ਪ੍ਰਧਾਨ ਮੰਤਰੀ ਮੋਦੀ ਨੇ ਅਮਰਨਾਥ ਹਮਲੇ ਦੀ ਕੀਤੀ ਨਿੰਦਾ

07/10/2017 11:24:35 PM

ਸ਼੍ਰੀਨਗਰ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰਨਾਥ ਯਾਤਰਾ ਦੌਰਾਨ ਹੋਏ ਅੱਤਵਾਦੀ ਹਮਲੇ ਦੀ ਸਖਤ ਸ਼ਬਦਾਂ 'ਚ ਨਿੰਦਾ ਕੀਤੀ ਹੈ। ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਕਿਹਾ ਕਿ ਯਾਤਰੀਆਂ 'ਤੇ ਹਮਲਾ ਕਾਇਰਾਨਾ ਹਰਕਤ ਹੈ। ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਪ੍ਰਤੀ ਮੈਂ ਹਮਦਰਦੀ ਰੱਖਦਾ ਹਾਂ। ਉਨ੍ਹਾਂ ਨੇ ਕਿਹਾ ਕਿ ਭਾਰਤ ਇਨ੍ਹਾਂ ਕਾਇਰਾਨਾ ਹਰਕਤਾਂ ਸਾਹਮਣੇ ਨਹੀਂ ਝੁਕੇਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਜ਼ਖਮੀਆਂ ਨੂੰ ਹਰ ਲੋੜੀਂਦੀ ਸਹਾਇਤਾ ਪਹੁੰਚਾਈ ਜਾਵੇਗੀ।
ਕੁਝ ਦੇਰ ਪਹਿਲਾਂ ਅਮਰਨਾਥ ਯਾਤਰੀਆਂ 'ਤੇ ਹੋਏ ਅੱਤਵਾਦੀ ਹਮਲੇ ਦੌਰਾਨ 7 ਯਾਤਰੀਆਂ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ, ਜਦੋਂ ਕਿ ਇਸ ਹਮਲੇ 'ਚ ਕਈ ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਤੁਰੰਤ ਨੇੜਲੇ ਹਸਪਤਾਲ ਦਾਖਲ ਕਰਵਾਇਆ ਗਿਆ । ਇਸ ਹਮਲੇ 'ਚ ਪੁਲਸ ਦੇ ਤਿੰਨ ਜਵਾਨ ਵੀ ਜ਼ਖਮੀ ਹੋਏ ਹਨ। ਅੱਤਵਾਦੀਆਂ ਨੇ ਸ਼ਰਧਾਲੂਆਂ ਦੀ ਗੱਡੀ 'ਤੇ ਵੀ ਹਮਲਾ ਕੀਤਾ। ਅਨੰਤਨਾਗ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਹਾਈਵੇ 'ਤੇ ਟ੍ਰੈਫਿਕ ਨੂੰ ਰੋਕ ਦਿੱਤਾ ਗਿਆ ਹੈ।