PM ਮੋਦੀ ਨੇ ‘ਕਰਤੱਵਯ ਪਥ’ ’ਤੇ ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਬੁੱਤ ਦਾ ਕੀਤਾ ਉਦਘਾਟਨ
Thursday, Sep 08, 2022 - 07:40 PM (IST)
ਨੈਸ਼ਨਲ ਡੈਸਕ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰਤੱਵਯ ਪਥ ’ਤੇ ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਬੁੱਤ ਦਾ ਉਦਘਾਟਨ ਕੀਤਾ। ਇਕ ਦਿਨ ਪਹਿਲਾਂ ਹੀ ਨਵੀਂ ਦਿੱਲੀ ਮਿਊਂਸੀਪਲ ਕਾਰਪੋਰੇਸ਼ਨ (ਐੱਨ.ਡੀ.ਐੱਮ.ਸੀ.) ਨੇ ਰਾਜਪਥ ਦਾ ਨਾਂ ਬਦਲ ਕੇ ‘ਕਰਤੱਵਯ ਪਥ’ ਰੱਖਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਸੀ। ਰਾਜਪਥ ਰਾਸ਼ਟਰਪਤੀ ਭਵਨ ਤੋਂ ਇੰਡੀਆ ਗੇਟ ਤੱਕ ਦਾ ਰਸਤਾ ਹੈ, ਜਿਸ ਦੀ ਲੰਬਾਈ 3.20 ਕਿਲੋਮੀਟਰ ਹੈ। ਇਸ ’ਤੇ 4,087 ਰੁੱਖ ਅਤੇ 114 ਆਧੁਨਿਕ ਸੂਚਕ ਹਨ।
ਇਹ ਖ਼ਬਰ ਵੀ ਪੜ੍ਹੋ : ਆਟਾ-ਦਾਲ ਸਕੀਮ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਯੋਗ ਲਾਭਪਾਤਰੀਆਂ ਦੀ ਪਛਾਣ ਲਈ ਹੋਵੇਗੀ ਵੈਰੀਫਿਕੇਸ਼ਨ
ਇਸ ਮਾਰਗ ’ਤੇ 900 ਤੋਂ ਵੱਧ ਲਾਈਟਾਂ ਸਨ। ਹਰ ਸਾਲ ਗਣਤੰਤਰ ਦਿਵਸ ’ਤੇ ਰਾਜਪਥ ’ਤੇ ਹੀ ਪਰੇਡ ਹੁੰਦੀ ਹੈ। ਪੀ.ਐੱਮ. ਮੋਦੀ ਦੇ ਇਸ ਪ੍ਰੋਗਰਾਮ ਦੇ ਮੱਦੇਨਜ਼ਰ ਦਿੱਲੀ ਪੁਲਸ ਨੇ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਅਨੁਸਾਰ ਕਈ ਰੂਟਾਂ ਨੂੰ ਡਾਇਵਰਟ ਕੀਤਾ ਗਿਆ ਹੈ। ਇੰਨਾ ਹੀ ਨਹੀਂ, ਪੁਲਸ ਨੇ ਸ਼ਾਮ 6 ਵਜੇ ਤੋਂ ਰਾਤ 9 ਵਜੇ ਤੱਕ ਕਈ ਰੂਟਾਂ ’ਤੇ ਸਫ਼ਰ ਕਰਨ ਤੋਂ ਬਚਣ ਦੀ ਸਲਾਹ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ : ਫ਼ਿਰੋਜ਼ਪੁਰ ’ਚ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, 2 ਦੀ ਹੋਈ ਮੌਤ