ਪ੍ਰਧਾਨ ਮੰਤਰੀ ਮੋਦੀ ਨੇ ਨੇਪਾਲ ਸੜਕ ਹਾਦਸੇ ''ਤੇ ਜਤਾਇਆ ਦੁੱਖ
Saturday, Aug 24, 2024 - 03:10 AM (IST)
ਨਵੀਂ ਦਿੱਲੀ — ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਨੇਪਾਲ 'ਚ ਸੜਕ ਹਾਦਸੇ 'ਚ ਘੱਟੋ-ਘੱਟ 27 ਭਾਰਤੀ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਕਿਹਾ, ''ਮੈਂ ਨੇਪਾਲ ਦੇ ਤਨਹੁਨ ਜ਼ਿਲ੍ਹੇ 'ਚ ਸੜਕ ਹਾਦਸੇ ਕਾਰਨ ਲੋਕਾਂ ਦੀ ਮੌਤ ਤੋਂ ਦੁਖੀ ਹਾਂ। ਦੁਖੀ ਪਰਿਵਾਰਾਂ ਪ੍ਰਤੀ ਮੇਰੀ ਸੰਵੇਦਨਾ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਭਾਰਤੀ ਦੂਤਾਵਾਸ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਿਹਾ ਹੈ।''
ਮੱਧ ਨੇਪਾਲ 'ਚ ਸ਼ੁੱਕਰਵਾਰ ਨੂੰ ਇਕ ਭਾਰਤੀ ਬੱਸ ਦੇ ਹਾਈਵੇਅ ਤੋਂ ਉਤਰ ਕੇ 150 ਮੀਟਰ ਤੱਕ ਤੇਜ਼ ਵਹਿਣ ਵਾਲੀ ਨਦੀ 'ਚ ਡਿੱਗਣ ਕਾਰਨ ਘੱਟੋ-ਘੱਟ 27 ਲੋਕਾਂ ਦੀ ਮੌਤ ਹੋ ਗਈ ਅਤੇ 16 ਜ਼ਖਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ ਹੈ। ਉੱਤਰ ਪ੍ਰਦੇਸ਼ ਦੇ ਗੋਰਖਪੁਰ ਤੋਂ ਇਹ ਬੱਸ ਪੋਖਰਾ ਤੋਂ ਕਾਠਮੰਡੂ ਜਾ ਰਹੀ ਸੀ ਜਦੋਂ ਤਨਹੂਨ ਜ਼ਿਲ੍ਹੇ ਦੇ ਆਇਨਾ ਪਹਾੜਾ ਵਿਖੇ ਹਾਈਵੇਅ 'ਤੇ ਪਲਟ ਗਈ। ਬੱਸ ਵਿੱਚ ਡਰਾਈਵਰ ਅਤੇ ਸਹਿ-ਡਰਾਈਵਰ ਸਮੇਤ 43 ਲੋਕ ਸਵਾਰ ਸਨ।