‘ਦੇਵਸਥਾਨਮ ਬੋਰਡ’ ਖ਼ਿਲਾਫ਼ ਪ੍ਰਦਰਸ਼ਨ ਤੇਜ਼, ਕੇਦਾਰਨਾਥ ਮੰਦਰ ਦੇ ਬਾਹਰ ਧਰਨੇ ’ਤੇ ਬੈਠੇ ਪੁਜਾਰੀ

06/13/2021 11:10:40 AM

ਦੇਹਰਾਦੂਨ— ਉੱਤਰਾਖੰਡ ਚਾਰ ਧਾਮ ਦੇਵਸਥਾਨਮ ਪ੍ਰਬੰਧਨ ਬੋਰਡ ਨੂੰ ਭੰਗ ਕਰਨ ਦੀ ਮੰਗ ਨੂੰ ਲੈ ਕੇ ਪੁਜਾਰੀ ਕੇਦਾਰਨਾਥ ਮੰਦਰ ਦੇ ਬਾਹਰ ਧਰਨੇ ’ਤੇ ਬੈਠੇ ਹੋਏ ਹਨ। ਉਨ੍ਹਾਂ ਦਾ ਧਰਨਾ ਪ੍ਰਰਦਸ਼ਨ ਅੱਜ ਯਾਨੀ ਕਿ ਐਤਵਾਰ ਨੂੰ ਤੀਜੇ ਦਿਨ ’ਚ ਪ੍ਰਵੇਸ਼ ਕਰ ਗਿਆ ਹੈ। ਆਪਣੀਆਂ ਮੰਗਾਂ ਨੂੰ ਲੈ ਕੇ ਪੁਜਾਰੀ ਕੇਦਾਰਨਾਥ ਮੰਦਰ ਦੇ ਬਾਹਰ ਸ਼ਾਂਤੀਪੂਰਨ ਧਰਨੇ ਪ੍ਰਦਰਸ਼ਨ ’ਤੇ ਬੈਠੇ ਹੋਏ ਹਨ। ਇਸ ਤੋਂ ਪਹਿਲਾਂ ਪੁਜਾਰੀਆਂ ਨੇ ਕਾਲੀਆਂ ਪੱਟੀਆਂ ਬੰਨ੍ਹ ਕੇ ਪ੍ਰਦਰਸ਼ਨ ਕੀਤਾ। ਦੇਵਸਥਾਨਮ ਬੋਰਡ ਨੂੰ ਭੰਗ ਕਰਨ ਦੀ ਮੰਗ ਨੂੰ ਲੈ ਕੇ ਪੁਜਾਰੀ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ। ਪੁਜਾਰੀਆਂ ਨੇ ਦੇਵਸਥਾਨਮ ਬੋਰਡ ਨੂੰ ਭੰਗ ਨਾ ਕੀਤੇ ਜਾਣ ’ਤੇ ਚਾਰੋਂ ਧਾਮਾਂ- ਗੰਗੋਤਰੀ, ਯਮੁਨੋਤਰੀ, ਕੇਦਾਰਨਾਥ ਅਤੇ ਬਦਰੀਨਾਥ ਵਿਚ ਵੱਡਾ ਅੰਦੋਲਨ ਛੇੜਨ ਦੀ ਚਿਤਾਵਨੀ ਦਿੱਤੀ ਹੈ। ਪੁਜਾਰੀਆਂ ਨੇ ਕਿਹਾ ਕਿ 21 ਜੂਨ ਨੂੰ ਅਣਮਿੱਥੇ ਸਮੇਂ ਲਈ ਹੜਤਾਲ ਕਰਨਗੇ।

PunjabKesari

ਪੁਜਾਰੀਆਂ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਉੱਤਰਾਖੰਡ ਵਿਚ ਚਾਰ ਧਾਮ ਯਾਤਰਾ ਅਤੇ ਮੰਦਰਾਂ ’ਤੇ ਕਬਜ਼ਾ ਕਰਨ ਦੀ ਰਣਨੀਤੀ ਘੜ੍ਹ ਰਹੀ ਹੈ, ਜਿਸ ਦਾ ਅਸੀਂ ਵਿਰੋਧ ਕਰਦੇ ਹਾਂ। ਉਨ੍ਹਾਂ ਦਾ ਕਹਿਣਾ ਹੈ ਕਿ ਪੁਜਾਰੀਆਂ ਨੂੰ ਬਿਨਾਂ ਭਰੋਸੇ ’ਚ ਲੈ ਕੇ ਸਰਕਾਰ ਵਲੋਂ ਪਹਿਲਾਂ ਬੋਰਡ ਦਾ ਗਠਨ ਕੀਤਾ ਗਿਆ ਅਤੇ ਹੁਣ ਉਸ ਨੂੰ ਹੋਰ ਅਧਿਕਾਰ ਦਿੱਤੇ ਜਾ ਰਹੇ ਹਨ, ਜੋ ਠੀਕ ਨਹੀਂ ਹੈ। ਪ੍ਰਦਰਸ਼ਨ ਕਰ ਰਹੇ ਪੁਜਾਰੀਆਂ ਨੇ ਕਿਹਾ ਕਿ ਸੂਬੇ ਦੀ ਤੀਰਥ ਸਿੰਘ ਰਾਵਤ ਸਰਕਾਰ ਨੇ ਬੋਰਡ ਨੂੰ ਭੰਗ ਕਰਨ ਦੀ ਗੱਲ ਆਖੀ ਸੀ ਪਰ ਅਜੇ ਤੱਕ ਇਸ ’ਤੇ ਕੋਈ ਕਦਮ ਨਹੀਂ ਚੁੱਕਿਆ ਗਿਆ। 

PunjabKesari

ਦੱਸਣਯੋਗ ਹੈ ਕਿ ਸੂਬੇ ਦੇ ਸਾਬਕਾ ਮੁੱਖ ਮੰਤਰੀ ਤਿ੍ਰਵੇਂਦਰ ਸਿੰਘ ਰਾਵਤ ਦੇ ਕਾਰਜਕਾਲ ਵਿਚ ਚਾਰੋਂ ਧਾਮਾਂ ਸਮੇਤ ਪ੍ਰਦੇਸ਼ ਦੇ 51 ਮੰਦਰਾਂ ਦੇ ਪ੍ਰਬੰਧਨ ਲਈ ਇਕ ਐਕਟ ਜ਼ਰੀਏ ਦੇਵਸਥਾਨਮ ਬੋਰਡ ਦਾ ਗਠਨ ਕੀਤਾ ਗਿਆ ਸੀ। ਪੁਜਾਰੀਆਂ ਨੇ ਸ਼ੁਰੂਆਤ ਤੋਂ ਹੀ ਇਸ ਬੋਰਡ ਨੂੰ ਲੈ ਕੇ ਵਿਰੋਧ ਜਤਾ ਰਹੇ ਹਨ। ਮੁੱਖ ਮੰਤਰੀ ਅਹੁਦਾ ਸੰਭਾਲਣ ਤੋਂ ਬਾਅਦ ਤੀਰਥ ਸਿੰਘ ਰਾਵਤ ਨੇ ਬੋਰਡ ਦੇ ਮਸਲੇ ’ਤੇ ਮੁੜ ਵਿਚਾਰ ਕਰਨ ਦੀ ਗੱਲ ਆਖੀ ਸੀ ਕਿ ਇਸ ਸਬੰਧ ਵਿਚ ਸਾਰੇ ਹਿੱਤਧਾਰਕਾਂ ਨਾਲ ਗੱਲ ਕਰਨ ਮਗਰੋਂ ਹੀ ਕੋਈ ਫ਼ੈਸਲਾ ਲਿਆ ਜਾਵੇਗਾ।
PunjabKesari


Tanu

Content Editor

Related News