ਪੱਛਮੀ ਬੰਗਾਲ ''ਚ ਹੁਣ ਅਧਿਆਪਕ ਨੇ ਕੀਤਾ ਰੋਸ ਪ੍ਰਦਰਸ਼ਨ
Monday, Jun 24, 2019 - 04:01 PM (IST)

ਕੋਲਕਾਤਾ—ਪੱਛਮੀ ਬੰਗਾਲ 'ਚ ਆਏ ਦਿਨ ਇੱਕ ਨਵਾਂ ਵਿਵਾਦ ਸਾਹਮਣੇ ਆ ਰਿਹਾ ਹੈ। ਅੱਜ ਭਾਵ ਸੋਮਵਾਰ ਨੂੰ ਹੁਣ ਪੱਛਮੀ ਬੰਗਾਲ ਵਿਧਾਨ ਸਭਾ ਤੋਂ ਬਾਹਰ ਪ੍ਰਦਰਸ਼ਨ ਕਰ ਰਹੇ ਸਰਕਾਰੀ ਅਧਿਆਪਕਾਂ ਨੂੰ ਪੁਲਸ ਨੇ ਹਿਰਾਸਤ 'ਚ ਲੈ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਪੱਛਮੀ ਬੰਗਾਲ ਸਰਕਾਰ ਨੇ ਪ੍ਰਾਇਮਰੀ ਸਕੂਲਾਂ ਦੇ ਅਧਿਆਪਕ ਤਨਖਾਹਾਂ 'ਚ ਸੋਧ ਨੂੰ ਲੈ ਕੇ ਮੰਗ ਕਰ ਰਹੇ ਸੀ। ਹੰਗਾਮਾ ਵੱਧਦਾ ਦੇਖ ਕੇ ਕੋਲਕਾਤਾ ਪੁਲਸ ਨੇ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨੂੰ ਹਿਰਾਸਤ 'ਚ ਲੈ ਲਿਆ।
ਦੱਸਿਆ ਜਾਂਦਾ ਹੈ ਕਿ ਸੂਬੇ 'ਚ ਪਿਛਲੇ ਕਈ ਦਿਨਾਂ ਤੋਂ ਸਰਕਾਰ ਪ੍ਰਤੀ ਕਾਫੀ ਅਸੰਤੋਸ਼ਜਨਕ ਸਥਿਤੀ ਦੇਖਣ ਨੂੰ ਮਿਲ ਰਹੀ ਹੈ। ਇਸ ਤੋਂ ਪਹਿਲਾਂ ਪੱਛਮੀ ਬੰਗਾਲ 'ਚ ਡਾਕਟਰਾਂ 'ਚੇ ਹਮਲਾ ਕਰਨ ਤੋਂ ਬਾਅਦ ਆਈ. ਐੱਮ. ਏ.(ਇੰਡੀਅਨ ਮੈਡੀਕਲ ਐਸੋਸੀਏਸ਼ਨ) ਨੇ ਦੇਸ਼ ਪੱਧਰ ਹੜਤਾਲ ਕੀਤੀ ਗਈ ਸੀ।