ਪ੍ਰਧਾਨ ਮੰਤਰੀ ਮੋਦੀ ਨੇ ਹਵਾਈ ਫ਼ੌਜ ਦਿਵਸ 'ਤੇ ਦਿੱਤੀਆਂ ਸ਼ੁਭਕਾਮਨਾਵਾਂ

Sunday, Oct 08, 2023 - 11:51 AM (IST)

ਪ੍ਰਧਾਨ ਮੰਤਰੀ ਮੋਦੀ ਨੇ ਹਵਾਈ ਫ਼ੌਜ ਦਿਵਸ 'ਤੇ ਦਿੱਤੀਆਂ ਸ਼ੁਭਕਾਮਨਾਵਾਂ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਹਵਾਈ ਫ਼ੌਜ ਮੌਕੇ ਹਵਾਈ ਫ਼ੌਜੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਇਨ੍ਹਾਂ ਦੀ ਮਹਾਨ ਸੇਵਾ ਅਤੇ ਤਿਆਗ ਸਾਡੇ ਆਕਾਸ਼ ਦੀ ਸੁਰੱਖਿਆ ਯਕੀਨੀ ਕਰਦਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਇਹ ਵੀ ਕਿਹਾ ਕਿ ਭਾਰਤ ਨੂੰ ਭਾਰਤੀ ਹਵਾਈ ਫ਼ੌਜ ਦੀ ਵੀਰਤਾ, ਵਚਨਬੱਧਤਾ ਅਤੇ ਸਮਰਪਣ ਦਾ ਮਾਣ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਭਾਰਤੀ ਹਵਾਈ ਫ਼ੌਜ ਦੇ ਸਾਹਸ ਨੂੰ ਸਲਾਮ ਕਰਨ ਵਾਲਾ ਇਕ ਵੀਡੀਓ ਵੀ ਸਾਂਝਾ ਕੀਤਾ।

ਇਹ ਵੀ ਪੜ੍ਹੋ-  ਮੁਸ਼ਕਲ ਘੜੀ 'ਚ ਇਜ਼ਰਾਈਲ ਨਾਲ ਇਕਜੁਟਤਾ ਨਾਲ ਖੜ੍ਹੇ ਹਾਂ: PM ਮੋਦੀ

 

ਪ੍ਰਧਾਨ ਮੰਤਰੀ ਨੇ ਲਿਖਿਆ ਕਿ ਹਵਾਈ ਫ਼ੌਜ ਦਿਵਸ 'ਤੇ ਸਾਰੇ ਹਵਾਈ ਫ਼ੌਜੀਆਂ ਅਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਵਧਾਈ। ਭਾਰਤੀ ਹਵਾਈ ਫ਼ੌਜੀਆਂ ਦੀ ਵੀਰਤਾ, ਵਚਨਬੱਧਤਾ ਅਤੇ ਸਮਰਪਣ 'ਤੇ ਭਾਰਤ ਨੂੰ ਮਾਣ ਹੈ। ਉਨ੍ਹਾਂ ਦੀ ਮਹਾਨ ਸੇਵਾ ਅਤੇ ਤਿਆਗ ਸਾਡੇ ਆਕਾਸ਼ ਦੀ ਸੁਰੱਖਿਆ ਯਕੀਨੀ ਕਰਦਾ ਹੈ।

ਇਹ ਵੀ ਪੜ੍ਹੋ-  ਦਿੱਲੀ ਪੁਲਸ ਨੇ ਅਰਸ਼ ਡੱਲਾ-ਸੁੱਖਾ ਦੁਨੇਕੇ ਗਿਰੋਹ ਦੇ ਦੋ ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News