59 ਸਾਲ ਦੇ ਹੋਏ ਅਮਿਤ ਸ਼ਾਹ, PM ਮੋਦੀ ਨੇ ਦਿੱਤੀ ਜਨਮ ਦਿਨ ਦੀ ਵਧਾਈ, ਦੱਸਿਆ ਇਕ ਸ਼ਾਨਦਾਰ ਪ੍ਰਸ਼ਾਸਕ

Sunday, Oct 22, 2023 - 12:51 PM (IST)

59 ਸਾਲ ਦੇ ਹੋਏ ਅਮਿਤ ਸ਼ਾਹ, PM ਮੋਦੀ ਨੇ ਦਿੱਤੀ ਜਨਮ ਦਿਨ ਦੀ ਵਧਾਈ, ਦੱਸਿਆ ਇਕ ਸ਼ਾਨਦਾਰ ਪ੍ਰਸ਼ਾਸਕ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਅਮਿਤ ਸ਼ਾਹ ਦੇ ਸਰਕਾਰ ਦੇ ਨਾਲ-ਨਾਲ ਭਾਰਤੀ ਜਨਤਾ ਪਾਰਟੀ ਦੇ ਸੰਗਠਨ ਵਿਚ ਪਾਏ ਯੋਗਦਾਨ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਨੂੰ ਇਕ ਸ਼ਾਨਦਾਰ ਪ੍ਰਸ਼ਾਸਕ ਦੱਸਿਆ। ਸ਼ਾਹ ਐਤਵਾਰ ਨੂੰ 59 ਸਾਲ ਦੇ ਹੋ ਗਏ। ਅਮਿਤ ਸ਼ਾਹ ਭਾਜਪਾ ਦੇ ਕੌਮੀ ਪ੍ਰਧਾਨ ਵੀ ਰਹਿ ਚੁੱਕੇ ਹਨ। ਉਨ੍ਹਾਂ ਦੇ ਪ੍ਰਧਾਨ ਦੇ ਕਾਰਜਕਾਲ ਦੌਰਾਨ ਭਾਜਪਾ ਨੇ 2019 ਦੀਆਂ ਲੋਕ ਸਭਾ ਚੋਣਾਂ ਵਿਚ 300 ਤੋਂ ਵੱਧ ਸੀਟਾਂ ਜਿੱਤ ਕੇ ਇਤਿਹਾਸ ਰਚਿਆ ਸੀ। 

ਇਹ ਵੀ ਪੜ੍ਹੋ-  ਦਿੱਲੀ ਤੋਂ ਮਾਤਾ ਵੈਸ਼ਨੋ ਦੇਵੀ ਜਾਣ ਵਾਲਿਆਂ ਲਈ ਖੁਸ਼ਖ਼ਬਰੀ, ਰੇਲਵੇ ਨੇ ਚਲਾਈ ਸਪੈਸ਼ਲ ਟਰੇਨ

PunjabKesari

ਪ੍ਰਧਾਨ ਮੰਤਰੀ ਮੋਦੀ ਨੇ 'ਐਕਸ' 'ਤੇ ਇਕ ਪੋਸਟ 'ਚ ਕਿਹਾ ਕਿ ਅਮਿਤ ਸ਼ਾਹ ਨੂੰ ਜਨਮਦਿਨ ਮੁਬਾਰਕ। ਉਹ ਭਾਰਤ ਦੀ ਤਰੱਕੀ ਅਤੇ ਗਰੀਬਾਂ ਲਈ ਬਿਹਤਰ ਜੀਵਨ ਯਕੀਨੀ ਕਰਨ ਨੂੰ ਲੈ ਕੇ ਬੇਹੱਦ ਗੰਭੀਰ ਹਨ। ਉਨ੍ਹਾਂ ਨੇ ਇਕ ਸ਼ਾਨਦਾਰ ਪ੍ਰਸ਼ਾਸਕ ਵਜੋਂ ਪਛਾਣ ਬਣਾਈ ਹੈ ਅਤੇ ਭਾਰਤ ਦੇ ਸੁਰੱਖਿਆ ਤੰਤਰ ਨੂੰ ਵਧਾਉਣ ਅਤੇ ਸਹਿਕਾਰੀ ਖੇਤਰ ਨੂੰ ਵਿਕਸਿਤ ਕਰਨ 'ਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਭਾਜਪਾ ਨੂੰ ਮਜ਼ਬੂਤ ​​ਕਰਨ ਵਿਚ ਉਨ੍ਹਾਂ ਦੀ ਭੂਮਿਕਾ ਸ਼ਲਾਘਾਯੋਗ ਹੈ। ਉਨ੍ਹਾਂ ਦੀ ਲੰਬੀ ਉਮਰ ਅਤੇ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ।

ਇਹ ਵੀ ਪੜ੍ਹੋ- ਉੱਤਰ ਪ੍ਰਦੇਸ਼ 'ਚ 8 ਸਾਲ ਦੀ ਮਾਸੂਮ ਬੱਚੀ ਨਾਲ ਦਰਿੰਦਗੀ, ਪੁਲਸ ਨੇ ਕੀਤਾ ਮੁਲਜ਼ਮ ਦਾ ਐਨਕਾਊਂਟਰ

PunjabKesari

ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਸਮੇਤ ਹੋਰ ਨੇਤਾਵਾਂ ਨੇ ਵੀ ਸ਼ਾਹ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਸ਼ੁਭਕਾਮਨਾਵਾਂ ਦਿੱਤੀਆਂ। ਸਿੰਘ ਨੇ ਕਿਹਾ ਕਿ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੂੰ ਜਨਮ ਦਿਨ ਦੀਆਂ ਮੁਬਾਰਕਾਂ। ਉਹ ਭਾਰਤ ਦੀ ਅੰਦਰੂਨੀ ਸੁਰੱਖਿਆ ਨੂੰ ਬਣਾਈ ਰੱਖਣ ਵਿਚ ਬਹੁਤ ਪ੍ਰਭਾਵਸ਼ਾਲੀ ਭੂਮਿਕਾ ਨਿਭਾ ਰਹੇ ਹਨ। ਆਪਣੀ ਮਿਹਨਤ, ਦ੍ਰਿੜ ਇਰਾਦੇ ਅਤੇ ਇੱਛਾ ਸ਼ਕਤੀ ਦੇ ਬਲ 'ਤੇ ਉਹ ਦੇਸ਼ ਅਤੇ ਸਮਾਜ ਦੀ ਤਰੱਕੀ 'ਚ ਅਹਿਮ ਯੋਗਦਾਨ ਪਾ ਰਹੇ ਹਨ। ਪ੍ਰਮਾਤਮਾ ਉਸ ਨੂੰ ਤੰਦਰੁਸਤ ਰੱਖੇ ਅਤੇ ਲੰਬੀ ਉਮਰ ਬਖਸ਼ੇ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News