ਬਲਰਾਮਪੁਰ ’ਚ ਪੁਜਾਰੀ ਦੇ ਬੇਟੇ ਦੀ ਗੋਲੀ ਮਾਰ ਕੇ ਹੱਤਿਆ
Thursday, Apr 24, 2025 - 11:47 PM (IST)

ਬਲਰਾਮਪੁਰ (ਉੱਤਰ ਪ੍ਰਦੇਸ਼), (ਭਾਸ਼ਾ)- ਬਲਰਾਮਪੁਰ ਜ਼ਿਲੇ ਦੇ ਸ਼ਹਿਰ ਕੋਤਵਾਲੀ ਇਲਾਕੇ ਵਿਚ ਇਕ ਮੰਦਰ ਦੇ ਪੁਜਾਰੀ ਦੇ ਬੇਟੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੁਲਸ ਨੇ ਮਾਮਲਾ ਦਰਜ ਕਰ ਕੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਹਨ।
ਪੁਲਸ ਸੂਤਰਾਂ ਨੇ ਵੀਰਵਾਰ ਨੂੰ ਦੱਸਿਆ ਕਿ ਸ਼ਹਿਰ ਦੇ ਖਲਵਾ ਮੁਹੱਲਾ ਦੇ ਰਹਿਣ ਵਾਲੇ ਸ਼ਤਰੂਘਨ ਦਿਵੇਦੀ (25) ਨੂੰ ਬੁੱਧਵਾਰ ਰਾਤ ਨੂੰ ਕੁਝ ਲੋਕਾਂ ਨੇ ਮੋਟਰਸਾਈਕਲ ’ਤੇ ਉਸ ਦੇ ਘਰੋਂ ਅਗਵਾ ਕਰ ਲਿਆ ਸੀ ਅਤੇ ਵੀਰਵਾਰ ਨੂੰ ਉਸ ਦੀ ਲਾਸ਼ ਸ਼ਹਿਰ ਦੇ ਇਕ ਸੁੰਨਸਾਨ ਇਲਾਕੇ ਵਿਚ ਦੀਪਵਾ ਬਾਗ ਡੈਮ ਦੇ ਨੇੜੇ ਪਈ ਮਿਲੀ। ਉਨ੍ਹਾਂ ਕਿਹਾ ਕਿ ਵੀਰਵਾਰ ਸਵੇਰੇ ਲਾਸ਼ ਪਈ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਉਥੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ, ਲਾਸ਼ ’ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ।
ਪੁਲਸ ਸੁਪਰਡੈਂਟ ਵਿਕਾਸ ਕੁਮਾਰ ਨੇ ਕਿਹਾ ਕਿ ਫਾਰੈਂਸਿਕ ਟੀਮ ਨੇ ਮੌਕੇ ਦਾ ਮੁਆਇਨਾ ਕੀਤਾ ਹੈ ਅਤੇ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਰਿਵਾਰ ਦੀ ਸ਼ਿਕਾਇਤ ਦੇ ਆਧਾਰ ’ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰ ੀ ਲਈ 3 ਪੁਲਸ ਟੀਮਾਂ ਬਣਾਈਆਂ ਗਈਆਂ ਹਨ।