300 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਸਕਦੈ ਟਮਾਟਰ ਦਾ ਭਾਅ, ਥੋਕ ਵਪਾਰੀਆਂ ਦਾ ਦਾਅਵਾ

08/04/2023 12:11:02 AM

ਨਵੀਂ ਦਿੱਲੀ : ਜੂਨ ਮਹੀਨੇ ਤੋਂ ਟਮਾਟਰ ਦੀਆਂ ਕੀਮਤਾਂ 'ਚ ਜਾਰੀ ਉਛਾਲ ਰੁਕਣ ਦਾ ਨਾਂ ਨਹੀਂ ਲੈ ਰਿਹਾ। ਮਈ 'ਚ ਸਿਰਫ 3-5 ਰੁਪਏ ਕਿਲੋ ਵਿਕਣ ਵਾਲੇ ਟਮਾਟਰ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ 200 ਤੋਂ 400 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਰਹੇ ਹਨ। ਵਧਦੀਆਂ ਕੀਮਤਾਂ ਨੇ ਜਿੱਥੇ ਕਿਸਾਨਾਂ ਨੂੰ ਮੁਨਾਫ਼ਾ ਕਮਾਉਣ ਦਾ ਸੁਨਹਿਰੀ ਮੌਕਾ ਦਿੱਤਾ ਹੈ, ਉੱਥੇ ਇਨ੍ਹਾਂ ਕੀਮਤਾਂ ਨੇ ਆਮ ਖਪਤਕਾਰ ਦਾ ਲੱਕ ਤੋੜ ਦਿੱਤਾ ਹੈ। ਦਿੱਲੀ ਐੱਨਸੀਆਰ ਵਿੱਚ ਪਿਛਲੇ ਦਿਨ ਤੱਕ ਟਮਾਟਰ ਦੀ ਘੱਟੋ-ਘੱਟ ਕੀਮਤ 160 ਰੁਪਏ ਪ੍ਰਤੀ ਕਿਲੋ ਤੱਕ ਰਹੀ ਪਰ ਆਉਣ ਵਾਲੇ ਦਿਨਾਂ 'ਚ ਇਹ ਕੀਮਤ ਘਟਣ ਦੀ ਬਜਾਏ ਵਧਣ ਵਾਲੀ ਹੈ। ਥੋਕ ਵਪਾਰੀਆਂ ਮੁਤਾਬਕ ਤੁਹਾਨੂੰ ਜਲਦੀ ਹੀ 300 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਟਮਾਟਰ ਮਿਲਣਗੇ।

ਇਹ ਵੀ ਪੜ੍ਹੋ : ਭਾਰਤ ਦੇ ਇਸ ਸ਼ਹਿਰ 'ਚ ਖੁੱਲ੍ਹੇਗਾ Tesla ਦਾ ਪਹਿਲਾ ਆਫਿਸ, ਜਾਣੋ ਕਿੰਨਾ ਹੋਵੇਗਾ ਕਿਰਾਇਆ

ਐਗਰੀਕਲਚਰਲ ਪ੍ਰੋਡਿਊਸ ਮਾਰਕੀਟਿੰਗ ਕਮੇਟੀ (APMC) ਦੇ ਮੈਂਬਰ ਅਸ਼ੋਕ ਕੌਸ਼ਿਕ ਦੇ ਦੱਸਣ ਮੁਤਾਬਕ ਸਬਜ਼ੀਆਂ ਦੇ ਥੋਕ ਵਿਕਰੇਤਾਵਾਂ ਨੂੰ ਘਾਟੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਟਮਾਟਰ, ਸ਼ਿਮਲਾ ਮਿਰਚ ਅਤੇ ਹੋਰ ਮੌਸਮੀ ਸਬਜ਼ੀਆਂ ਦੀ ਵਿਕਰੀ ਵਿੱਚ ਭਾਰੀ ਗਿਰਾਵਟ ਆਈ ਹੈ। ਉਨ੍ਹਾਂ ਕਿਹਾ ਕਿ ਥੋਕ ਮੰਡੀ ਵਿੱਚ ਟਮਾਟਰਾਂ ਦਾ ਭਾਅ 160 ਰੁਪਏ ਪ੍ਰਤੀ ਕਿਲੋ ਤੋਂ ਵਧ ਕੇ 220 ਰੁਪਏ ਪ੍ਰਤੀ ਕਿਲੋ ਹੋ ਗਿਆ ਹੈ, ਜਿਸ ਕਾਰਨ ਪ੍ਰਚੂਨ ਭਾਅ ਵਿੱਚ ਵੀ ਵਾਧਾ ਹੋ ਸਕਦਾ ਹੈ।

ਇਹ ਵੀ ਪੜ੍ਹੋ : ਬੈਂਕ ਆਫ਼ ਇੰਗਲੈਂਡ ਨੇ ਲਗਾਤਾਰ 14ਵੀਂ ਵਾਰ ਵਿਆਜ ਦਰਾਂ 'ਚ ਕੀਤਾ ਵਾਧਾ, 15 ਸਾਲ ਦੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚੀਆਂ

ਇਸ ਦੌਰਾਨ ਮਦਰ ਡੇਅਰੀ ਨੇ ਬੁੱਧਵਾਰ ਨੂੰ ਆਪਣੇ ਸਫਲ ਰਿਟੇਲ ਸਟੋਰਾਂ ਰਾਹੀਂ 259 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਟਮਾਟਰ ਵੇਚਣਾ ਸ਼ੁਰੂ ਕੀਤਾ। ਮੁੱਖ ਉਤਪਾਦਕ ਖੇਤਰਾਂ ਵਿੱਚ ਭਾਰੀ ਮੀਂਹ ਕਾਰਨ ਸਪਲਾਈ ਵਿੱਚ ਵਿਘਨ ਪੈਣ ਕਾਰਨ ਟਮਾਟਰ ਦੀਆਂ ਕੀਮਤਾਂ ਪਿਛਲੇ ਇਕ ਮਹੀਨੇ ਤੋਂ ਦਬਾਅ ਹੇਠ ਹਨ। ਥੋਕ ਵਪਾਰੀਆਂ ਅਨੁਸਾਰ ਆਉਣ ਵਾਲੇ ਦਿਨਾਂ 'ਚ ਟਮਾਟਰ ਦਾ ਭਾਅ 300 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਸਕਦਾ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


Mukesh

Content Editor

Related News