਰੇਗਾ। ਇਸ ’ਚ ਕਿਸਾਨ ਆਗੂ ਰਾਕੇਸ਼ ਟਿਕੈਤ, ਹੰਨਾਨ ਮੌਲਾ, ਜੋਗਿੰਦਰ ਸਿੰਘ ਉਗਰਾਹਾਂ, ਦਰਸ਼ਨ ਪਾਲ, ਯੋਗੇਂਦਰ ਯਾਦਵ, ਹਰਪਾਲ ਬੇਲਾਰੀ, ਸੁਰੇਸ਼ ਕੌਂਥ ਮੀਡੀਆ ਕਰਮੀਆਂ ਨਾਲ ਸ਼ਾਮਲ ਹੋਣਗੇ। 

ਇਹ ਵੀ ਪੜ੍ਹੋ : ਲਖੀਮਪੁਰ ਖੀਰੀ ਮਾਮਲਾ : ਮੁਲਜ਼ਮ ਆਸ਼ੀਸ਼ ਮਿਸ਼ਰਾ ਨੇ ਕ੍ਰਾਈਮ ਬਰਾਂਚ ਦੇ ਸਾਹਮਣੇ ਕੀਤਾ ਸਰੰਡਰ

ਮੋਰਚੇ ਵਲੋਂ ਲਖੀਮਪੁਰ ਖੀਰੀ ਹਿੰਸਾ ਅਤੇ ਇਸ ਦੇ ਵਿਰੋਧ ਵਿਚ ਵੱਡਾ ਫ਼ੈਸਲਾ ਲਿਆ ਜਾ ਸਕਦਾ ਹੈ। ਮੋਰਚੇ ਵਲੋਂ ਪਹਿਲਾਂ ਹੀ ਇਹ ਮੰਗ ਰੱਖੀ ਗਈ ਹੈ ਕਿ ਲਖੀਮਪੁਰ ਹਿੰਸਾ ’ਚ ਸ਼ਾਮਲ ਰਹੇ ਮੰਤਰੀ ਅਜੇ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਗਿ੍ਰਫ਼ਤਾਰ ਕੀਤਾ ਜਾਵੇ। ਹਾਲਾਂਕਿ ਆਸ਼ੀਸ਼ ਨੇ ਅੱਜ ਕ੍ਰਾਈਮ ਬਰਾਂਚ ਸਾਹਮਣੇ ਆਤਮ-ਸਮਰਪਣ ਕਰ ਦਿੱਤਾ ਹੈ। ਉਸ ਤੋਂ ਕਿਸਾਨਾਂ ਦੀ ਮੌਤ ਦੇ ਮਾਮਲੇ ’ਚ ਪੁੱਛ-ਗਿੱਛ ਕੀਤੀ ਜਾਵੇਗੀ। ਹੁਣ ਇਹ ਵੇਖਣਾ ਹੋਵੇਗਾ ਕੀ ਮੋਰਚਾ ਪ੍ਰੈੱਸ ਕਾਨਫਰੰਸ ’ਚ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਨੂੰ ਮੰਤਰੀ ਅਹੁਦੇ ਤੋਂ ਲਾਹੁਣ ਦੀ ਮੰਗ ਰੱਖੇਗਾ। ਇਸ ਤੋਂ ਇਲਾਵਾ ਪ੍ਰੈੱਸ ਕਾਨਫਰੰਸ ’ਚ ਹਿੰਸਾ ਦੇ ਵਿਰੋਧ ’ਚ ਹੋਰ ਵੱਡਾ ਫ਼ੈਸਲਾ ਵੀ ਲਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਮੰਤਰੀਆਂ ਸਮੇਤ ਪਹੁੰਚੇ ਲਖੀਮਪੁਰ ਖੀਰੀ, ਪੀੜਤ ਕਿਸਾਨ ਪਰਿਵਾਰਾਂ ਨਾਲ ਵੰਡਾਇਆ ਦੁੱਖ

PunjabKesari

ਕੀ ਹੈ ਪੂਰਾ ਮਾਮਲਾ—

ਦੱਸਣਯੋਗ ਹੈ ਕਿ ਉੱਤਰ-ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਐਤਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਤੇ ਯੂ. ਪੀ. ਦੇ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਈਆ ਦੇ ਪ੍ਰੋਗਰਾਮ ਦਾ ਵਿਰੋਧ ਕਰ ਰਹੇ ਸੜਕ ਕੰਢੇ ਖੜ੍ਹੇ ਕਿਸਾਨਾਂ ’ਤੇ ਗੱਡੀ ਚੜ੍ਹਾ ਦਿੱਤੀ ਗਈ ਸੀ। ਇਸ ਹਾਦਸੇ ’ਚ ਘੱਟੋ-ਘੱਟ 4 ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ ਸੀ।ਜਿਹੜੀ ਗੱਡੀ ਕਿਸਾਨਾਂ ’ਤੇ ਚੜ੍ਹਾਈ ਗਈ ਸੀ, ਉਸ ’ਚ ਗ੍ਰਹਿ ਰਾਜ ਮੰਤਰੀ ਅਜੇ ਟੇਨੀ ਦਾ ਪੁੱਤਰ ਅਤੇ ਹੋਰ ਨਜ਼ੀਦੀਕੀ ਸਵਾਰ ਸਨ।

ਇਹ ਵੀ ਪੜ੍ਹੋ : ਮੇਰਾ ਬੇਟਾ ਨਿਰਦੋਸ਼ ਹੈ, ਕੱਲ੍ਹ ਸਬੂਤਾਂ ਨਾਲ ਜਾਂਚ ਏਜੰਸੀ ਸਾਹਮਣੇ ਹੋਵੇਗਾ ਪੇਸ਼: ਅਜੇ ਮਿਸ਼ਰਾ

PunjabKesari

ਇਹ ਹਾਦਸਾ ਲਖੀਮਪੁਰ ਖੀਰੀ ਦੇ ਤਿਕੁਨੀਆ ਇਲਾਕੇ ’ਚ ਵਾਪਰਿਆ। ਐਤਵਾਰ ਨੂੰ ਲਖੀਮਪੁਰ ਖੀਰੀ ’ਚ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰੀਆ ਪਹੁੰਚਣ ਵਾਲੇ ਸਨ ਪਰ ਉਸ ਤੋਂ ਪਹਿਲਾਂ ਹੀ ਤਿਕੁਨੀਆ ’ਚ ਵਿਵਾਦ ਹੋ ਗਿਆ। ਤਿਕੁਨੀਆ ’ਚ ਕਿਸਾਨ ਉੱਪ ਮੁੱਖ ਮੰਤਰੀ ਨੂੰ ਕਾਲੇ ਝੰਡੇ ਵਿਖਾਉਣ ਲਈ ਖੜ੍ਹੇ ਸਨ। ਰਿਪੋਰਟ ਮੁਤਾਬਕ ਉੱਪ ਮੁੱਖ ਮੰਤਰੀ ਦੇ ਪਹੁੰਚਣ ਤੋਂ ਪਹਿਲਾਂ ਕੁਝ ਭਾਜਪਾਈਆਂ ਅਤੇ ਕਿਸਾਨਾਂ ਵਿਚਾਲੇ ਵਿਵਾਦ ਹੋ ਗਿਆ ਸੀ। ਇਸ ਦੇ ਬਾਅਦ ਭਾਜਪਾਈਆਂ ਨੇ ਕਿਸਾਨਾਂ ’ਤੇ ਗੱਡੀ ਚੜ੍ਹਾ ਦਿੱਤੀ ਸੀ। ਇਸ ਹਿੰਸਾ ਤੋਂ ਬਾਅਦ ਗੁੱਸੇ ’ਚ ਆਏ ਕਿਸਾਨਾਂ ਨੇ ਕਈ ਗੱਡੀਆਂ ਨੂੰ ਵੀ ਅੱਗ ਲਗਾ ਦਿੱਤੀ ਸੀ। 

ਇਹ ਵੀ ਪੜ੍ਹੋ : ਲਖੀਮਪੁਰ ਘਟਾਨਾ ’ਚ ਮੰਤਰੀ ਦੇ ਬੇਟੇ ਦੀ ਗ੍ਰਿਫਤਾਰੀ ਨਾ ਹੋਣ ’ਤੇ SC ਨੇ ਯੋਗੀ ਸਰਕਾਰ ਨੂੰ ਪਾਈ ਝਾੜ

ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


Tanu

Content Editor

Related News