ਕੇਜਰੀਵਾਲ ਦੀ ਗ੍ਰਿਫ਼ਤਾਰੀ 'ਤੇ ਬੋਲੇ 'ਆਪ' ਆਗੂ ਸੰਦੀਪ ਪਾਠਕ- PM ਮੋਦੀ ਨੇ ਅਣਐਲਾਨੀ ਐਮਰਜੈਂਸੀ ਲਗਾ ਰੱਖੀ

03/22/2024 1:17:29 PM

ਨਵੀਂ ਦਿੱਲੀ- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਦਿੱਲੀ ਸ਼ਰਾਬ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਵੀਰਵਾਰ ਸ਼ਾਮ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਦੇ ਵਿਰੋਧ 'ਚ ਆਮ ਆਦਮੀ ਪਾਰਟੀ ਦੇ ਨੇਤਾ ਸੰਦੀਪ ਪਾਠਕ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਣਐਲਾਨੀ ਐਮਰਜੈਂਸੀ ਲਗਾ ਰੱਖੀ ਹੈ। ਸਾਡੇ ਆਗੂਆਂ ਨੂੰ ਹਿਰਾਸਤ 'ਚ ਲਿਆ ਗਿਆ ਹੈ। ਅਸੀਂ ਸ਼ਾਂਤੀਪੂਰਨ ਤਰੀਕੇ ਨਾਲ ਪ੍ਰਦਰਸ਼ਨ ਕਰਨਾ ਚਾਹੁੰਦੇ ਸੀ ਪਰ ਉਹ ਵੀ ਨਹੀਂ ਕਰਨ ਦਿੱਤਾ ਗਿਆ ਹੈ। ਭਾਜਪਾ ਨੂੰ ਇਹ ਦਾਅ ਉਲਟਾ ਪੈਣ ਵਾਲਾ ਹੈ। 

ਉਨ੍ਹਾਂ ਕਿਹਾ ਕਿ ਦਿੱਲੀ ਦੇ ਇਕ-ਇਕ ਘਰ 'ਚ ਕੇਜਰੀਵਾਲ ਪੈਦਾ ਹੋਵੇਗਾ। ਅਨਿਆਂ ਭਾਵੇਂ ਜਿੰਨਾ ਕਰ ਲਵੋ, ਉਸ ਦਾ ਅੰਤ ਯਕੀਨੀ ਹੈ। ਰਾਹੁਲ ਗਾਂਧੀ ਸਮੇਤ ਕਈ ਵਿਰੋਧੀ ਦਲਾਂ ਦੇ ਨੇਤਾਵਾਂ ਤੋਂ ਫ਼ੋਨ ਆਇਆ ਹੈ। ਅਸੀਂ ਇਸ ਚੁਣੌਤੀ ਨਾਲ ਨਜਿੱਠਣ ਲਈ ਰਣਨੀਤੀ ਬਣਾਵਾਂਗੇ। ਇੰਡੀਆ ਬਲਾਕ ਦੀ ਮੀਟਿੰਗ ਹੋਣ ਵਾਲੀ ਹੈ। ਅਸੀਂ ਉਸ 'ਚ ਰਣਨੀਤੀ ਤੈਅ ਕਰਾਂਗੇ। ਦੇਸ਼ ਦੇ ਸਾਹਮਣੇ ਇਹ ਸਥਿਤੀ ਹੈ ਕਿ ਇਸ ਅਣਐਲਾਨੀ ਐਮਰਜੈਂਸੀ ਤੋਂ ਕਿਵੇਂ ਬਾਹਰ ਨਿਕਲਿਆ ਜਾਵੇ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News