PM ਮੋਦੀ ਨੇ ''ਭਾਰਤ ਰਤਨ'' ਨਾਲ ਸਨਮਾਨਤ ਸ਼ਖਸੀਅਤਾਂ ਨੂੰ ਦਿੱਤੀ ਸ਼ਰਧਾਂਜਲੀ

Saturday, Mar 30, 2024 - 06:19 PM (IST)

PM ਮੋਦੀ ਨੇ ''ਭਾਰਤ ਰਤਨ'' ਨਾਲ ਸਨਮਾਨਤ ਸ਼ਖਸੀਅਤਾਂ ਨੂੰ ਦਿੱਤੀ ਸ਼ਰਧਾਂਜਲੀ

ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵਲੋਂ ਦੇਸ਼ ਦੇ ਸਰਵਉੱਚ ਨਾਗਰਿਕ ਸਨਮਾਨ 'ਭਾਰਤ ਰਤਨ' ਨਾਲ ਸਨਮਾਨ ਕੀਤੇ ਏ ਲੋਕਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਸਾਬਕਾ ਪ੍ਰਧਾਨ ਮੰਤਰੀਆਂ ਪੀ.ਵੀ. ਨਰਸਿਮਹਾ ਰਾਵ ਅਤੇ ਚੌਧਰੀ ਚਰਨ ਸਿੰਘ ਸਮੇਤ ਹੋਰ ਦਿੱਗਜਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਪੀ.ਐੱਮ. ਮੋਦੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਇਕ ਪੋਸਟ 'ਚ ਕਿਹਾ,''ਕਰਪੂਰੀ ਠਾਕੁਰ ਜੀ ਨੂੰ ਭਾਰਤ ਰਤਨ ਇਕ ਅਜਿਹੀ ਸ਼ਖਸੀਅਤ ਨੂੰ ਸੱਚੀ ਸ਼ਰਧਾਂਜਲੀ ਹੈ, ਜਿਨ੍ਹਾਂ ਨੇ ਆਪਣਾ ਪੂਰਾ ਜੀਵਨ ਸਮਾਜਿਕ ਨਿਆਂ ਅਤੇ ਸਮਾਨਤਾ ਲਈ ਸਮਰਪਿਤ ਕਰ ਦਿੱਤਾ।'' ਉਨ੍ਹਾਂ ਕਿਹਾ ਕਿ ਕਰਪੂਰੀ ਠਾਕੁਰ ਨੂੰ ਸਮਾਜ ਦੇ ਬੇਹੱਦ ਪਿਛੜੇ ਵਰਗ ਦੇ ਮਸੀਹਾ ਵਜੋਂ ਜਾਣਿਆ ਜਾਂਦਾ ਹੈ ਅਤੇ ਸਮਾਜ 'ਚ ਹਾਸ਼ੀਏ 'ਤੇ ਖੜ੍ਹੇ ਲੋਕਾਂ ਦੇ ਵਿਕਾਸ ਲਈ ਵੱਡਮੁੱਲਾ ਯੋਗਦਾਨ ਦਿੱਤਾ। ਉਨ੍ਹਾਂ ਕਿਹਾ ਕਿ,''ਪਿਛੜੇ ਵਰਗ ਦੇ ਅਧਿਕਾਰਾਂ ਲਈ ਕਰਪੂਰੀ ਜੀ ਦਾ ਸੰਘਰਸ਼ ਹਮੇਸ਼ਾ ਯਾਦਵ ਕੀਤਾ ਜਾਵੇਗਾ। ਉਨ੍ਹਾਂ ਨੂੰ ਭਾਰਤ ਰਤਨ ਦਾ ਸਨਮਾਨ, ਸਾਡੇ ਸਮਾਵੇਸ਼ੀ ਸਮਾਜ ਅਤੇ ਸੰਵੇਦਨਸ਼ੀਲਤਾ ਦੇ ਭਾਰਤੀ ਮੁੱਲਾਂ ਦਾ ਹੀ ਸਨਮਾਨ ਹੈ।'' ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ਼ਨੀਵਾਰ ਨੂੰ ਇੱਥੇ ਰਾਸ਼ਟਰਪਤੀ ਭਵਨ 'ਚ ਆਯੋਜਿਤ ਇਕ ਸਮਾਰੋਹ 'ਚ ਸਾਬਕਾ ਪ੍ਰਧਾਨ ਮੰਤਰੀਆਂ ਪੀ.ਵੀ. ਨਰਸਿਮਹਾ ਰਾਵ ਅਤੇ ਚੌਧਰੀ ਚਰਨ ਸਿੰਘ, ਖੇਤੀਬਾੜੀ ਮੰਤਰੀ ਐੱਮ.ਐੱਸ. ਸਵਾਮੀਨਾਥਨ ਅਤੇ ਬਿਹਾਰ ਦੇ 2 ਵਾਰ ਮੁੱਖ ਮੰਤਰੀ ਰਹੇ ਕਰਪੂਰੀ ਠਾਕੁਰ ਨੂੰ ਦੇਸ਼ ਦਾ ਸਰਵਉੱਚ ਨਾਗਰਿਕ ਸਨਮਾਨ ਭਾਰਤ ਰਤਨ ਮਰਨ ਉਪਰੰਤ ਪ੍ਰਦਾਨ ਕੀਤਾ। ਰਾਵ, ਸਿੰਘ, ਠਾਕੁਰ ਅਤੇ ਸਵਾਮੀਨਾਥਨ ਨੂੰ ਦਿੱਤੇ ਗਏ ਪੁਰਸਕਾਰ ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਨੇ ਲਏ। ਪੀ.ਐੱਮ. ਮੋਦੀ ਨੇ ਕਿਹਾ,''ਚੌਧਰੀ ਚਰਨ ਸਿੰਘ ਜੀ ਨੂੰ ਭਾਰਤ ਰਤਨ ਦੇਸ਼ ਦੇ ਵਿਕਾਸ, ਵਿਸ਼ੇਸ਼ ਕਰ ਕੇ ਖੇਤੀਬਾੜੀ ਅਤੇ ਗ੍ਰਾਮੀਣ ਵਿਕਾਸ 'ਚ ਉਨ੍ਹਾਂ ਦੇ ਯੋਗਦਾਨ ਦਾ ਸਨਮਾਨ ਹੈ। ਮੈਨੂੰ ਭਰੋਸਾ ਹੈ ਕਿ ਸਖ਼ਤ ਮਿਹਨਤ ਅਤੇ ਜਨਸੇਵਾ ਲਈ ਉਨ੍ਹਾਂ ਦੀ ਵਚਨਬੱਧਤਾ ਸਾਡੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ।''

PunjabKesari

ਚੌਧਰੀ ਚਰਨ ਸਿੰਘ ਲਈ, ਉਨ੍ਹਾਂ ਦੇ ਪੋਤੇ ਅਤੇ ਰਾਸ਼ਟਰੀ ਲੋਕ ਦਲ (ਰਾਲੋਦ) ਦੇ ਪ੍ਰਧਾਨ ਜਯੰਤ ਚੌਧਰੀ ਨੇ ਰਾਸ਼ਟਰਪਤੀ ਤੋਂ ਸਨਮਾਨ ਸਵੀਕਾਰ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਪੀ.ਵੀ. ਨਰਸਿਮਹਾ ਰਾਓ ਨੇ ਸਾਡੇ ਦੇਸ਼ ਲਈ ਜੋ ਕੁਝ ਕੀਤਾ ਹੈ, ਉਸ ਦੀ ਹਰ ਭਾਰਤੀ ਪ੍ਰਸ਼ੰਸਾ ਕਰਦਾ ਹੈ ਅਤੇ ਮਾਣ ਮਹਿਸੂਸ ਕਰਦਾ ਹੈ ਕਿ ਉਨ੍ਹਾਂ ਨੂੰ ਭਾਰਤ ਰਤਨ ਨਾਲ ਸਨਮਾਨਤ ਕੀਤਾ ਗਿਆ ਹੈ। ਉਨ੍ਹਾਂ ਕਿਹਾ,''ਰਾਵ ਨੇ ਸਾਡੇ ਦੇਸ਼ ਦੀ ਤਰੱਕੀ ਅਤੇ ਆਧੁਨਿਕੀਕਰਨ ਨੂੰ ਅੱਗੇ ਵਧਾਉਣ ਲਈ ਵੱਡੇ ਪੈਮਾਨੇ 'ਤੇ ਕੰਮ ਕੀਤਾ। ਉਨ੍ਹਾਂ ਨੂੰ ਇਕ ਸਨਮਾਨਤ ਚਿੰਤਕ ਵਜੋਂ ਵੀ ਜਾਣਿਆ ਜਾਂਦਾ ਹੈ। ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਸੰਜੋਇਆ ਜਾਵੇਗਾ।'' ਸਾਬਕਾ ਪ੍ਰਧਾਨ ਮੰਤਰੀ ਨਰਸਿਮਹਾ ਰਾਵ ਲਈ ਮੁਰਮੂ ਤੋਂ ਇਹ ਸਨਮਾਨ ਉਨ੍ਹਾਂ ਦੇ ਪੁੱਤ ਪੀ.ਵੀ. ਪ੍ਰਭਾਕਰ ਰਾਵ ਨੇ ਸਵੀਕਾਰ ਕੀਤਾ।

PunjabKesari

ਪ੍ਰਧਾਨ ਮੰਤਰੀ ਨੇ ਕਿਹਾ ਕਿ ਉੱਘੇ ਵਿਗਿਆਨੀ ਡਾ. ਐੱਮ.ਐੱਸ. ਸਵਾਮੀਨਾਥਨ ਖੇਤੀ ਦੀ ਦੁਨੀਆ 'ਚ ਇਕ ਸਨਮਾਨਤ ਹਸਤੀ ਸਨ ਅਤੇ ਖੇਤੀ ਵਿਗਿਆਨ ਦੇ ਖੇਤਰ 'ਚ ਉਨ੍ਹਾਂ ਦੇ ਕੰਮ ਅਤੇ ਖੋਜ ਲਈ ਵਿਆਪਕ ਤੌਰ 'ਤੇ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ,''ਉਨ੍ਹਾਂ ਦੇ ਯੋਗਦਾਨ ਅਤੇ ਕੋਸ਼ਿਸ਼ਾਂ ਨੇ ਭਾਰਤ ਨੂੰ ਭੋਜਨ ਉਤਪਾਦਨ 'ਚ ਸੰਘਰਸ਼ ਤੋਂ ਆਤਮਨਿਰਭਰਤਾ ਵੱਲ ਪ੍ਰੇਰਿਤ ਕੀਤਾ। ਮੈਂ ਕਾਮਨਾ ਕਰਦਾ ਹਾਂ ਕਿ ਉਨ੍ਹਾਂ ਨੂੰ ਦਿੱਤਾ ਗਿਆ ਭਾਰਤ ਰਤਨ ਖੇਤੀਬਾੜੀ ਅਤੇ ਖਾਧ ਸੁਰੱਖਿਆ 'ਚ ਖੋਜ ਕਰਨ ਲਈ ਵੱਧ ਤੋਂ ਵੱਧ ਲੋਕਾਂ ਨੂੰ ਪ੍ਰੇਰਿਤ ਕਰੇ।'' ਸਵਾਮੀਨਾਥਨ ਵਲੋਂ ਉਨ੍ਹਾਂ ਦੀ ਧੀ ਨਿਤਿਆ ਰਾਵ ਅਤੇ ਕਰਪੂਰੀ ਠਾਕੁਰ ਵਲੋਂ ਉਨ੍ਹਾਂ ਦੇ ਪੁੱਤ ਰਾਮਨਾਥ ਠਾਕੁਰ ਨੇ ਰਾਸ਼ਟਰਪਤੀ ਮੁਰਮੂ ਤੋਂ ਪੁਰਸਕਾਰ ਲਿਆ। ਇਸ ਸਮਾਰੋਹ 'ਚ ਉੱਪ ਰਾਸ਼ਟਰਪਤੀ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ-ਨਾਲ ਹੋਰ ਦਿੱਗਜ ਵਿਅਕਤੀ ਵੀ ਮੌਜੂਦ ਸਨ।

PunjabKesari


author

DIsha

Content Editor

Related News