ਲਾਊਡਸਪੀਕਰ ''ਤੇ ਹਨੂੰਮਾਨ ਚਾਲੀਸਾ ਵਜਾਉਣ ''ਤੇ ਪੁਜਾਰੀ ਨੂੰ ਦਿੱਤੀ ਧਮਕੀ, ਦੋ ਮੁਲਜ਼ਮ ਗ੍ਰਿਫ਼ਤਾਰ
Saturday, Oct 04, 2025 - 12:29 PM (IST)

ਵਾਰਾਣਸੀ : ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੇ ਮਦਨਪੁਰਾ ਇਲਾਕੇ ਵਿੱਚ ਲਾਊਡਸਪੀਕਰ 'ਤੇ ਹਨੂੰਮਾਨ ਚਾਲੀਸਾ ਵਜਾਉਣ 'ਤੇ ਇਕ ਮੰਦਰ ਦੇ ਪੁਜਾਰੀ ਨੂੰ ਕਥਿਤ ਤੌਰ 'ਤੇ ਧਮਕੀ ਦੇਣ ਦੇ ਦੋਸ਼ ਵਿੱਚ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਪੁਲਸ ਨੇ ਸ਼ਨੀਵਾਰ ਨੂੰ ਦਿੱਤੀ। ਇਸ ਮਾਮਲੇ ਦੇ ਸਬੰਧ ਵਿਚ ਪੁਜਾਰੀ ਸੰਜੇ ਪ੍ਰਜਾਪਤੀ ਨੇ ਪੁਲਸ ਨੂੰ ਦੱਸਿਆ ਕਿ ਸ਼ੁੱਕਰਵਾਰ ਨੂੰ ਹਨੂੰਮਾਨ ਮੰਦਰ ਵਿੱਚ ਪੂਜਾ ਕਰਨ ਤੋਂ ਬਾਅਦ ਉਸਨੇ ਇੱਕ ਟੇਪ ਰਿਕਾਰਡਰ 'ਤੇ ਭਗਤੀ ਗੀਤ ਲਗਾਏ ਸਨ। ਇਸ ਦੌਰਾਨ ਅਬਦੁਲ ਨਾਸਿਰ ਅਤੇ ਉਸਦਾ ਪੁੱਤਰ ਉਸ ਕੋਲ ਆਏ ਅਤੇ ਉਸਨੂੰ ਗਾਲਾਂ ਕੱਢਣ ਲੱਗ ਪਏ।
ਪੜ੍ਹੋ ਇਹ ਵੀ : ਗੁਰਦੁਆਰਾ ਮਹਿਤਾਬਗੜ੍ਹ ਸਾਹਿਬ ਵਿਖੇ ਹਾਲਾਤ ਤਣਾਅਪੂਰਨ: ਇੰਟਰਨੈੱਟ ਸੇਵਾਵਾਂ ਬੰਦ, ਸਕੂਲਾਂ 'ਚ ਛੁੱਟੀ
ਇਸ ਦੌਰਾਨ ਉਨ੍ਹਾਂ ਨੇ ਉਸਨੂੰ ਲਾਊਡਸਪੀਕਰ ਬੰਦ ਕਰਨ ਲਈ ਕਿਹਾ ਅਤੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਭਗਤੀ ਗੀਤ ਦੁਬਾਰਾ ਵਜਾਏ ਗਏ ਤਾਂ ਉਸਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ। ਇਸ ਤੋਂ ਬਾਅਦ ਕਈ ਲੋਕਾਂ ਨੇ ਪੁਜਾਰੀ ਨੂੰ ਘੇਰ ਲਿਆ ਅਤੇ ਧਮਕੀਆਂ ਦਿੱਤੀਆਂ, ਜਿਸ ਤੋਂ ਬਾਅਦ ਪੁਜਾਰੀ ਨੇ ਪੁਲਸ ਨੂੰ ਇਸ ਮਾਮਲੇ ਦੀ ਸ਼ਿਕਾਇਤ ਦਰਜ ਕਰਵਾਈ। ਕਾਸ਼ੀ ਜ਼ੋਨ ਦੇ ਡਿਪਟੀ ਕਮਿਸ਼ਨਰ ਆਫ਼ ਪੁਲਸ ਗੌਰਵ ਬਾਂਸਲ ਨੇ ਕਿਹਾ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਵਾਂ ਮੁਲਜ਼ਮਾਂ ਨੂੰ ਸ਼ੁੱਕਰਵਾਰ ਰਾਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਕਾਸ਼ੀ ਜ਼ੋਨ ਦੇ ਡਿਪਟੀ ਕਮਿਸ਼ਨਰ ਆਫ਼ ਪੁਲਿਸ ਗੌਰਵ ਬਾਂਸਲ ਨੇ ਕਿਹਾ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਵਾਂ ਮੁਲਜ਼ਮਾਂ ਨੂੰ ਸ਼ੁੱਕਰਵਾਰ ਰਾਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਪੜ੍ਹੋ ਇਹ ਵੀ : ਮਹਿੰਗਾ ਹੋਇਆ LPG ਗੈਸ ਸਿਲੰਡਰ, ਤਿਉਹਾਰਾਂ 'ਤੇ ਲੱਗਾ ਵੱਡਾ ਝਟਕਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।