ਸਾਬਕਾ PM ਦੇਵਗੌੜਾ ਦੇ ਸੁਆਗਤ ’ਚ ਝੁਕੇ ਪ੍ਰਧਾਨ ਮੰਤਰੀ ਮੋਦੀ, ਹੱਥ ਫੜ ਕੇ ਕੁਰਸੀ ’ਤੇ ਬਿਠਾਇਆ

11/30/2021 6:23:02 PM

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯਾਨੀ ਮੰਗਲਵਾਰ ਨੂੰ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਰਾਜ ਸਭਾ ਦੇ ਸੰਸਦ ਮੈਂਬਰ  ਐੱਚ.ਡੀ. ਦੇਵਗੌੜਾ ਨਾਲ ਸੰਸਦ ’ਚ ਮੁਲਾਕਾਤ ਕੀਤੀ। ਪੀ.ਐੱਮ. ਮੋਦੀ ਨੇ ਟਵਿੱਟਰ ’ਤੇ ਕਿਹਾ ਕਿ ਅੱਜ ਸੰਸਦ ’ਚ ਸਾਡੇ ਸਾਬਕਾ ਪ੍ਰਧਾਨ ਮੰਤਰੀ ਐੱਚ.ਡੀ. ਦੇਵਗੌੜਾ ਜੀ ਨਾਲ ਸ਼ਾਨਦਾਰ ਮੁਲਾਕਾਤ ਹੋਈ। ਦੱਸਣਯੋਗ ਹੈ ਕਿ ਸੰਸਦ ਦਾ ਸਰਦ ਰੁੱਤ ਸੈਸ਼ਨ ਸੋਮਵਾਰ ਤੋਂ ਸ਼ੁਰੂ ਹੋ ਗਿਆ ਹੈ ਅਤੇ 23 ਦਸੰਬਰ ਨੂੰ ਖ਼ਤਮ ਹੋਵੇਗਾ।

PunjabKesari

ਉੱਥੇ ਹੀ ਦੇਵਗੌੜਾ ਨੇ ਟਵੀਟ ਕਰ ਕੇ ਇਸ ਮੁਲਾਕਾਤ ਨੂੰ ‘ਸਨੇਹਪੂਰਨ’ ਦੱਸਿਆ ਅਤੇ ਸਮਾਂ ਦੇਣ ਲਈ ਤੇ ਗਰਮਜੋਸ਼ੀ ਨਾਲ ਮਿਲਣ ਲਈ ਪ੍ਰਧਾਨ ਮੰਤਰੀ ਦਾ ਆਭਾਰ ਜਤਾਇਆ। ਉੱਥੇ ਹੀ ਸੋਸ਼ਲ ਮੀਡੀਆ ’ਤੇ ਸ਼ੇਅਰ ਕੀਤੀਆਂ ਗਈਆਂ ਤਸਵੀਰਾਂ ’ਚ ਪ੍ਰਧਾਨ ਮੰਤਰੀ ਮੋਦੀ ਨੂੰ ਦੇਵਗੌੜਾ ਦਾ ਸੁਆਗਤ ਕਰਦੇ ਹੋਏ ਅਤੇ ਫਿਰ ਹੱਥ  ਫੜ ਕੇ ਬਿਠਾਉਂਦੇ ਹੋਏ ਦੇਖਿਆ ਜਾ ਸਕਦਾ ਹੈ। 

PunjabKesari


DIsha

Content Editor

Related News