ਸਰਕਾਰ ਦਾ ਵੱਡਾ ਐਲਾਨ: ਦੀਵਾਲੀ ਤੋਂ ਪਹਿਲਾਂ ਅਧਿਆਪਕਾਂ ਨੂੰ ਮਿਲੇਗਾ ਤਰੱਕੀ ਦਾ ਤੋਹਫ਼ਾ
Tuesday, Oct 08, 2024 - 06:13 PM (IST)
ਨੈਸ਼ਨਲ ਡੈਸਕ : ਉੱਤਰ ਪ੍ਰਦੇਸ਼ ਦੇ ਪ੍ਰਾਇਮਰੀ ਅਧਿਆਪਕਾਂ ਨੂੰ ਦੀਵਾਲੀ ਤੋਂ ਪਹਿਲਾਂ ਤਰੱਕੀ ਦਾ ਖ਼ਾਸ ਤੋਹਫ਼ਾ ਮਿਲਣ ਵਾਲਾ ਹੈ। ਬੇਸਿਕ ਸਿੱਖਿਆ ਵਿਭਾਗ ਨੇ ਤਰੱਕੀਆਂ ਲਈ ਨਵੀਂ ਨੀਤੀ ਲਗਭਗ ਤਿਆਰ ਕਰ ਲਈ ਹੈ, ਜੋ ਜਲਦੀ ਹੀ ਸਰਕਾਰ ਨੂੰ ਭੇਜ ਦਿੱਤੀ ਜਾਵੇਗੀ। ਇਸ ਨਵੀਂ ਨੀਤੀ ਨਾਲ ਲਗਭਗ 2 ਲੱਖ ਅਧਿਆਪਕਾਂ ਨੂੰ ਲਾਭ ਹੋਵੇਗਾ, ਜਿਸ ਵਿਚ ਹਰ ਤਿੰਨ ਸਾਲ ਬਾਅਦ ਤਰੱਕੀ ਦਾ ਪ੍ਰਬੰਧ ਕੀਤਾ ਜਾਵੇਗਾ।
ਇਹ ਵੀ ਪੜ੍ਹੋ - ਵੱਡੀ ਖ਼ਬਰ : 7 ਤੋਂ 12 ਅਕਤੂਬਰ ਤੱਕ ਛੁੱਟੀਆਂ! ਸਕੂਲ ਰਹਿਣਗੇ ਬੰਦ
ਨਵੀਂ ਨੀਤੀ ਦੇ ਤਹਿਤ ਅਧਿਆਪਕ ਉਸੇ ਸਕੂਲ ਵਿੱਚ ਮੁੱਖ ਅਧਿਆਪਕ ਬਣ ਸਕਣਗੇ, ਜਿੱਥੇ ਉਹ ਪਹਿਲਾਂ ਤੋਂ ਸਹਾਇਕ ਅਧਿਆਪਕ ਵਜੋਂ ਕੰਮ ਕਰ ਰਹੇ ਸਨ। ਹੁਣ ਤੱਕ ਪ੍ਰਮੋਸ਼ਨ ਦੇ ਬਾਅਦ ਅਧਿਆਪਕਾਂ ਨੂੰ ਹੋਰ ਸਕੂਲਾਂ ਵਿੱਚ ਭੇਜਿਆ ਜਾਂਦਾ ਸੀ ਪਰ ਨਵੀਂ ਨੀਤੀ ਲਾਗੂ ਹੋਣ ਤੋਂ ਬਾਅਦ ਇਹ ਸਿਲਸਿਲਾ ਖ਼ਤਮ ਹੋ ਜਾਵੇਗਾ। ਅਧਿਆਪਕਾਂ ਦੀ ਪਦੋਨਤੀ ਹੁਣ ਹਰ ਤਿੰਨ ਸਾਲ 'ਤੇ ਹੋਵੇਗੀ, ਜਦਕਿ ਪਹਿਲਾਂ ਇਹ ਮਿਆਦ ਪੰਜ ਸਾਲ ਸੀ। 2016 ਤੋਂ ਬਾਅਦ ਅਧਿਆਪਕਾਂ ਦੀ ਕੋਈ ਪਦੋਂਨਤੀ ਨਹੀਂ ਹੋਈ ਸੀ ਅਤੇ 75% ਜ਼ਿਆਦਾ ਟੀਈਟੀ ਪਾਸ ਅਧਿਆਪਕ ਪਿਛਲੇ ਅੱਠ ਸਾਲਾਂ ਤੋਂ ਪ੍ਰਮੋਸ਼ਨ ਦੀ ਉਡੀਕ ਕਰ ਰਹੇ ਹਨ।
ਇਹ ਵੀ ਪੜ੍ਹੋ - ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਫ੍ਰੀ ਰਾਸ਼ਨ ਨਾਲ ਮਿਲਣਗੀਆਂ ਇਹ 8 ਵੱਡੀਆਂ ਸਹੂਲਤਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8