ਇਮਰਾਨ ਦੇ ਸਹੁੰ ਚੁੱਕ ਪ੍ਰੋਗਰਾਮ ''ਚ ਸ਼ਾਮਲ ਹੋ ਸਕਦੇ ਹਨ ਪ੍ਰਧਾਨ ਮੰਤਰੀ ਮੋਦੀ

Wednesday, Aug 01, 2018 - 12:35 AM (IST)

ਲਾਹੌਰ — ਪਾਕਿਸਤਾਨ ਦੀਆਂ ਸੰਸਦੀ ਚੋਣਾਂ 'ਚ ਸਭ ਤੋਂ ਵੱਡੀ ਪਾਰਟੀ ਦੇ ਤੌਰ 'ਤੇ ਉਭਰੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ. ਟੀ. ਆਈ.) ਦੇ ਪ੍ਰਧਾਨ ਮੰਤਰੀ ਅਹੁੱਦੇ ਲਈ ਆਪਣੇ ਪ੍ਰਮੁੱਖ ਇਮਰਾਨ ਖਾਨ ਦੇ ਸਹੁੰ ਚੁੱਕ ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਦੱਖਣੀ ਏਸ਼ੀਆਈ ਖੇਤਰੀ ਸਹਿਯੋਗ ਸੰਗਠਨ (ਐੱਸ. ਏ. ਏ. ਆਰ. ਸੀ., ਸਾਰਕ) ਦੇ ਨੇਤਾਵਾਂ ਨੂੰ ਸੱਦਾ ਦੇਣ 'ਤੇ ਵਿਚਾਰ ਕਰ ਰਹੀ ਹੈ। ਇਹ ਜਾਣਕਾਰੀ ਪਾਰਟੀ ਦੇ ਇਕ ਅਧਿਕਾਰੀ ਨੇ ਦਿੱਤੀ।
ਇਮਰਾਨ (65) ਦੀ ਅਗਵਾਈ ਵਾਲੀ ਪੀ. ਟੀ. ਆਈ. 25 ਜੁਲਾਈ ਨੂੰ ਪਾਕਿਸਤਾਨੀ ਸੰਸਦ ਦੇ ਹੇਠਲੇ ਸਦਨ ਨੈਸ਼ਨਲ ਅਸੈਂਬਲੀ ਲਈ ਹੋਈਆਂ ਚੋਣਾਂ 'ਚ ਸਭ ਤੋਂ ਵੱਡੀ ਪਾਰਟੀ ਦੇ ਤੌਰ 'ਤੇ ਉਭਰੀ ਹੈ ਪਰ ਆਪਣੇ ਦਮ 'ਤੇ ਸਰਕਾਰ ਬਣਾਉਣ ਲਈ ਬਹੁਮਤ ਅਜੇ ਵੀ ਉਨ੍ਹਾਂ ਕੋਲ ਨਹੀਂ ਹੈ। ਪੀ. ਟੀ. ਆਈ. ਪ੍ਰਮੁੱਖ ਨੇ ਕੱਲ ਕਿਹਾ (ਸੋਮਵਾਰ) ਕਿਹਾ ਸੀ ਕਿ ਉਹ 11 ਅਗਸਤ ਨੂੰ ਪ੍ਰਧਾਨ ਮੰਤਰੀ ਦੀ ਸਹੁੰ ਚੁੱਕਣਗੇ। ਇਮਰਾਨ ਦੀ ਪਾਰਟੀ ਪੀ. ਟੀ. ਆਈ. ਦੇ ਇਕ ਨੇਤਾ ਨੇ ਇਕ ਨਿਊਜ਼ ਏਜੰਸੀ ਨੂੰ ਦੱਸਿਆ ਕਿ ਤਹਿਰੀਕ-ਏ-ਇਨਸਾਫ ਦੀ ਕੋਰ ਕਮੇਟੀ ਮੋਦੀ ਸਮੇਤ ਸਾਰਕ ਦੇਸ਼ਾਂ ਦੇ ਪ੍ਰਮੁੱਖਾਂ ਨੂੰ ਸੱਦਾ ਦੇਣ 'ਤੇ ਵਿਚਾਰ ਕਰ ਰਹੀ ਹੈ ਅਤੇ ਇਸ 'ਤੇ ਜਲਦ ਹੀ ਫੈਸਲਾ ਕੀਤੇ ਜਾਣ ਦੀ ਸੰਭਾਵਨਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਇਮਰਾਨ ਨੂੰ ਫੋਨ ਕਰਕੇ ਆਮ ਚੋਣਾਂ 'ਚ ਉਨ੍ਹਾਂ ਦੀ ਪਾਰਟੀ ਦੀ ਜਿੱਤ ਦੀ ਵਧਾਈ ਦਿੱਤੀ ਸੀ ਅਤੇ ਉਮੀਦ ਜਤਾਈ ਸੀ ਕਿ ਪਾਕਿਸਤਾਨ ਅਤੇ ਭਾਰਤ ਵਿਚਾਲੇ ਸੰਬੰਧਾਂ ਨੂੰ ਨਵਾਂ ਰੂਪ ਪ੍ਰਦਾਨ ਕਰਨ ਲਈ ਕੰਮ ਕਰਨਗੇ। ਇਮਰਾਨ ਨੇ ਵਧਾਈਆਂ ਦੇਣ 'ਤੇ ਮਦੀ ਦਾ ਧੰਨਵਾਦ ਕੀਤਾ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਗੱਲਬਾਤ ਦੇ ਜ਼ਰੀਏ ਵਿਵਾਦ ਹੱਲ ਕੀਤੇ ਜਾਣਗੇ। ਇਮਰਾਨ ਨੇ ਆਪਣੀ ਜਿੱਤ ਤੋਂ ਬਾਅਦ ਪਹਿਲੇ ਸੰਬੋਧਨ 'ਚ ਕਿਹਾ ਸੀ ਕਿ ਪਾਕਿਸਤਾਨ ਅਤੇ ਭਾਰਤ ਵਿਚਾਲੇ ਰਿਸ਼ਤੇ ਬਿਹਤਰ ਹਨ ਅਤੇ ਅਸੀਂ ਸਾਰਿਆਂ ਲਈ ਚੰਗੇ ਹਾਂ।


Related News