ਪ੍ਰਧਾਨ ਮੰਤਰੀ ਮੋਦੀ ਨੇ ਦਿੱਲੀ ਬਲਾਸਟ ''ਤੇ ਪ੍ਰਗਟਾਇਆ ਦੁੱਖ, ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕੀਤੀ ਕਾਮਨਾ
Monday, Nov 10, 2025 - 10:04 PM (IST)
ਨਵੀਂ ਦਿੱਲੀ : ਰਾਜਧਾਨੀ ਦਿੱਲੀ ਦੇ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਦੇ ਗੇਟ ਨੰਬਰ 1 ਦੇ ਨੇੜੇ ਇੱਕ ਖੜ੍ਹੀ ਈਕੋ ਵੈਨ ਵਿੱਚ ਜ਼ੋਰਦਾਰ ਧਮਾਕਾ ਹੋਇਆ, ਜਿਸ ਨਾਲ ਪੂਰੇ ਇਲਾਕੇ ਵਿੱਚ ਅਫਰਾ-ਤਫਰੀ ਮਚ ਗਈ। ਇਸ ਭਿਆਨਕ ਬਲਾਸਟ ਵਿੱਚ ਹੁਣ ਤੱਕ 13 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 24 ਲੋਕ ਗੰਭੀਰ ਰੂਪ ਵਿੱਚ ਜ਼ਖਮੀ ਦੱਸੇ ਜਾ ਰਹੇ ਹਨ। ਹਾਲਾਂਕਿ, ਕੁਝ ਰਿਪੋਰਟਾਂ ਵਿੱਚ ਮਰਨ ਵਾਲਿਆਂ ਦੀ ਗਿਣਤੀ 10 ਅਤੇ ਜ਼ਖਮੀਆਂ ਦੀ ਗਿਣਤੀ 24 ਦੱਸੀ ਗਈ ਹੈ। ਦਿੱਲੀ ਕਾਰ ਧਮਾਕੇ ਤੋਂ ਬਾਅਦ ਪੂਰੀ ਰਾਜਧਾਨੀ ਵਿੱਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
ਪੀ.ਐੱਮ. ਮੋਦੀ ਨੇ ਜਤਾਇਆ ਦੁੱਖ
ਧਮਾਕੇ ਦੀ ਘਟਨਾ ਤੋਂ ਤੁਰੰਤ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਨੇ ਸੋਸ਼ਲ ਮੀਡੀਆ ਐਕਸ 'ਤੇ ਕਿਹਾ, "ਅੱਜ ਸ਼ਾਮ ਦਿੱਲੀ ਵਿੱਚ ਹੋਏ ਵਿਸਫੋਟ ਵਿੱਚ ਆਪਣੇ ਪਿਆਰਿਆਂ ਨੂੰ ਗੁਆਉਣ ਵਾਲਿਆਂ ਪ੍ਰਤੀ ਸੰਵੇਦਨਾ। ਘਾਇਲਾਂ ਦੇ ਸ਼ੀਘਰ ਸਵਸਥ ਹੋਣ ਦੀ ਕਾਮਨਾ ਕਰਦਾ ਹਾਂ"।
Condolences to those who have lost their loved ones in the blast in Delhi earlier this evening. May the injured recover at the earliest. Those affected are being assisted by authorities. Reviewed the situation with Home Minister Amit Shah Ji and other officials.@AmitShah
— Narendra Modi (@narendramodi) November 10, 2025
ਪ੍ਰਧਾਨ ਮੰਤਰੀ ਮੋਦੀ ਨੇ ਘਟਨਾ ਦੇ ਤੁਰੰਤ ਬਾਅਦ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਅਤੇ ਹੋਰ ਅਧਿਕਾਰੀਆਂ ਨਾਲ ਫ਼ੋਨ 'ਤੇ ਗੱਲ ਕਰਕੇ ਸਥਿਤੀ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਕਿਹਾ ਕਿ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਅਧਿਕਾਰੀਆਂ ਦੁਆਰਾ ਕੀਤੀ ਜਾ ਰਹੀ ਹੈ।
ਅਮਿਤ ਸ਼ਾਹ ਦਾ ਬਿਆਨ
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਮਾਮਲੇ 'ਤੇ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ ਜਾਂਚ ਹਰ ਐਂਗਲ ਤੋਂ ਜਾਰੀ ਹੈ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਨੂੰ ਬਾਰੀਕੀ ਨਾਲ ਖੰਗਾਲਿਆ ਜਾ ਰਿਹਾ ਹੈ। ਉਨ੍ਹਾਂ ਨੇ ਦਿੱਲੀ ਪੁਲਸ ਕਮਿਸ਼ਨਰ ਨਾਲ ਵੀ ਗੱਲ ਕੀਤੀ ਅਤੇ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 13 ਹੋਣ ਤੋਂ ਬਾਅਦ ਉਹ ਐੱਲ.ਐੱਨ.ਜੇ.ਪੀ. ਹਸਪਤਾਲ ਵੀ ਪਹੁੰਚੇ। ਇਸ ਦੌਰਾਨ, ਪੁਲਸ ਨੇ ਇੱਕ ਸ਼ੱਕੀ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ।
