PM ਮੋਦੀ ਨੇ ਕਾਂਗਰਸ ਪ੍ਰਧਾਨ ਖੜਗੇ ਨੂੰ ਦਿੱਤੀ ਜਨਮ ਦਿਨ ਦੀ ਵਧਾਈ

Sunday, Jul 21, 2024 - 10:41 AM (IST)

ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਲੰਬੇ ਅਤੇ ਸਿਹਤਮੰਦ ਜੀਵਨ ਦੀ ਕਾਮਨਾ ਕੀਤੀ। ਪ੍ਰਧਾਨ ਮੰਤਰੀ ਨੇ 'ਐਕਸ' 'ਤੇ ਇਕ ਪੋਸਟ 'ਚ ਕਿਹਾ,''ਕਾਂਗਰਸ ਪ੍ਰਧਾਨ ਅਤੇ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਨੂੰ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ। ਤੁਹਾਡੇ ਲੰਬੇ ਅਤੇ ਸਿਹਤਮੰਦ ਜੀਵਨ ਦੀ ਕਾਮਨਾ ਹੈ।''

PunjabKesari

ਖੜਗੇ ਦਾ ਜਨਮ 1942 'ਚ ਅੱਜ ਹੀ ਦੇ ਦਿਨ ਹੋਇਆ ਸੀ। ਕਰਨਾਟਕ ਦੇ ਦਲਿਤ ਨੇਤਾ ਖੜਗੇ ਇਕ ਸਾਧਾਰਣ ਪਿਛੋਕੜ ਤੋਂ ਆਉਂਦੇ ਹਨ ਅਤੇ ਉਨ੍ਹਾਂ ਨੇ ਪਾਰਟੀ 'ਚ ਅਤੇ ਆਪਣੇ ਗ੍ਰਹਿ ਰਾਜ ਤੇ ਕੇਂਦਰ ਦੀਆਂ ਸਰਕਾਰਾਂ 'ਚ ਕਈ ਅਹਿਮ ਅਹੁਦੇ ਸੰਭਾਲੇ। ਉਹ 2 ਦਹਾਕੇ ਬਾਅਦ ਪਹਿਲੇ ਅਜਿਹੇ ਕਾਂਗਰਸ ਪ੍ਰਧਾਨ ਬਣੇ, ਜੋ ਗਾਂਧੀ ਪਰਿਵਾਰ ਤੋਂ ਨਹੀਂ ਹਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


DIsha

Content Editor

Related News